ਪੁਲਵਾਮਾ ਐਨਕਾਊਂਟਰ : ਸੁਰੱਖਿਆ ਬਲਾਂ ਨੇ ਪਾਕਿ ਲਸ਼ਕਰ ਕਮਾਂਡਰ ਸਮੇਤ 3 ਅਤਿਵਾਦੀ ਕੀਤੇ ਢੇਰ
Published : Jul 15, 2021, 12:18 am IST
Updated : Jul 15, 2021, 12:18 am IST
SHARE ARTICLE
image
image

ਪੁਲਵਾਮਾ ਐਨਕਾਊਂਟਰ : ਸੁਰੱਖਿਆ ਬਲਾਂ ਨੇ ਪਾਕਿ ਲਸ਼ਕਰ ਕਮਾਂਡਰ ਸਮੇਤ 3 ਅਤਿਵਾਦੀ ਕੀਤੇ ਢੇਰ

ਸ਼੍ਰੀਨਗਰ, 14 ਜੁਲਾਈ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਮੰਗਲਵਾਰ ਅੱਧੀ ਰਾਤ ਤੋਂ ਜਾਰੀ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਹੱਥ ਬੁਧਵਾਰ ਵੱਡੀ ਸਫ਼ਲਤਾ ਲੱਗੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਇਕ ਪਾਕਿਸਤਾਨੀ ਨਾਗਰਿਕ ਸਮੇਤ ਲਕਸ਼ਰ-ਏ-ਤੋਇਬਾ (ਐੱਲ. ਈ. ਟੀ.) ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿਤਾ। 
  ਪੁਲਿਸ ਬੁਲਾਰੇ ਨੇ ਦੱਸਿਆਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ’ਤੇ ਪੁਲਵਾਮਾ ਜ਼ਿਲ੍ਹੇ ਦੀ ਮੁੱਖ ਕਾਲੋਨੀ ’ਚ ਮੰਗਲਵਾਰ ਦੇਰ ਰਾਤ ਰਾਸ਼ਟਰੀ ਰਾਈਫ਼ਲਜ਼, ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਦਸਤੇ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੇ ਸੰਯੁਕਤ ਘੇਰਾ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦਸਿਆ ਕਿ ਜਦੋਂ ਸੁਰੱਖਿਆ ਫੋਰਸ ਤੈਅ ਖੇਤਰ ਵੱਲ ਅੱਗੇ ਵਧ ਰਹੇ ਸਨ ਤਾਂ ਲੁਕੇ ਹੋਏ ਅਤਿਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿਤੀ। ਸੁਰੱਖਿਆ ਫੋਰਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਪੁਲਿਸ ਬੁਲਾਰੇ ਨੇ ਦਸਿਆ ਕਿ ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਨੂੰ ਮੂੰਹ ਤੋੜਵਾ ਜਵਾਬ ਦਿਤਾ, ਜਿਸ ਵਿਚ 3 ਅਤਿਵਾਦੀ ਮਾਰੇ ਗਏ। ਅਧਿਕਾਰੀ ਨੇ ਦਸਿਆ ਕਿ ਮਾਰੇ ਗਏ ਅਤਿਵਾਦੀਆਂ ਵਿਚੋਂ ਇਕ ਦੀ ਪਹਿਚਾਣ ਲਸ਼ਕਰ ਦੇ ਅਤਿਵਾਦੀ ਏਜਾਜ਼ ਉਰਫ਼ ਆਬੂ ਹੁਰੈਰਾ ਦੇ ਤੌਰ ’ਤੇ ਹੋਈ ਹੈ। ਮਾਰਿਆ ਗਿਆ ਅਤਿਵਾਦੀ ਪਾਕਿਸਤਾਨੀ ਨਾਗਰਿਕ ਸੀ। ਸਾਰੇ ਅਤਿਵਾਦੀ ਲਸ਼ਕਰ-ਏ-ਤੋਇਬਾ ਦੇ ਦੱਸੇ ਗਏ ਹਨ। ਸਥਾਨਕ ਲੋਕਾਂ ਨੇ ਦਸਿਆ ਕਿ ਇਸ ਦਰਮਿਆਨ ਕਸਬੇ ਵਿਚ ਇਲਾਕੇ ਵਲ ਜਾਣ ਵਾਲੇ ਆਵਾਜਾਈ ਅਤੇ ਪੈਦਲ ਚੱਲਣ ਵਾਲੇ ਰਸਤਿਆਂ ਨੂੰ ਬੰਦ ਕਰ ਦਿਤਾ ਗਿਆ ਹੈ। ਕਾਨੂੰਨ ਵਿਵਸਥਾ ਬਣਾ ਕੇ ਰਖਣ ਲਈ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸੁਰੱਖਿਆ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।        (ਏਜੰਸੀ)

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement