Partap singh Bajwa News: ਬਾਜਵਾ ਨੇ ਆਰਟੀਆਈ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ
Published : Jul 15, 2024, 4:44 pm IST
Updated : Jul 15, 2024, 4:44 pm IST
SHARE ARTICLE
Partap singh Bajwa News
Partap singh Bajwa News

Partap singh Bajwa News: ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ 'ਆਪ' ਸਰਕਾਰ ਨੂੰ ਸੂਬੇ ਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਕੋਈ ਚਿੰਤਾ ਨਹੀਂ ਹੈ।

 

Partap singh Bajwa News: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਚਨਾ ਦਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ 'ਆਪ' ਸਰਕਾਰ ਨੂੰ ਸੂਬੇ ਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਕੋਈ ਚਿੰਤਾ ਨਹੀਂ ਹੈ।

ਪੜ੍ਹੋ ਇਹ ਖ਼ਬਰ :  Sukhbir Singh Badal: 5 ਸਿੰਘ ਸਾਹਿਬਾਨਾਂ ਨੇ ਸੌਦਾ ਸਾਧ ਨੂੰ ਮੁਆਫ਼ੀ ਦੇਣ ਦੇ ਮਾਮਲੇ 'ਚ ਸੁਖਬੀਰ ਬਾਦਲ ਤੋਂ ਮੰਗਿਆ ਜਵਾਬ

ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਪਿਛਲੇ ਕਈ ਮਹੀਨਿਆਂ ਤੋਂ ਸੂਚਨਾ ਕਮਿਸ਼ਨਰਾਂ ਦੀਆਂ 10 ਅਸਾਮੀਆਂ ਖ਼ਾਲੀ ਪਈਆਂ ਹਨ। ਇਸ ਦੇ ਕਾਰਨ, ਸੂਬੇ ਭਰ ਵਿੱਚ ਜਾਣਕਾਰੀ ਮੰਗਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੜ੍ਹੋ ਇਹ ਖ਼ਬਰ :  Omar Abdullah News: ਉਮਰ ਅਬਦੁੱਲਾ ਨੂੰ ਨਹੀਂ ਮਿਲ ਰਿਹਾ ਤਲਾਕ, ਸੁਪਰੀਮ ਕੋਰਟ ਨੇ ਪਤਨੀ ਨੂੰ ਭੇਜਿਆ ਨੋਟਿਸ

ਆਰਟੀਆਈ ਐਕਟ 2005 ਦੇ ਅਨੁਸਾਰ, ਬਿਨੈਕਾਰ ਨੂੰ ਅਰਜ਼ੀ ਦੇਣ ਦੇ ਇੱਕ ਮਹੀਨੇ ਦੇ ਅੰਦਰ ਲੋੜੀਂਦੀ ਜਾਣਕਾਰੀ ਪ੍ਰਾਪਤ ਹੋ ਜਾਣੀ ਚਾਹੀਦੀ ਹੈ। ਜਦੋਂ ਤੋਂ 'ਆਪ' ਸਰਕਾਰ ਨੇ ਸੂਬੇ 'ਚ ਸੱਤਾ ਹਾਸਲ ਕੀਤੀ ਹੈ, ਬਿਨੈਕਾਰ 1100 ਦਿਨ ਬਾਅਦ ਵੀ ਜਾਣਕਾਰੀ ਪ੍ਰਾਪਤ ਕਰਨ 'ਚ ਅਸਮਰਥ ਰਹੇ ਹਨ। ਬਾਜਵਾ ਨੇ ਕਿਹਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਵੇਲੇ ਲੋਕਾਂ ਨਾਲ ਇਹੀ ਵਾਅਦਾ ਕੀਤਾ ਸੀ।

ਪੜ੍ਹੋ ਇਹ ਖ਼ਬਰ :  Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਸੁਣਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜਿਸ ਤਰਾਂ 'ਆਪ' ਸਰਕਾਰ ਵਿਵਹਾਰ ਕਰ ਰਹੀ ਹੈ, ਉਸ ਤੋਂ ਸਪਸ਼ਟ ਹੈ ਕਿ ਉਹ ਨਹੀਂ ਚਾਹੁੰਦੀ ਕਿ ਪੰਜਾਬ ਦੇ ਲੋਕ "ਝਾੜੂ ਪਾਰਟੀ" ਦੀਆਂ ਭ੍ਰਿਸ਼ਟਾਚਾਰ ਅਤੇ ਲੋਕ ਵਿਰੋਧੀ ਨੀਤੀਆਂ ਬਾਰੇ ਜਾਣਨ। 'ਆਪ' ਸਰਕਾਰ ਨੇ ਲੰਬੇ ਸਮੇਂ ਤੋਂ ਆਪਣੇ ਦਮਨਕਾਰੀ ਪ੍ਰਸ਼ਾਸਨ ਨੂੰ ਜਾਰੀ ਰੱਖਿਆ ਹੈ।

ਪੜ੍ਹੋ ਇਹ ਖ਼ਬਰ :  Nirmala Sitharaman News: ਦੇਸ਼ ਨੂੰ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਵਾਲਾ ਬਜਟ ਪੇਸ਼ ਕਰਾਂਗੇ : ਨਿਰਮਲਾ ਸੀਤਾਰਮਨ

ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 2005 'ਚ ਆਰਟੀਆਈ ਐਕਟ ਪਾਸ ਕੀਤਾ ਸੀ ਤਾਂ ਭਾਰਤ 'ਚ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਸੀ। ਇਹ ਭਾਰਤੀ ਇਤਿਹਾਸ ਦੇ ਪ੍ਰਮੁੱਖ ਸੁਧਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿਸ ਤਹਿਤ ਕੋਈ ਵੀ ਭਾਰਤੀ ਨਾਗਰਿਕ ਆਰਟੀਆਈ ਐਕਟ ਦੀਆਂ ਸ਼ਰਤਾਂ ਦੇ ਤਹਿਤ "ਜਨਤਕ ਅਥਾਰਿਟੀ" (ਸਰਕਾਰ ਦੀ ਇੱਕ ਸੰਸਥਾ ਜਾਂ "ਰਾਜ ਦਾ ਸਾਧਨ") ਤੋਂ ਜਾਣਕਾਰੀ ਦੀ ਬੇਨਤੀ ਕਰ ਸਕਦਾ ਹੈ। ਫਿਰ ਵੀ 'ਆਪ' ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਣ ਲਈ ਆਰਟੀਆਈ ਐਕਟ ਨੂੰ ਕਮਜ਼ੋਰ ਕਰਨ 'ਤੇ ਤੁਲੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Bajwa slams AAP government for deliberately weakening RTI Act 2005, stay tuned to Rozana Spokesman)

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement