
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਮਜ਼ਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਮੁਆਫ ਕੀਤਾ
ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ (Debt waiver for farm laborers and landless farmers) ਦੇ ਕੇਵਲ 590 ਕਰੋੜ ਰੁਪਏ ਦਾ ਕਰਜ਼ਾ ਮੁਆਫੀ ਦੇ ਫੈਸਲੇ ਨੂੰ ਵਿਧਾਨ ਸਭਾ ਚੋਣਾਂ ਦੇਖਦਿਆਂ 'ਗੋਗਲੂਆਂ ਤੋਂ ਮਿੱਟੀ ਝਾੜਨਾ' ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲਾਂ ਵਿੱਚ ਕਰਜ਼ਾ ਮੁਆਫੀ ਦੇ ਫੈਸਲੇ ਹੀ ਕੀਤੇ ਹਨ, ਪਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੀ ਥਾਂਈਂ ਕਾਂਗਰਸੀਆਂ ਦੇ ਹੀ ਕਰਜੇ ਮੁਆਫ ਕੀਤੇ ਹਨ।
Kultar Singh Sandhwan
ਹੋਰ ਪੜ੍ਹੋ: ਸੜਕਾਂ 'ਤੇ ਝਾੜੂ ਲਗਾਉਣ ਵਾਲੀ ਮਹਿਲਾ ਬਣੀ ਅਫ਼ਸਰ, ਵਿਆਹ ਤੋਂ 5 ਸਾਲ ਬਾਅਦ ਹੀ ਛੱਡ ਗਿਆ ਸੀ ਪਤੀ
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ 2017 ਦੀਆਂ ਵਿਧਾਨ ਸਭਾ ਚੋਣਾ ਵੇਲੇ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜੇ ਕੈਬਨਿਟ ਦੀ ਪਹਿਲੀ ਮੀਟਿੰਗ 'ਚ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਪਰ ਅਫਸੋਸ ਦੀ ਗੱਲ ਕਿ ਕਾਂਗਰਸ ਸਰਕਾਰ ਦਾ ਸਮਾਂ ਖਤਮ ਹੋ ਰਿਹਾ ਹੈ ਅਤੇੇ ਮੁੱਖ ਮੰਤਰੀ ਕਰਜ਼ਾ ਮੁਆਫੀ ਦੇ ਫੈਸਲੇ ਹੀ ਕਰ ਰਹੇ ਹਨ।
Captain Amarinder Singh
ਹੋਰ ਪੜ੍ਹੋ: ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਸੰਸਦ ਦੇ ਸੈਸ਼ਨ ਵਿਚ ਚੁੱਕਾਂਗੇ- ਭਗਵੰਤ ਮਾਨ
ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਨਾਨ ਕੀਤਾ 'ਜੋ ਊਠ ਦੇ ਮੂੰਹ ਜੀਰਾ ਦੇਣ' ਦੇ ਬਰਾਬਰ ਹੈ। ਉਨ੍ਹਾਂ ਦੱਸਿਆ ਕਿ ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜ਼ਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜ਼ਾ ਹੈ, ਪਰ ਕਾਂਗਰਸ ਸਰਕਾਰ ਵੱਲੋਂ ਕੀਤੇ ਐਲਾਨ ਅਨੁਸਾਰ ਇੱਕ ਖੇਤ ਮਜ਼ਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਹੀ ਮੁਆਫ ਹੋਵੇਗਾ ਅਤੇ ਪਰਿਵਾਰ ਦੇ ਸਿਰ 'ਤੇ ਕਰੀਬ 57,000 ਰੁਪਏ ਦੇ ਕਰਜੇ ਦੀ ਤਲਵਾਰ ਲਟਕੀ ਰਹੇਗੀ।
Kultar Singh Sandhwan
ਹੋਰ ਪੜ੍ਹੋ: ਜ਼ਮੀਨੀ ਵਿਵਾਦ ਦੇ ਚਲਦਿਆਂ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਕੀਤਾ ਸੀਲ
ਇਸ ਕਰਜ਼ਾ ਮੁਆਫੀ ਦੇ ਐਲਾਨ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਹਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚੋਂ ਵਸੂਲੀ ਜਾਂਦੀ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕੀਤਾ ਸੀ। ਇਸ ਵਾਧੇ ਨਾਲ ਕੈਪਟਨ ਸਰਕਾਰ ਨੇ ਖੇਤ ਮਜ਼ਦੂਰਾਂ ਦੇ ਕਰਜ਼ਾ ਮੁਆਫੀ ਦੇ ਨਾਂਅ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ, ਪਰ ਕਰਜ਼ਾ ਕੇਵਲ 590 ਕਰੋੜ ਦਾ ਹੀ ਮੁਆਫ ਕੀਤਾ ਹੈ।
Rajinder Kaur Bhattal
ਹੋਰ ਪੜ੍ਹੋ: ਪਰਿਵਾਰ ਦੀਆਂ 5 ਧੀਆਂ ਬਣੀਆਂ ਅਫ਼ਸਰ, 3 ਭੈਣਾਂ ਨੇ ਇਕੱਠਿਆਂ ਹੀ ਪਾਸ ਕੀਤੀ ਪ੍ਰਬੰਧਕੀ ਸੇਵਾ ਪ੍ਰੀਖਿਆ
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਮਜ਼ਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਮੁਆਫ ਕੀਤਾ, ਜਦੋਂ ਕਿ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਦਾ ਕਰੀਬ 80 ਲੱਖ ਦਾ ਕਰਜ਼ਾ ਚਾਰ ਸਾਲ ਪਹਿਲਾਂ ਹੀ ਮੁਆਫ ਕਰ ਦਿੱਤਾ ਸੀ। ਜਿਸ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਸਹੂਲਤਾਂ ਦੇਣ ਵਿੱਚ ਮਜ਼ਦੂਰਾਂ ਅਤੇ ਕਿਸਾਨਾਂ ਨਾਲ ਪੱਖਪਾਤ ਕਰਦੀ ਹੈ। ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜੇ ਪੂਰੀ ਤਰ੍ਹਾਂ ਮੁਆਫ ਕਰਨ।