ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ
Published : Jul 15, 2021, 6:08 pm IST
Updated : Jul 15, 2021, 6:08 pm IST
SHARE ARTICLE
Vijay Inder Singla
Vijay Inder Singla

832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ‘ਚ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ 'ਤੇ ਵੀ ਖ਼ਰਚੇ ਜਾਣਗੇ 73.38 ਲੱਖ ਰੁਪਏ: ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਲੋੜੀਂਦੇ ਫੰਡਾਂ ਦੀ ਵਿਵਸਥਾ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਭਗ 13,000 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ, ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀਆਂ ਪ੍ਰਭਾਵਸ਼ਾਲੀ ਗਤੀਵਿਧੀਆਂ ਲਈ ਹੋਰ ਸਹੂਲਤਾਂ ਦੇਣ ਅਤੇ ਸਕੂਲਾਂ ਦੀ ਦਿੱਖ ਨੂੰ ਆਕਰਸ਼ਕ ਬਣਾਉਣ ਦਾ ਫੈਸਲਾ ਕੀਤਾ ਹੈ।

Vijay Inder SinglaVijay Inder Singla

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫੀ ਦਾ ਐਲਾਨ ਗੋਗਲੂਆਂ ਤੋਂ ਮਿੱਟੀ ਝਾੜਨ ਸਮਾਨ:ਕੁਲਤਾਰ ਸੰਧਵਾਂ

ਉਨ੍ਹਾਂ ਕਿਹਾ ਕਿ ਸਮਾਰਟ ਸਕੂਲ (Punjab Government Schools) ਪ੍ਰਾਜੈਕਟ ਤਹਿਤ ਸੂਬੇ ਭਰ ਦੇ ਸਰਬੋਤਮ ਸਕੂਲਾਂ ਵਿੱਚ ਗੇਟਾਂ ਦੀ ਉਸਾਰੀ ਤੇ ਨਵੀਨੀਕਰਨ ਅਤੇ ਰਿਸੈਪਸ਼ਨ ਏਰੀਏ ਦੀ ਉਸਾਰੀ ਲਈ 6.43 ਕਰੋੜ ਰੁਪਏ ਦੀ ਰਾਸ਼ੀ ਦੀ ਗਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲ ਹੀ ਵਿੱਚ ਨਵੇਂ ਸਮਾਰਟ ਕਲਾਸਰੂਮਾਂ ਲਈ 117 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ ਤੇ ਹੁਣ ਸਿੱਖਿਆ ਵਿਭਾਗ ਵੱਲੋਂ 832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ਦੇ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ਲਈ 73.38 ਲੱਖ ਰੁਪਏ ਦੀ ਵਾਧੂ ਗ੍ਰਾਂਟ ਦੇਣ ਦਾ ਫੈਸਲਾ ਕੀਤਾ ਗਿਆ ਹੈ।

Smart SchoolPunjab School

ਹੋਰ ਪੜ੍ਹੋ: ਸੜਕਾਂ 'ਤੇ ਝਾੜੂ ਲਗਾਉਣ ਵਾਲੀ ਮਹਿਲਾ ਬਣੀ ਅਫ਼ਸਰ, ਵਿਆਹ ਤੋਂ 5 ਸਾਲ ਬਾਅਦ ਹੀ ਛੱਡ ਗਿਆ ਸੀ ਪਤੀ

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਹੋਰ 14,853 ਕਲਾਸਰੂਮਾਂ ਵਿੱਚ ਇਸੇ ਤਰ੍ਹਾਂ ਦੇ ਕੰਮਾਂ ਲਈ ਵੀ ਜਲਦ ਹੀ 4.46 ਲੱਖ ਦੀ ਗਰਾਂਟ ਜਾਰੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਉਚਿਤ ਵਰਤੋਂ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮਾਰਟ ਕਲਾਸਰੂਮਾਂ ਦੇ ਦਰਵਾਜ਼ਿਆਂ ਅਤੇ ਖਿੜਕੀਆਂ 'ਤੇ ਪੇਂਟ ਅਤੇ ਪ੍ਰਾਜੈਕਟਰਾਂ ਦੀ ਸੁਰੱਖਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਯਕੀਨੀ ਬਣਾਉਣ।

Punjab GovtPunjab Govt

ਹੋਰ ਪੜ੍ਹੋ: ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਸੰਸਦ ਦੇ ਸੈਸ਼ਨ ਵਿਚ ਚੁੱਕਾਂਗੇ- ਭਗਵੰਤ ਮਾਨ

ਸਿੰਗਲਾ ਨੇ ਦੱਸਿਆ ਕਿ ਸੂਬੇ ਭਰ ਵਿੱਚੋਂ  ਸਭ ਤੋਂ ਵਧੀਆ 735 ਸਰਕਾਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ ਅਤੇ ਇਨ੍ਹਾਂ ਸਕੂਲਾਂ ਵਿੱਚ ਰਿਸੈਪਸ਼ਨ ਏਰੀਏ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਸੈਪਸ਼ਨ ਏਰੀਏ ਦੀ ਵਰਤੋਂ ਮਾਪਿਆਂ ਤੇ ਹੋਰਨਾਂ ਵਿਅਕਤੀਆਂ ਲਈ ਆਓ-ਭਗਤ ਤੇ ਮੀਟਿੰਗ ਰੂਮ ਵਜੋਂ ਕੀਤੀ ਜਾਵੇਗੀ ਤਾਂ ਜੋ ਕਲਾਸਾਂ ਨੂੰ ਪ੍ਰੇਸ਼ਾਨ ਕੀਤੇ ਬਿਨਾਂ ਉਨ੍ਹਾਂ ਨੂੰ ਸਕੂਲ ਵਿੱਚ ਉਪਲਬਧ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement