ਅਕਾਲੀ ਦਲ ਦਾ ਪੰਥ ਵਿਰੋਧੀ ਚਿਹਰਾ ਡੇਰੇ ਨੇ ਬੇਨਕਾਬ ਕੀਤਾ : ਜਾਖੜ
Published : Jul 15, 2020, 8:52 am IST
Updated : Jul 15, 2020, 8:52 am IST
SHARE ARTICLE
Sunil Jakhar
Sunil Jakhar

ਪੈਰੋਕਾਰਾਂ ਵਲੋਂ 2017 'ਚ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਉਣੀਆਂ ਮੰਨਣ ਨਾਲ ਡੇਰੇ ਤੇ ਅਕਾਲੀ ਦਲ ਦੀ ਸਾਂਝ ਹੋਈ ਜਨਤਕ

ਚੰਡੀਗੜ੍ਹ, 14 ਜੁਲਾਈ (ਨੀਲ ਭਲਿੰਦਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਡੇਰਾ ਸੱਚਾ ਸੌਦਾ ਨਾਲ ਸਾਂਝ ਜਨਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੰਥ ਤੋਂ ਛੇਕਣ ਦੀ ਕਾਰਵਾਈ ਕਰਨ। ਉਨ੍ਹਾਂ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨਾਲ ਇਸ ਮੁੱਦੇ ਤੇ ਸਾਂਝੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਇਹ ਗੱਲ ਆਖੀ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਬੀਤੇ ਦਿਨ ਡੇਰੇ ਦੇ ਪੈਰੋਕਾਰਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਕੇ ਜਨਤਕ ਤੌਰ 'ਤੇ ਇਹ ਮੰਨ ਲੈਣ ਕਿ ਉਨ੍ਹਾਂ ਨੇ 2017 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਈਆਂ ਸਨ, ਤੋਂ ਬਾਅਦ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੋਟਾਂ ਲਈ ਡੇਰੇ ਨਾਲ ਸੌਦਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤਕ ਤਾਂ ਇਸ ਬਾਰੇ ਲੋਕਾਂ ਦੇ ਮਨਾਂ ਵਿਚ ਸ਼ੱਕ ਹੀ ਸੀ, ਪਰ ਡੇਰੇ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਲੋਕਾਂ ਦੇ ਸੱਕ ਨੂੰ ਸੱਚ ਵਿਚ ਬਦਲ ਦਿਤਾ ਹੈ।

Sunil JakharSunil Jakhar

ਸ੍ਰੀ ਜਾਖੜ ਨੇ ਕਿਹਾ ਕਿ ਹੁਣ ਤਕ ਕਦੇ ਵੀ ਡੇਰੇ ਨੇ ਨਹੀਂ ਮੰਨਿਆ ਸੀ ਕਿ ਉਸ ਨੇ ਕਿਸੇ ਖਾਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਈਆਂ ਹਨ ਪਰ ਉਨ੍ਹਾਂ ਵਲੋਂ ਪਹਿਲੀ ਵਾਰ ਇਹ ਤੱਥ ਜਨਤਕ ਤੌਰ 'ਤੇ ਮੰਨ ਲੈਣ ਤੋਂ ਬਾਅਦ ਅਕਾਲੀ ਦਲ ਅਤੇ ਡੇਰੇ ਦੀ ਸਾਂਝ ਲੋਕਾਂ ਵਿਚ ਪ੍ਰਗਟ ਹੋ ਗਈ ਹੈ। ਸ੍ਰੀ ਜਾਖੜ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਦੁਖਦਾਈ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ, ਡੇਰਾ ਮੁੱਖੀ ਲਈ ਮੁਆਫ਼ੀ ਨਾਮਾ ਅਤੇ ਡੇਰਾ ਮੁਖੀ ਦੀ ਫ਼ਿਲਮ ਨੂੰ ਪੰਜਾਬ ਵਿਚ ਚਲਾਉਣ ਦੀ ਆਗਿਆ ਦੇਣੀ ਵਰਗੀਆਂ ਘਟਨਾਵਾਂ ਦੀ ਲੜੀ ਹੁਣ ਅਪਣੇ ਆਪਸਾਰਾ ਸੱਚ ਬਿਆਨ ਕਰ ਰਹੀ ਹੈ।

ਸ੍ਰੀ ਜਾਖੜ ਨੇ ਕਿਹਾ ਕਿ 2015 ਤੋਂ ਬਾਅਦ ਵਾਪਰੀਆਂ ਉਕਤ ਘਟਨਾਵਾਂ ਦੇ ਅਪਰਾਧਕ ਪੱਖਾਂ ਤੋਂ ਤਾਂ ਪੁਲਿਸ ਜਾਂਚ ਕਰ ਰਹੀ ਹੈ ਅਤੇ ਕਾਨੂੰਨ ਅਪਣਾ ਕੰਮ ਕਰੇਗਾ ਪਰ ਡੇਰੇ ਵੱਲੋਂ ਕੀਤੀ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਦੀ ਪੰਥਦੋਖੀ ਵਿਅਕਤੀ ਨਾਲ ਸਾਂਝ ਪ੍ਰਗਟ ਹੋ ਗਈ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮੌਕੇ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਤਾਜਾ ਘਟਨਾਕ੍ਰਮ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਰਜੇ ਜਾਣ ਦੇ ਬਾਵਜੂਦ ਪੰਥ ਵਿਰੋਧੀਆਂ ਨਾਲ ਗੂੜੀਆਂ ਸਾਂਝਾ ਰੱਖਣ ਲਈ ਉਨ੍ਹਾਂ ਨੂੰ ਵੀ ਪੰਥ ਵਿਚੋਂ ਛੇਕਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement