
ਕੀਰਤਪੁਰ ਸਾਹਿਬ ਤੋਂ ਖਾਲੀ ਹੱਥ ਪਰਤਿਆ ਪਰਿਵਾਰ, ਰਾਜਸਥਾਨ ਦੇ ਵਿਅਕਤੀ ਦੀ ਨਿਕਲੀ ਮਿਲੀ ਹੋਈ ਲਾਸ਼
ਚੰਡੀਗੜ੍ਹ - ਮਨਾਲੀ ਪੀ.ਆਰ.ਟੀ.ਸੀ ਬੱਸ ਹਾਦਸੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਹਫ਼ਤੇ ਸਵਾਰੀਆਂ ਨੂੰ ਲੈ ਕੇ ਮਨਾਲੀ ਜਾ ਰਹੀ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ। ਬੀਤੇ ਦਿਨ ਕੁੱਲੂ ਤੋਂ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਸਾਹਮਣੇ ਆਈ ਸੀ ਪਰ ਉਹ ਲਾਸ਼ ਰਾਜਸਥਾਨ ਦੇ ਰਹਿਣ ਵਾਲੇ ਵਿਅਕਤੀ ਦੀ ਨਿਕਲੀ। ਇਸ ਦੇ ਨਾਲ ਹੀ ਦੱਸ ਦਈਏ ਕਿ ਪਰਿਵਾਰ ਕੀਰਤਪੁਰ ਸਾਹਿਬ ਤੋਂ ਖਾਲੀ ਹੱਥ ਪਰਤ ਰਿਹਾ ਹੈ।
ਦੂਜੇ ਪਾਸੇ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਪੀ.ਆਰ.ਟੀ.ਸੀ ਮੁਲਾਜ਼ਮਾਂ ਨੇ ਉਕਤ ਬੱਸ ਡਰਾਈਵਰ ਅਤੇ ਕੰਡਕਟਰ ਦੀ ਲਾਸ਼ ਮਿਲਣ ਦੀ ਖਬਰ 'ਤੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਪੀ.ਆਰ.ਟੀ.ਸੀ. ਬੱਸ ਦੇ ਮ੍ਰਿਤਕਾਂ ਲਈ ਕੋਈ ਵੱਡਾ ਐਲਾਨ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ 'ਤੇ ਵਿਭਾਗੀ ਕਾਰਵਾਈ ਕਰਦੇ ਹੋਏ ਚਾਲਕ ਦਲ ਦੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਜਦੋਂ ਕਿ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ 'ਤੇ ਵਿਭਾਗੀ ਕਾਰਵਾਈ ਕਰਦੇ ਹੋਏ ਫਾਈਲ ਤਿਆਰ ਕੀਤੀ ਜਾ ਰਹੀ ਹੈ। ਇਹ ਐਲਾਨ ਵਿਭਾਗ ਵੱਲੋਂ ਪ੍ਰਦਰਸ਼ਨ ਦੌਰਾਨ ਕੀਤਾ ਗਿਆ ਹੈ।