ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਪੰਜਾਬ ਸਰਕਾਰ ਲਗਾਵੇਗੀ 80000 ਤੋਂ ਵੱਧ ਬੂਟੇ  
Published : Jul 15, 2022, 5:18 pm IST
Updated : Jul 15, 2022, 5:55 pm IST
SHARE ARTICLE
Punjab government will plant more than 80000 saplings to make Mattewara forest more green
Punjab government will plant more than 80000 saplings to make Mattewara forest more green

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ 'ਤੇ ਦਿੱਤਾ ਜਾਵੇਗਾ ਉਚੇਚਾ ਧਿਆਨ : ਲਾਲ ਚੰਦ ਕਟਾਰੂਚੱਕ 

ਆਉਣ ਵਾਲੀਆਂ ਨਸਲਾਂ ਲਈ ਸਾਫ ਸੁਥਰਾ ਵਾਤਾਵਰਣ ਸਿਰਜਣਾ ਸਾਡੀ ਜ਼ਿੰਮੇਵਾਰੀ, ਵਣ ਮੰਤਰੀ 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਅਤੇ ਆਉਣ ਵਾਲੀਆਂ ਨਸਲਾਂ ਲਈ ਇੱਕ ਸੁਚੱਜਾ ਤੇ ਸਿਹਤਮੰਦ ਵਾਤਾਵਰਣ ਸਿਰਜਣ ਦੇ ਦ੍ਰਿੜ ਇਰਾਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਦੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਵਿਖੇ ਸੈਕਟਰ 68 ਦੇ ਵਣ ਭਵਨ ਵਿਖੇ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ। 

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਟਾਰੂਚੱਕ ਨੇ ਇਸ ਗੱਲ ਉੱਤੇ ਜੋਰ ਦਿੱਤਾ ਕਿ ਉਪਰੋਕਤ ਮਕਸਦ ਨੂੰ ਹਾਸਲ ਕਰਨ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਿਵੇਕਲੇ ਉੱਦਮ ਉੱਤੇ ਖਾਸ ਧਿਆਨ ਕੇਂਦਰਿਤ ਕੀਤਾ ਜਾਵੇ ਕਿਉਂ ਜੋ ਇਹ ਯੋਜਨਾ ਵਾਤਾਵਰਣ ਬਚਾਉਣ ਅਤੇ ਸੂਬੇ ਨੂੰ ਹੋਰ ਹਰਿਆ ਭਰਿਆ ਬਣਾਉਣ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।  

Mattewara ForestMattewara Forest

ਉਨ੍ਹਾਂ ਅਗਾਂਹ ਦੱਸਦਿਆਂ ਕਿਹਾ ਕਿ ਜਿਥੋਂ ਤੱਕ ਮੱਤੇਵਾੜਾ ਜੰਗਲ ਦਾ ਸਵਾਲ ਹੈ ਤਾਂ ਇਹ ਲੁਧਿਆਣਾ ਸ਼ਹਿਰ ਲਈ ਫੇਫੜਿਆਂ ਦਾ ਕੰਮ ਕਰਦਾ ਹੈ, ਇਸੇ ਲਈ ਵਣ ਵਿਭਾਗ ਵਲੋਂ ਇੱਥੇ 80,115 ਬੂਟੇ ਲਗਾਏ ਜਾਣਗੇ ਤਾਂ ਜੋ ਵਾਤਾਵਰਣ ਹੋਰ ਸਾਫ ਅਤੇ ਸ਼ੁੱਧ ਹੋ ਸਕੇ ਅਤੇ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਇੱਕ ਚੰਗੇ ਵਾਤਾਵਰਣ ਵਿੱਚ ਸਾਹ ਲੈਣ ਦਾ ਮੌਕਾ ਮਿਲੇ।

Punjab government will plant more than 80000 saplings to make Mattewara forest more greenPunjab government will plant more than 80000 saplings to make Mattewara forest more green

ਇੱਕ ਅਹਿਮ ਪਹਿਲੂ ਤੇ ਜੋਰ ਦਿੰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਿਰਫ ਬੂਟੇ ਲਗਾਉਣਾ ਕਾਫੀ ਨਹੀਂ ਸਗੋਂ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ ਤਾਂ ਜੋ ਇਹ ਬੂਟੇ ਅੱਗੇ ਜਾ ਸਕੇ ਛਾਂ-ਦਾਰ ਰੁੱਖਾਂ ਦਾ ਰੂਪ ਧਾਰ ਕੇ ਵਾਤਾਵਰਣ ਦੇ ਨਰੋਏਪਣ ਵਿੱਚ ਵਾਧਾ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਵਿਭਾਗੀ ਕਰਮਚਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਜੀ-ਜਾਨ ਨਾਲ ਜੁੱਟ ਜਾਣ ਦੀ ਲੋੜ ਹੈ ਕਿਉਂ ਜੋ ਇਸੇ ਆਧਾਰ ਉੱਤੇ ਭਵਿੱਖ ਨਿਰਭਰ ਕਰਦਾ ਹੈ।

Mattewara projectMattewara project

ਉਨ੍ਹਾਂ ਅੱਗੇ ਦੱਸਿਆ ਕਿ ਬੂਟੇ ਲਾਉਣ ਲਈ ਅਜਿਹੀਆਂ ਥਾਵਾਂ ਦੀ ਚੋਣ ਕੀਤੀ ਜਾਵੇ ਜਿੱਥੇ ਕਿ ਇਹ ਬਿਲਕੁੱਲ ਸੁਰੱਖਿਅਤ ਹੋਣ ਜਿਵੇਂ ਕਿ ਸਕੂਲ, ਹਸਪਤਾਲ ਅਤੇ ਡਿਸਪੈਂਸਰੀਆਂ ਆਦਿ। ਵਿਭਾਗ ਦੇ ਅਫਸਰਾਂ ਨੂੰ ਇਸ ਸਬੰਧੀ ਹੋਰ ਨਿਵੇਕਲੇ ਵਿਚਾਰਾਂ  ਨੂੰ ਸਾਹਮਣੇ  ਲਿਆਉਣ ਦੀ ਪ੍ਰੇਰਨਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ। 

Punjab government will plant more than 80000 saplings to make Mattewara forest more greenPunjab government will plant more than 80000 saplings to make Mattewara forest more green

ਮੰਤਰੀ ਨੇ ਇਸ ਗੱਲ ਉੱਤੇ ਵੀ ਜੋਰ ਦਿੱਤਾ ਕਿ ਫਾਰੈਸਟ ਗਾਰਡਾਂ ਨੂੰ ਪਿੰਡਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਸਰਪੰਚਾਂ, ਪੰਚਾਂ ਅਤੇ ਪੰਚਾਇਤਾਂ ਨਾਲ ਰਾਬਤਾ ਕਰਕੇ ਸੂਬੇ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ ਭਰਿਆ ਬਣਾਉਣ ਦੇ ਇਸ ਮਿਸ਼ਨ  ਵਿੱਚ ਪੂਰਾ ਸਹਿਯੋਗ ਕਰ ਸਕਣ। ਇਸ ਮੌਕੇ ਵਿਭਾਗੀ ਅਧਿਕਾਰੀਆਂ ਨੇ ਕਟਾਰੂਚੱਕ ਨੂੰ ਵਿਭਾਗ ਦੀਆਂ ਵੱਖੋਂ ਵੱਖ ਯੋਜਨਾਵਾਂ ਜਿਵੇਂ ਕਿ ਕੈਂਪਾ, ਗ੍ਰੀਨ ਇੰਡੀਆ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਵੰਨ-ਸੁਵੰਨੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਹਰਿਆਵਲ ਲਹਿਰ ਦੀ ਮਜ਼ਬੂਤੀ ਲਈ ਸਥਾਨਕ ਵਿਧਾਇਕਾਂ ਦਾ ਵੀ ਭਰਪੂਰ ਸਹਿਯੋਗ ਲਿਆ ਜਾਵੇਗਾ।  ਉਨ੍ਹਾਂ ਵਲੋਂ ਮੰਤਰੀ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਕਿ ਨਿਰਧਾਰਤ ਟੀਚੇ ਅਗਸਤ ਮਹੀਨੇ ਤੱਕ ਪੂਰੇ ਕਰ ਲਏ ਜਾਣਗੇ।

Punjab government will plant more than 80000 saplings to make Mattewara forest more greenPunjab government will plant more than 80000 saplings to make Mattewara forest more green

ਇਸ ਮੌਕੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਵਣ ਅਤੇ ਜੰਗਲੀ ਜੀਵ) ਸ਼੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ (ਐਚ.ਓ.ਐਫ.ਐਫ)  ਆਰ ਕੇ.ਮਿਸ਼ਰਾ ਅਤੇ ਧਰਮਿੰਦਰ ਸ਼ਰਮਾ, ਵਧੀਕ ਪ੍ਰਧਾਨ ਮੁੱਖ ਵਣ ਪਾਲ (ਪ੍ਰਸ਼ਾਸਨ) ਅਤੇ ਸਮੂਹ ਮੰਡਲਾਂ ਤੋਂ ਵਣ ਮੰਡਲ ਅਫਸਰ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement