ਖ਼ਬਰਾਂ |

ਤਾਜ਼ਾ |

ਚੰਡੀਗੜ੍ਹ 'ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼
Published : Jul 15, 2023, 2:12 pm IST
Updated : Jul 15, 2023, 2:13 pm IST
SHARE ARTICLE
photo
photo

ਮ੍ਰਿਤਕ ਦੀ ਪਛਾਣ 30 ਸਾਲਾ ਵਿਕਾਸ ਵਜੋਂ ਹੋਈ ਹੈ

 

 ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-37 ਸਥਿਤ ਕੋਲਾ ਡਿਪੂ ਨੇੜੇ ਇਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਕਿਸੇ ਰਾਹਗੀਰ ਨੇ ਵਿਅਕਤੀ ਦੇ ਦਰੱਖਤ ਨਾਲ ਲਟਕਦੇ ਦੇਖ ਪੁਲਿਸ ਨੂੰ ਸੂਚਨਾ ਦਿਤੀ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਹੇਠਾਂ ਉਤਾਰ ਕੇ ਤੁਰੰਤ ਸੈਕਟਰ-16 ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਦੀ ਪਛਾਣ 30 ਸਾਲਾ ਵਿਕਾਸ ਵਜੋਂ ਹੋਈ ਹੈ, ਜੋ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ।

ਮੁੱਢਲੀ ਜਾਣਕਾਰੀ ਅਨੁਸਾਰ ਉਹ ਪਿਛਲੇ 6-7 ਸਾਲਾਂ ਤੋਂ ਮੰਡੀ ਵਿਚ ਸਬਜ਼ੀ ਵੇਚ ਰਿਹਾ ਸੀ ਅਤੇ ਕਰੀਬ ਇੱਕ ਹਫ਼ਤਾ ਪਹਿਲਾਂ ਹੀ ਪਿੰਡ ਤੋਂ ਵਾਪਸ ਆਇਆ ਸੀ। ਮ੍ਰਿਤਕ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਨੂੰ ਖੁਦਕੁਸ਼ੀ ਦੀ ਜਗ੍ਹਾ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਮ੍ਰਿਤਕ ਦੀ ਲਾਸ਼ ਨੂੰ ਸੈਕਟਰ-16 ਦੇ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਿਸ ਨੇ ਸੀਆਰਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਮੂਲ ਰੂਪ ਤੋਂ ਯੂਪੀ ਦੇ ਹਰਦੋਈ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਉਸ ਦੇ ਬੱਚੇ ਵੀ ਹਨ। ਉਹ ਚੰਡੀਗੜ੍ਹ ਵਿਚ ਇਕੱਲਾ ਰਹਿੰਦਾ ਸੀ ਜਦਕਿ ਉਸ ਦਾ ਪਰਿਵਾਰ ਉੱਤਰ ਪ੍ਰਦੇਸ਼ ਵਿਚ ਹੈ।

SHARE ARTICLE

ਏਜੰਸੀ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement