
ਤਰਨ ਤਾਰਨ ਹਲਕੇ ਤੋਂ 3 ਵਾਰ ਵਿਧਾਇਕ ਰਹੇ ਹਨ ਹਰਮੀਤ ਸੰਧੂ
CM Bhagwant Mann joins Harmeet Singh Sandhu in AAP: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਲੀਡਰ ਅਤੇ ਤਰਨਤਾਰਨ ਤੋਂ 3 ਵਾਰ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਤਜ਼ਰਬੇਕਾਰ ਲੋਕਾਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਇਮਾਨਦਾਰ ਲੋਕਾਂ ਦਾ ਸਵਾਗਤ ਕਰਦੀ ਹੈ।
ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਇਸ ਲਈ ਮੈਂ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪਾਰਟੀ ਦਾ ਅਹੁਦੇਦਾਰ ਨਹੀ ਸਗੋਂ ਇਕ ਵਰਕਰ ਬਣ ਕੇ ਕੰਮ ਕਰਾਂਗਾ । ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਮੈਂ ਵੀ ਕੁਝ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹਾਂ।
ਦੱਸ ਦੇਈਏ ਕਿ ਸੰਧੂ ਨੇ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਸਾਲ 2002 'ਚ ਪਹਿਲੀ ਵਾਰ ਆਜ਼ਾਦ ਤੌਰ 'ਤੇ ਚੋਣ ਜਿੱਤੀ ਸੀ। ਸਾਲ 2007 ਤੇ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੀ ਸੀ । ਅਕਾਲੀ ਦਲ ਦੀ ਸਰਕਾਰ ਸਮੇਂ 2 ਵਾਰ ਮੁੱਖ ਪਾਰਲੀਮਾਨੀ ਸਕੱਤਰ ਬਣੇ ਸਨ ।