ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 
Published : Jul 15, 2023, 9:30 pm IST
Updated : Jul 15, 2023, 9:30 pm IST
SHARE ARTICLE
CM Bhagwant Mann
CM Bhagwant Mann

-  25 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਇਆ

-  3300 ਤੋਂ ਜ਼ਿਆਦਾ ਲੋਕ ਹਾਲੇ ਵੀ 164 ਰਾਹਤ ਕੈਂਪਾਂ ਵਿਚ ਰੁਕੇ ਹੋਏ ਹਨ

-  ਸੁੱਕੇ ਫੂਡ ਪੈਕਟਾਂ ਦੀ ਵੰਡ ਜਾਰੀ, ਪਟਿਆਲਾ ‘ਚ 52 ਹਜ਼ਾਰ ਤੇ ਰੂਪਨਗਰ ‘ਚ 20 ਹਜ਼ਾਰ ਪੈਕਟ ਵੰਡੇ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨੁੱਖੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ-ਨਾਲ ਬੇਜ਼ੁਬਾਨੇ ਪਸ਼ੂਆਂ ਨੂੰ ਬਿਮਾਰੀ ਮੁਕਤ ਰੱਖਣ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਨੇ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। ਹੜ੍ਹਾਂ ਕਾਰਣ ਬਿਮਾਰੀ ਹੋਏ 2862 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਹੈ ਉੱਥੇ ਹੀ 11672 ਪਸ਼ੂਆਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਵੀ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 359 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 263 ਕਰ ਦਿੱਤੀ ਗਈ ਹੈ।

ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ 25160 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 164 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 3331 ਲੋਕ ਰਹਿ ਰਹੇ ਹਨ। ਸਭ ਤੋਂ ਜ਼ਿਆਦਾ 56 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ। 

ਇਕ ਬੁਲਾਰੇ ਨੇ ਦੱਸਿਆ 14 ਜ਼ਿਿਲ੍ਹਆਂ ਦੇ 1390 ਪਿੰਡ ਹਾਲੇ ਵੀ ਹੜ੍ਹ ਪ੍ਰਭਾਵਿਤ ਹਨ।  ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ। 

ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਕੁੱਲ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਹਾਲੇ ਵੀ ਲਾਪਤਾ ਹਨ।  ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (52000) ਅਤੇ ਰੂਪਨਗਰ (20030) ਵਿਚ ਹੀ 72 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement