ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਹਸਪਤਾਲ ਤੋਂ ਮਿਲੀ ਛੁੱਟੀ, ਬਠਿੰਡਾ ਜੇਲ ਵਿਚ ਕੀਤਾ ਗਿਆ ਸ਼ਿਫ਼ਟ
Published : Jul 15, 2023, 3:05 pm IST
Updated : Jul 15, 2023, 5:06 pm IST
SHARE ARTICLE
Gangster Lawrence Bishnoi discharged from hospital
Gangster Lawrence Bishnoi discharged from hospital

ਡੇਂਗੂ ਹੋਣ ਦੇ ਚਲਦਿਆਂ ਕਰਵਾਇਆ ਗਿਆ ਸੀ ਭਰਤੀ

 

 

ਬਠਿੰਡਾ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਤੋਂ ਛੁੱਟੀ ਮਿਲ ਗਈ ਹੈ। ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਠਿੰਡਾ ਜੇਲ ਭੇਜ ਦਿਤਾ ਗਿਆ ਹੈ। 6 ਦਿਨ ਪਹਿਲਾਂ ਸੋਮਵਾਰ ਨੂੰ ਲਾਰੈਂਸ ਨੂੰ ਡੇਂਗੂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਸਿਹਤ 'ਚ ਸੁਧਾਰ ਨੂੰ ਲੈ ਕੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਸ਼ਨਿਚਰਵਾਰ ਨੂੰ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ।

ਇਹ ਵੀ ਪੜ੍ਹੋ: ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ, ਬਰਨਾਲਾ ਯੂਥ ਕਾਂਗਰਸ ਹਲਕਾ ਪ੍ਰਧਾਨ ਨੇ ਬਣਾਈ ਵੀਡੀਓ

ਲਾਰੈਂਸ ਦੇ ਠੀਕ ਹੋਣ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਦੀ ਪੁਸ਼ਟੀ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ. ਸ਼ਿਲੇਖ ਮਿੱਤਲ ਨੇ ਕੀਤੀ। ਇਸ ਦੇ ਨਾਲ ਹੀ ਇਸ ਅਚਾਨਕ ਹੋਈ ਸ਼ਿਫਟਿੰਗ ਨੂੰ ਬੰਬੀਹਾ ਗਰੁੱਪ ਦੇ ਗੈਂਗਸਟਰ ਵਲੋਂ ਹਸਪਤਾਲ ਤੋਂ ਫਰਾਰ ਹੋਣ ਨਾਲ ਜੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਹਸਪਤਾਲ 'ਚ ਲਾਰੈਂਸ ਦਾਖਲ ਸੀ, ਉਸ 'ਚ ਬੰਬੀਹਾ ਗਰੁੱਪ ਦਾ ਗੈਂਗਸਟਰ ਸ਼ਮਿੰਦਰ 4 ਦਿਨਾਂ ਤੋਂ ਦਾਖਲ ਸੀ, ਜੋ ਅੱਜ ਸਵੇਰੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਨੂੰ ਬਠਿੰਡਾ ਜੇਲ ਵਿਚ ਭਰਤੀ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਬੈਂਕ ਮੁਲਾਜ਼ਮ ਦੀ ਚਮਕੀ ਕਿਸਮਤ : ਨਿਕਲੀ ਇੱਕ ਕਰੋੜ ਰੁਪਏ ਦੀ ਲਾਟਰੀ

ਲਾਰੈਂਸ ਦੇ ਬਿਸ਼ਨੋਈ ਗੈਂਗ ਅਤੇ ਬੰਬੀਹਾ ਗੈਂਗ ਵਿਚਾਲੇ ਦੁਸ਼ਮਣੀ ਹੈ। ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਮਸ਼ਹੂਰ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਵਿਉਂਤਬੰਦੀ ਲਾਰੈਂਸ ਦੇ ਇਸ਼ਾਰੇ 'ਤੇ ਹੀ ਕੀਤੀ ਗਈ ਸੀ, ਜਿਸ ਵਿਚ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ ਵਿਚ ਬੰਦ ਜੱਗੂ ਭਗਵਾਨਪੁਰੀਆ ਨੇ ਉਸ ਦਾ ਸਾਥ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement