
ਪੁਲਿਸ ਨੂੰ ਪਈਆਂ ਭਾਜੜਾਂ
ਫਰੀਦਕੋਟ: ਫਰੀਦਕੋਟ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇਥੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਧੀ ਦੀ ਸ਼ਰਮਨਾਕ ਕਰਤੂਤ, ਅਪਣੀ ਹੀ ਬਜ਼ੁਰਗ ਮਾਂ ਨੂੰ ਫ੍ਰੈਂਚ ਬੁੱਲਡੌਗ ਤੋਂ ਵਢਾਇਆ
ਪੁਲਿਸ ਨੇ ਮੁਠਭੇੜ ਤੋਂ ਬਾਅਦ 10 ਜੁਲਾਈ ਨੂੰ ਸੁਰਿੰਦਰ ਪਾਲ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਸੀਆਈਏ ਸਟਾਫ ਨਾਲ ਮੁਕਾਬਲੇ ਦੌਰਾਨ ਗੋਲ਼ੀ ਲੱਗਣ ਨਾਲ ਸੁਰਿੰਦਰ ਜ਼ਖਮੀ ਹੋ ਗਿਆ ਸੀ, ਜਿਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਜਿਸ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਇਨ੍ਹੀਂ ਦਿਨੀਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਦਾਖਲ ਹੈ। ਬੀਤੇ ਦਿਨੀਂ ਬਿਮਾਰ ਹੋਣ ਕਾਰਨ ਲਾਰੈਂਸ ਬਿਸ਼ਨੋਈ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ। ਹੁਣ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ।