
ਬਾਬਾ ਬਕਾਲਾ ਦੇ ਬੱਸ ਸਟੈਂਡ ਨੇੜੇ ਚੋਕਰ ਨਾਲ ਭਰੇ ਇਕ ਟਰੱਕ ਨੇ ਅੱਡੇ ’ਤੇ ਖੜ੍ਹੀਆਂ ਸਵਾਰੀਆਂ ਨੂੰ ਕੁਚਲ ਦਿੱਤਾ।
ਅੰਮ੍ਰਿਤਸਰ: ਬਾਬਾ ਬਕਾਲਾ ਦੇ ਬੱਸ ਸਟੈਂਡ ਨੇੜੇ ਚੋਕਰ ਨਾਲ ਭਰੇ ਇਕ ਟਰੱਕ ਨੇ ਅੱਡੇ ’ਤੇ ਖੜ੍ਹੀਆਂ ਸਵਾਰੀਆਂ ਨੂੰ ਕੁਚਲ ਦਿੱਤਾ। ਇਸ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਜਦਕਿ ਦੋ ਔਰਤਾਂ ਗੰਭੀਰ ਜ਼ਖਮੀ ਹਨ। ਮਿਲੀ ਜਣਕਾਰੀ ਮੁਤਾਬਕ ਚੋਕਰ ਨਾਲ ਭਰਿਆ ਟਰੱਕ, ਕਾਰ ਨੂੰ ਬਚਾਉਂਦੇ ਹੋਏ ਬੱਸ ਸਟੈਂਡ 'ਤੇ ਖੜ੍ਹੀਆਂ ਸਵਾਰੀਆਂ ਉੱਤੇ ਜਾ ਚੜ੍ਹਿਆ। ਇਸ ਤੋਂ ਬਾਅਦ ਸਥਾਨਕ ਲੋਕ ਇਕੱਠੇ ਹੋਏ।
Overloaded truck hits passengers
ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫੀ ਦਾ ਐਲਾਨ ਗੋਗਲੂਆਂ ਤੋਂ ਮਿੱਟੀ ਝਾੜਨ ਸਮਾਨ:ਕੁਲਤਾਰ ਸੰਧਵਾਂ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਥਾਣਾ ਮੁਖੀ ਬਿਆਸ ਹਰਜੀਤ ਸਿੰਘ ਖਹਿਰਾ ਅਤੇ ਪਰਮਜੀਤ ਸਿੰਘ ਚੌਕੀ ਇੰਚਾਰਜ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਡਰਾਈਵਰ ਨਿਰਵੈਲ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।