ਮੁਹਾਲੀ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਕਾਨੂੰਨ ਦੀ ਉਲੰਘਣਾ ਕਰਨ ਦੇ ਚਲਦੇ 4 ਇਮੀਗ੍ਰੇਸ਼ਨ ਫਾਰਮ ਦੇ ਲਾਇਸੈਂਸ ਕੀਤੇ ਰੱਦ  
Published : Jul 15, 2022, 7:49 pm IST
Updated : Jul 15, 2022, 7:58 pm IST
SHARE ARTICLE
license cancelled
license cancelled

ਫਰਮਾਂ ਦੇ ਮੁਖੀਆਂ ਨੂੰ ਦਫ਼ਤਰ ਵਿੱਚ ਚਲਾਏ ਜਾ ਰਹੇ ਕੰਮ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦੀ ਹਦਾਇਤ ਜਾਰੀ

ਮੁਹਾਲੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅਮਨਿੰਦਰ ਕੌਰ ਬਰਾੜ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਅਤੇ ਕਾਨੂੰਨ ਦੀ ਉਲੰਘਣਾ ਕਰਨ ਤੇ ਅੱਜ ਮੁਹਾਲੀ ਸਥਿਤ ਚਾਰ ਇਮੀਗ੍ਰੇਸ਼ਨ ਫਰਮਾਂ ਗੁਨਵੀਰ ਇੰਮੀਗ੍ਰੇਸ਼ਨ, ਫਲਾਈ ਰੂਟਸ,ਸੇਫ ਹੈਂਡ ਇੰਮੀਗ੍ਰੇਸ਼ਨ ਐਂਡ ਸਟੱਡੀਜ਼ ਅਤੇ ਰਾਈਟਵੇਅ ਇੰਮੀਗ੍ਰੇਸ਼ਨ ਐਂਡ ਸਰਵਿਸਜ਼ ਕੰਸਲਟੈਂਸੀ ਫਰਮਾਂ ਦੇ ਲਾਇਸੰਸ ਰੱਦ/ਕੈਂਸਲ ਕਰ ਦਿੱਤੇ ਗਏ ਹਨ।

VisaVisa

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਹਿਲੀ ਫਰਮ (Gunveer Immigration) ਗੁਨਵੀਰ ਇੰਮੀਗ੍ਰੇਸ਼ਨ, ਬਿਲਡਿੰਗ ਨੰਬਰ 688, ਕੈਬਿਨ ਨੰਬਰ 2, 3 ਅਤੇ 4, ਪਹਿਲੀ ਮੰਜ਼ਿਲ, ਪਿੰਡ ਮਟੌਰ, ਤਹਿਸੀਲ ਮੁਹਾਲੀ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21 ਜਨਵਰੀ 2024 ਤੱਕ ਹੈ। ਦੂਜੀ ਫਰਮ (Fly Roots Immigration) ਫਲਾਈ ਰੂਟਸ ਕੰਸਲਟੈਂਸੀ ਐਸ.ਸੀ.ਐਫ ਨੰਬਰ 114, ਦੂਜੀ ਮੰਜ਼ਿਲ, ਫੇਜ਼-3-ਬੀ-2 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 26 ਅਗਸਤ 2023 ਤੱਕ ਹੈ।

fraudfraud

ਇਸ ਦੇ ਨਾਲ ਹੀ ਤੀਜੀ ਫਰਮ (Safe Hand Immigration) ਸੇਫ ਹੈਂਡ ਇੰਮੀਗ੍ਰੇਸ਼ਨ ਐਂਡ ਸਟੱਡੀ ਨੂੰ ਟਰੈਵਲ ਏਜੰਸੀ, ਕੰਸਲਟੈਂਸੀ, ਟਿਕਟਿੰਗ ਏਜੰਟ, ਕੋਚਿੰਗ ਇਸਟੀਚਿਊਟ ਆਫ ਆਇਲਟਸ ਅਤੇ ਜਰਨਲ ਸੇਲਜ਼ ਏਜੰਟ ਦੇ ਕੰਮ ਲਈ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 7 ਜੂਨ 2022 ਤੱਕ ਸੀ। ਇਸ ਤੋਂ ਇਲਾਵਾ ਚੌਥੀ ਫਰਮ (Rightway Immigration) ਰਾਇਟ ਵੇਅ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਜ਼ ਐਸ.ਸੀ.ਐਫ ਨੰ 39, ਪਹਿਲੀ ਮੰਜ਼ਿਲ, ਫੇਜ਼-7, ਮੁਹਾਲੀ ਨੂੰ ਵੀ ਕਸਲਟੈਂਸੀ ਅਤੇ ਕੋਚਿੰਗ ਇਸਟੀਚਿਊਟ ਆਫ਼ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21 ਜਨਵਰੀ 2024 ਤੱਕ ਹੈ।

licence cancelledlicence cancelled

ਉਨ੍ਹਾਂ ਦੱਸਿਆ ਕਿ ਇਨ੍ਹਾਂ ਫਰਮਾਂ ਖਿਲਾਫ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਅਤੇ  ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਵਿੱਚ ਦਰਸਾਏ ਅਨੁਸਾਰ ਫਰਮਾਂ ਦੇ ਲਾਇਸੰਸ ਰੱਦ ਕਰ ਦਿੱਤੇ ਹਨ । ਉਨ੍ਹਾਂ ਫਰਮਾਂ ਦੇ ਮੁਖੀਆਂ ਨੂੰ ਦਫ਼ਤਰ ਵਿੱਚ ਚਲਾਏ ਜਾ ਰਹੇ ਕੰਮ ਨੂੰ ਮੁਕੰਮਲ ਤੌਰ ਤੇ ਬੰਦ ਕਰਨ ਦੀ ਹਦਾਇਤ ਜਾਰੀ ਕੀਤੀ ਹੈ, ਅਜਿਹਾ ਨਾ ਕਰਨ ਤੇ ਉਕਤ ਕੰਪਨੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਜਾਣਕਾਰੀ ਮੁਤਾਬਿਕ ਮੁਹਾਲੀ ਪ੍ਰਸ਼ਾਸ਼ਨ ਨੂੰ ਕਈ ਕੰਪਨੀਆਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਸਨ ਅਤੇ ਹੋਰ ਵੀ ਜਿਸ ਜਿਸ ਵੀ ਕੰਪਨੀ ਖ਼ਿਲਾਫ਼ ਸ਼ਿਕਾਇਤ ਮਿਲੇਗੀ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਐਕਟ, ਰੂਲਜ਼ ਮਤਾਬਿਕ ਕਿਸੇ ਵੀ ਕਿਸਮ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ, ਫਰਮਾਂ ਦੇ ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement