
ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ
ਕਪੂਰਥਲਾ: ਜ਼ਿਲ੍ਹੇ ਅਧੀਨ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਵਲੋਂ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਸ਼ੁਕਰਵਾਰ ਦੇਰ ਰਾਤ ਜੇ.ਸੀ.ਬੀ. ਨਾਲ ਧੁੱਸੀ ਬੰਨ੍ਹ ਨੂੰ ਤੋੜਨ ਦੇ ਇਲਜ਼ਾਮ ਤਹਿਤ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਸਮੇਤ ਕਈ ਵਿਅਕਤੀਆਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਹੈ। ਹਾਲਾਂਕਿ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ ਪਰ ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪਣੇ ਵੈੱਬ ਚੈਨਲ ਦਾ ਨਾਂਅ ਬਦਲ ਕੇ ‘ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ’ ਕੀਤਾ
ਦੱਸ ਦੇਈਏ ਕਿ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਸ਼ੁਕਰਵਾਰ ਰਾਤ ਨੂੰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਕੁੱਝ ਪਿੰਡਾਂ ਨੂੰ ਹੜ੍ਹ ਦੇ ਪਾਣੀ ਦੇ ਖਤਰੇ ਨੂੰ ਦੇਖਦੇ ਹੋਏ ਧੁੱਸੀ ਬੰਨ੍ਹ ਨੂੰ ਡਿੱਚ ਮਸ਼ੀਨ ਨਾਲ ਤੋੜ ਦਿਤਾ ਗਿਆ। ਹਾਲਾਂਕਿ ਵਿਧਾਇਕ ਨੇ ਇਸ ਸਬੰਧੀ ਪ੍ਰਸ਼ਾਸਨ ਅਤੇ ਡਰੇਨੇਜ ਵਿਭਾਗ ਨੂੰ ਚਿਤਾਵਨੀ ਦੇਣ ਦੀ ਗੱਲ ਵੀ ਕਹੀ ਸੀ।
ਇਹ ਵੀ ਪੜ੍ਹੋ: ਹੜ੍ਹ ਪੀੜਤਾਂ ਲਈ ਅੱਗੇ ਆਏ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ, ਮੁੱਖ ਮੰਤਰੀ ਰਾਹਤ ਫੰਡ ਲਈ ਦੇਣਗੇ 3 ਮਹੀਨਿਆਂ ਦੀ ਪੈਨਸ਼ਨ
ਵਿਭਾਗੀ ਸੂਤਰਾਂ ਅਨੁਸਾਰ ਸ਼ਨੀਵਾਰ ਦੁਪਹਿਰ ਨੂੰ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਅਤੇ ਉਸ ਦੇ ਕੁਝ ਸਾਥੀਆਂ ਵਿਰੁਧ ਧਾਰਾ 277, 430, ਆਈ.ਪੀ.ਸੀ 70 ਕੈਨਾਲ ਐਕਟ ਤਹਿਤ ਐਫ.ਆਈ.ਆਰ. ਨੰ. 26 ਦਰਜ ਕੀਤੀ ਗਈ। ਦੱਸ ਦੇਈਏ ਕਿ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਕੱਲ੍ਹ ਹੀ ਕੈਨੇਡਾ ਤੋਂ ਪਰਤੇ ਹਨ। ਉਹ ਆਉਂਦੇ ਹੀ ਹੜ੍ਹਾਂ ਦਾ ਜਾਇਜ਼ਾ ਲੈਣ ਅਪਣੇ ਇਲਾਕੇ ਸੁਲਤਾਨਪੁਰ ਲੋਧੀ ਪਹੁੰਚ ਗਏ। 8 ਪਿੰਡਾਂ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਹੜ੍ਹਾਂ ਦੇ ਪਾਣੀ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਦਸਿਆ, ਜਿਸ ਤੋਂ ਬਾਅਦ ਵਿਧਾਇਕ ਨੇ ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਨੂੰ ਤੋੜਨ ਲਈ ਸੂਚਿਤ ਕੀਤਾ, ਤਾਂ ਜੋ ਹੜ੍ਹ ਦੇ ਪਾਣੀ ਨੂੰ ਸਤਲੁਜ ਦਰਿਆ ਰਾਹੀਂ ਹਰੀਕੇ ਹੈਡ ਵਰਕਸ ਵੱਲ ਮੋੜਿਆ ਜਾਵੇ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼
ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਬੰਨ੍ਹ ਨੂੰ ਤੋੜਨ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਇਸ ਤੋਂ ਬਾਅਦ ਵਿਧਾਇਕ ਨੇ ਪਿੰਡ ਵਾਸੀਆਂ ਅਤੇ ਅਪਣੇ ਵਰਕਰਾਂ ਨੂੰ ਬੰਨ੍ਹ ਤੋੜਨ ਲਈ ਕਿਹਾ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਡੀ.ਸੀ. ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਸੂਚਨਾ ਨਹੀਂ ਮਿਲੀ। ਉਹ ਐਕਸੀਅਨ ਡਰੇਨੇਜ ਵਿਭਾਗ ਤੋਂ ਰਿਪੋਰਟ ਮਿਲਣ ਤੋਂ ਬਾਅਦ ਹੀ ਕੁੱਝ ਦੱਸ ਸਕਦੇ ਹਨ।