ਅੰਮ੍ਰਿਤਸਰ 'ਚ BSF ਨੇ ਫੜਿਆ ਪਾਕਿਸਤਾਨੀ ਨਾਗਰਿਕ

By : GAGANDEEP

Published : Jul 15, 2023, 8:22 am IST
Updated : Jul 15, 2023, 3:29 pm IST
SHARE ARTICLE
photo
photo

ਜਾਂਚ ਦੌਰਾਨ ਕੁਝ ਨਾ ਮਿਲਣ 'ਤੇ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ

 

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸਵੇਰੇ ਇਕ ਪਾਕਿ ਨਾਗਰਿਕ ਨੂੰ ਭਾਰਤੀ ਸਰਹੱਦ 'ਚ ਦਾਖਲ ਹੋਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਸੈਕਟਰ 'ਚ ਫੜੇ ਗਏ ਇਸ ਪਾਕਿਸਤਾਨੀ ਨਾਗਰਿਕ ਨੂੰ ਦਿਨ ਭਰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਦੇਰ ਰਾਤ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿਤਾ ਗਿਆ। ਭਾਰਤ ਦੇ ਇਸ ਕਦਮ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਵੱਖਵਾਦੀ ਸਮਰਥਕਾਂ ਦੀ ਗੁੰਡਾਗਰਦੀ, ਭਾਰਤੀ ਵਿਦਿਆਰਥੀ ਨੂੰ ਰਾਡ ਨਾਲ ਕੁੱਟਿਆ

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕਮੀਰਪੁਰਾ ਵਿਚ ਇਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੇੜਿਓਂ ਲੰਘਦੇ ਸਮੇਂ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਫੜਿਆ ਗਿਆ ਪਾਕਿ ਨਾਗਰਿਕ ਅਣਜਾਣੇ 'ਚ ਭਾਰਤੀ ਖੇਤਰ 'ਚ ਦਾਖਲ ਹੋ ਗਿਆ ਸੀ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਖੱਡ ਵਿਚ ਡਿੱਗੀ ਕਾਰ, 3 ਦੀ ਮੌਤ

ਬੀਐਸਐਫ ਅਧਿਕਾਰੀਆਂ ਨੇ ਗੱਲਬਾਤ ਤੋਂ ਬਾਅਦ ਪਾਕਿ ਰੇਂਜਰਾਂ ਨਾਲ ਸੰਪਰਕ ਕੀਤਾ। ਫੜੇ ਗਏ ਪਾਕਿ ਨਾਗਰਿਕ ਦੀ ਜਾਣਕਾਰੀ ਸਾਂਝੀ ਕੀਤੀ ਗਈ। ਪਾਕਿ ਰੇਂਜਰਾਂ ਵਲੋਂ ਤਸਦੀਕ ਮੁਕੰਮਲ ਹੋਣ ਤੋਂ ਬਾਅਦ ਪਾਕਿਸਤਾਨੀ ਨਾਗਰਿਕਾਂ ਨੂੰ ਰਾਤ ਨੂੰ ਪਾਕਿ ਰੇਂਜਰਾਂ ਹਵਾਲੇ ਕਰ ਦਿਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement