ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
Published : Jul 15, 2023, 7:24 pm IST
Updated : Jul 15, 2023, 7:24 pm IST
SHARE ARTICLE
photo
photo

ਪਿਤਾ ਦੇ ਨਾਮ 'ਤੇ ਰਜਿਸਟਰ ਜ਼ਮੀਨ ਦੀ ਜਮ੍ਹਾਂਬੰਦੀ ਦੀ ਕਾਪੀ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ

 

 

ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਨੂੰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ 23 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੇ ਪਿਤਾ ਦੇ ਨਾਮ 'ਤੇ ਰਜਿਸਟਰ ਜ਼ਮੀਨ ਦੀ ਜਮ੍ਹਾਂਬੰਦੀ ਦੀ ਕਾਪੀ ਜਾਰੀ ਕਰਨ ਬਦਲੇ ਉਕਤ ਪਟਵਾਰੀ ਨੇ ਉਸ ਕੋਲੋਂ ਰਿਸ਼ਵਤ ਵਜੋਂ 4,000 ਰੁਪਏ ਲਏ ਹਨ। ਇਸ ਜ਼ਮੀਨ ਉਤੇ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦੀ ਜ਼ਰੂਰਤ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਅੱਜ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ ਹੈ।

ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement