ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਜਾਂਚ ਰੀਪੋਰਟ ਆਈ ਪਾਜ਼ੇਟਿਵ
Published : Jul 15, 2020, 8:41 am IST
Updated : Jul 15, 2020, 8:41 am IST
SHARE ARTICLE
Tripat Rajinder Singh Bajwa
Tripat Rajinder Singh Bajwa

ਆਏ ਦਿਨ ਮੂਹਰਲੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ।

ਚੰਡੀਗੜ੍ਹ, 14 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੂਹਰਲੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ। ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦੂਜੀ ਵਾਰ ਹੋਏ ਕੋਰੋਨਾ ਟੈਸਟ ਦੀ ਰੀਪੋਰਟ ਪਾਜ਼ੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਇਕ ਨਿਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਦਰਅਸਲ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਈ ਹੈ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਸੋਨਾਲੀ ਗਿਰੀ ਦੀ ਰੀਪੋਰਟ ਵੀ ਪਾਜ਼ੀਟਿਵ ਆਈ ਸੀ, ਜੋ ਰੋਪੜ ਦੇ ਡਿਪਟੀ ਕਮਿਸ਼ਨਰ ਹਨ। ਇਸ ਤੋਂ ਬਾਅਦ ਪੰਜਾਬ ਸਕੱਤਰੇਤ ਵਿਚ ਬਾਹਰੋਂ ਆਉਣ ਵਾਲਿਆਂ ਦੀ ਐਂਟਰੀ ਸੀਮਤ ਕੀਤੀ ਗਈ ਹੈ। ਪੰਜਾਬ ਦੇ ਕਈ ਉੱਚ ਅਧਿਕਾਰੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਸਰਕਾਰ ਨੇ ਹੰਗਾਮੀ ਕਦਮ ਚੁਕਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਬੀਤੇ ਦਿਨੀ ਹੋਈ ਮੀਟਿੰਗ ਵਿਚ ਵੀ ਵਿਪੁਲ ਉਜਵਲ ਮੌਜੂਦ ਸਨ। ਵਿਪੁਲ ਉਜਵਲ ਪਿਛਲੇ ਦਿਨਾਂ ਦੌਰਾਨ ਸਰਕਾਰੀ ਮੀਟਿੰਗਾਂ ਵਿਚ ਕੁੱਝ ਹੋਰ ਅਧਿਕਾਰੀਆਂ ਤੇ ਮੰਤਰੀਆਂ ਆਦਿ ਦੇ ਵੀ ਸੰਪਰਕ ਵਿਚ ਰਹੇ ਹਨ। ਕੁੱਝ ਦਿਨ ਪਹਿਲਾਂ ਬਾਜਵਾ ਦਾ ਚੰਡੀਗੜ੍ਹ ਕੋਠੀ 'ਚ ਡਾਕਟਰਾਂ ਵਲੋਂ ਕੋਰੋਨਾ ਟੈਸਟ ਲਈ ਪਹਿਲਾ ਸੈਂਪਲ ਲਿਆ ਗਿਆ ਸੀ ਜਿਸ ਦੀ ਰੀਪੋਰਟ ਨੈਗੇਟਿਵ ਆਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement