Punjab News: ਮਾਲਵੇ ਦੇ ਲੋਕਾਂ ਨੂੰ ਕੈਂਸਰ ਤੋਂ ਬਚਾਉਣ ’ਤੇ ਪੰਜਾਬ ਨਾ ਦੇ ਸਕਿਆ ਜਵਾਬ, ਹਾਈ ਕੋਰਟ ਨੇ ਲਾਈ ਫਟਕਾਰ
Published : Jul 15, 2024, 5:44 pm IST
Updated : Jul 15, 2024, 5:44 pm IST
SHARE ARTICLE
Punjab News: Punjab could not respond to saving the people of Malwa from cancer, High Court criticized
Punjab News: Punjab could not respond to saving the people of Malwa from cancer, High Court criticized

Punjab News: ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ’ਤੇ ਇਸ ਸਬੰਧ ’ਚ ਜਵਾਬ ਦੇਣ ਦੇ ਹੁਕਮ ਦਿਤੇ

 

Punjab News: ਮਾਲਵੇ ਦੇ ਲੋਕਾਂ ਨੂੰ ਧਰਤੀ ਹੇਠਲੇ ਪਾਣੀ ’ਚ ਯੂਰੇਨੀਅਮ ਕਾਰਨ ਹੋਣ ਵਾਲੇ ਕੈਂਸਰ ਤੋਂ ਬਚਾਉਣ ਲਈ ਚੁਕੇ ਗਏ ਕਦਮਾਂ ਬਾਰੇ ਜਾਣਕਾਰੀ ਨਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਸਖ਼ਤ ਫ਼ਟਕਾਰ ਲਾਈ ਹੈ। 

ਪੜ੍ਹੋ ਇਹ ਖ਼ਬਰ :  Inflation: ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਥੋਕ ਮਹਿੰਗਾਈ ਲਗਾਤਾਰ ਚੌਥੇ ਮਹੀਨੇ ਵਧੀ

ਹਾਈ ਕੋਰਟ ਨੇ ਭਾਰਤ ਸਰਕਾਰ, ਪੰਜਾਬ ਸਰਕਾਰ, ਬੀ.ਏ.ਆਰ.ਸੀ. (ਭਾਭਾ ਪਰਮਾਣੂ ਖੋਜ ਕੇਂਦਰ) ਅਤੇ ਆਈ.ਆਈ.ਟੀ. ਮਦਰਾਸ ਨੂੰ ਅਗਲੀ ਸੁਣਵਾਈ ’ਤੇ ਮੀਟਿੰਗ ਤੋਂ ਬਾਅਦ ਚੁਕੇ ਗਏ ਕਦਮਾਂ ਬਾਰੇ ਜਾਣਕਾਰੀ ਪੇਸ਼ ਕਰਨ ਦਾ ਹੁਕਮ ਦਿਤਾ ਸੀ। ਪਰ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਰੀਪੋਰਟ ਪੇਸ਼ ਨਹੀਂ ਕੀਤੀ ਗਈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ’ਤੇ ਇਸ ਸਬੰਧ ’ਚ ਜਵਾਬ ਦੇਣ ਦੇ ਹੁਕਮ ਦਿਤੇ ਹਨ। 

ਪੜ੍ਹੋ ਇਹ ਖ਼ਬਰ :  Champions Trophy: BCCI ਲਿਖਤੀ ਰੂਪ ’ਚ ਦੇਵੇ ਕਿ ਭਾਰਤ ਸਰਕਾਰ ਨੇ ਪਾਕਿ ’ਚ ਖੇਡਣ ਦੀ ਇਜਾਜ਼ਤ ਨਹੀਂ ਦਿਤੀ : ਪਾਕਿ ਕ੍ਰਿਕਟ ਬੋਰਡ

ਭਾਭਾ ਐਟਮਿਕ ਰੀਸਰਚ ਸੈਂਟਰ (ਬੀ.ਏ.ਆਰ.ਸੀ.) ਨੇ ਬਠਿੰਡਾ, ਫਿਰੋਜ਼ਪੁਰ, ਫਰੀਦਕੋਟ ਅਤੇ ਮਾਨਸਾ ਤੋਂ ਪਾਣੀ ਦੇ 1500 ਨਮੂਨੇ ਇਕੱਠੇ ਕੀਤੇ ਸਨ। ਇਨ੍ਹਾਂ ਨਮੂਨਿਆਂ ਵਿਚੋਂ 35 ਫੀ ਸਦੀ ਨਮੂਨਿਆਂ ਵਿਚ ਨਿਰਧਾਰਤ ਮਾਪਦੰਡਾਂ ਤੋਂ ਵੱਧ ਯੂਰੇਨੀਅਮ ਪਾਇਆ ਗਿਆ, ਜਿਸ ਵਿਚ ਬਠਿੰਡਾ ਜ਼ਿਲ੍ਹਾ ਸੱਭ ਤੋਂ ਵੱਧ ਪ੍ਰਭਾਵਤ ਹੋਇਆ। ਇਸ ’ਤੇ ਹਾਈ ਕੋਰਟ ਨੇ ਦੋਆਬਾ ਅਤੇ ਮਾਝੇ ਦੇ ਹਰ ਜ਼ਿਲ੍ਹੇ ਤੋਂ ਪਾਣੀ ਦੇ ਨਮੂਨੇ ਲੈ ਕੇ ਹਾਈ ਕੋਰਟ ਨੂੰ ਰੀਪੋਰਟ ਸੌਂਪਣ ਦੇ ਹੁਕਮ ਦਿਤੇ ਸਨ ਪਰ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਇਹ ਰੀਪੋਰਟ ਪੇਸ਼ ਨਹੀਂ ਕੀਤੀ ਗਈ। 

ਪੜ੍ਹੋ ਇਹ ਖ਼ਬਰ :  Omar Abdullah News: ਉਮਰ ਅਬਦੁੱਲਾ ਨੂੰ ਨਹੀਂ ਮਿਲ ਰਿਹਾ ਤਲਾਕ, ਸੁਪਰੀਮ ਕੋਰਟ ਨੇ ਪਤਨੀ ਨੂੰ ਭੇਜਿਆ ਨੋਟਿਸ

ਸਾਲ 2010 ’ਚ ਮਾਲਵੇ ਦੇ ਧਰਤੀ ਹੇਠਲੇ ਪਾਣੀ, ਖਾਸ ਕਰ ਕੇ ਬਠਿੰਡਾ ਦੇ ਆਸ ਪਾਸ ਦੇ ਇਲਾਕਿਆਂ ’ਚ ਯੂਰੇਨੀਅਮ ਦੀ ਮੌਜੂਦਗੀ ਅਤੇ ਇਸ ਖੇਤਰ ਦੇ ਲੋਕਾਂ ’ਤੇ ਇਸ ਦੇ ਮਾੜੇ ਸਿਹਤ ਖਤਰਿਆਂ ਵਿਰੁਧ ਹਾਈ ਕੋਰਟ ’ਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਦੇ ਹੁਕਮ ’ਤੇ ਭਾਭਾ ਐਟਮਿਕ ਰੀਸਰਚ ਸੈਂਟਰ (ਬੀ.ਏ.ਆਰ.ਸੀ.) ਨੇ ਮਾਲਵਾ ਖੇਤਰ ਦੇ ਪਾਣੀ ’ਚ ਯੂਰੇਨੀਅਮ ਦੀ ਜਾਂਚ ਲਈ ਬਠਿੰਡਾ, ਫਿਰੋਜ਼ਪੁਰ, ਫਰੀਦਕੋਟ ਅਤੇ ਮਾਨਸਾ ਤੋਂ ਪਾਣੀ ਦੇ 1500 ਨਮੂਨੇ ਇਕੱਠੇ ਕੀਤੇ ਸਨ। ਇਨ੍ਹਾਂ ਨਮੂਨਿਆਂ ਵਿਚੋਂ 35 ਫੀ ਸਦੀ ਨਮੂਨਿਆਂ ਵਿਚ ਨਿਰਧਾਰਤ ਮਾਪਦੰਡਾਂ ਤੋਂ ਵੱਧ ਯੂਰੇਨੀਅਮ ਪਾਇਆ ਗਿਆ, ਜਿਸ ਵਿਚ ਬਠਿੰਡਾ ਜ਼ਿਲ੍ਹਾ ਸੱਭ ਤੋਂ ਵੱਧ ਪ੍ਰਭਾਵਤ ਹੋਇਆ।

ਪੜ੍ਹੋ ਇਹ ਖ਼ਬਰ :  Manish Sisodia News: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ, ਸ਼ਰਾਬ ਨੀਤੀ ਨਾਲ ਜੁੜਿਆ ਮਾਮਲਾ

ਅਦਾਲਤ ਨੇ ਉਦੋਂ ਕਿਹਾ ਸੀ ਕਿ ਸਰਕਾਰ ਨੂੰ ਮਾਲਵੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਇਹ ਵੀ ਹੁਕਮ ਦਿਤਾ ਸੀ ਕਿ ਉਹ ਇਸ ਗੱਲ ’ਤੇ ਗੌਰ ਕਰਨ ਕਿ ਇੱਥੇ ਧਰਤੀ ਹੇਠਲੇ ਪਾਣੀ ’ਚ ਪਾਏ ਜਾਣ ਵਾਲੇ ਯੂਰੇਨੀਅਮ ਨੂੰ ਕਿਵੇਂ ਬੰਦ ਕੀਤਾ ਜਾਵੇ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦਸਿਆ ਸੀ ਕਿ ਹਾਲ ਹੀ ’ਚ ਭਾਰਤ ਸਰਕਾਰ, ਪੰਜਾਬ ਸਰਕਾਰ, ਬੀ.ਏ.ਆਰ.ਸੀ. ਅਤੇ ਆਈ.ਆਈ.ਟੀ. ਮਦਰਾਸ ਦੀ ਮੀਟਿੰਗ ਹੋਈ ਸੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਪਟੀਸ਼ਨਕਰਤਾ ਨੇ ਦਸਿਆ ਸੀ ਕਿ ਕੁੱਝ ਰੀਸਰਚ ਪੇਪਰ ਹਨ ਜਿਨ੍ਹਾਂ ’ਚ ਇਸ ਸਮੱਸਿਆ ਦਾ ਹੱਲ ਹੈ। ਹਾਈ ਕੋਰਟ ਨੇ ਇਹ ਖੋਜ ਪੱਤਰ ਪੰਜਾਬ ਸਰਕਾਰ ਨੂੰ ਸੌਂਪਣ ਦੇ ਹੁਕਮ ਦਿਤੇ ਅਤੇ ਅਧਿਕਾਰੀਆਂ ਨੂੰ ਇਹ ਵੇਖਣ ਲਈ ਕਿਹਾ ਕਿ ਕੀ ਜ਼ਮੀਨੀ ਪੱਧਰ ’ਤੇ ਇਸ ਦੀ ਵਰਤੋਂ ਸੰਭਵ ਅਤੇ ਸਫਲ ਹੈ। ਅਦਾਲਤ ਨਾਲ ਸਹਿਯੋਗ ਕਰ ਰਹੇ ਵਕੀਲ ਨੇ ਕਿਹਾ ਕਿ ਪ੍ਰਭਾਵਤ ਖੇਤਰ ਦੇ ਲੋਕਾਂ ਨੂੰ ਸਾਫ ਪਾਣੀ ਨਹੀਂ ਮਿਲ ਰਿਹਾ ਹੈ। ਇਸ ’ਤੇ ਪੰਜਾਬ ਸਰਕਾਰ ਨੇ ਕਿਹਾ ਕਿ ਲੋਕਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜੇ ਅਜਿਹਾ ਕੋਈ ਮਾਮਲਾ ਅਦਾਲਤ ਦੇ ਸਹਿਯੋਗੀ ਦੇ ਗਿਆਨ ’ਚ ਹੈ, ਤਾਂ ਇਸ ਸਮੱਸਿਆ ਦਾ ਹੱਲ ਉਥੇ ਕੀਤਾ ਜਾਵੇਗਾ। ਹਾਈ ਕੋਰਟ ਨੇ ਅਧਿਕਾਰੀਆਂ ਨੂੰ ਇਸ ਮਾਮਲੇ ’ਤੇ ਗੰਭੀਰ ਹੋਣ ਦੇ ਹੁਕਮ ਦਿਤੇ ਹਨ।

​(For more Punjabi news apart from Punjab could not respond to saving the people of Malwa from cancer, High Court criticized, stay tuned to Rozana Spokesman)

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement