Mohali News: 12 ਅਪਰਾਧਕ ਮਾਮਲਿਆਂ ਵਿਚ ਸ਼ਾਮਲ ਪਿਉ-ਪੁੱਤ ਦੀ ਗ਼ੈਰ-ਕਾਨੂੰਨੀ ਉਸਾਰੀ ਢਾਹੀ
Published : Jul 15, 2025, 7:08 am IST
Updated : Jul 15, 2025, 7:08 am IST
SHARE ARTICLE
Mohali News
Mohali News

ਨਸ਼ਾ ਤਸਕਰੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐਸ.ਐਸ.ਪੀ.

Mohali News: ‘ਯੁੱਧ ਨਸ਼ਿਆਂ ਵਿਰੁਧ’”ਮੁਹਿੰਮ ਤਹਿਤ ਜਾਰੀ ਕਾਰਵਾਈ ਵਿਚ ਮੋਹਾਲੀ ਪੁਲਿਸ ਨੇ ਅੱਜ ਥਾਣਾ ਬਲੌਂਗੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਜੁਝਾਰ ਨਗਰ ’ਚ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਕੀਤੀ ਨਾਜਾਇਜ਼ ਉਸਾਰੀ ਢਾਹੁਣ ਦੀ ਮੁਹਿੰਮ ਚਲਾਈ। ਇਹ ਕਾਰਵਾਈ ਐਨਡੀਪੀਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਕ ਮਾਮਲਿਆਂ ਵਿਚ ਸ਼ਾਮਲ ਪਿਓ-ਪੁੱਤਰ ਦੀ ਜੋੜੀ ਵਿਰੁਧ ਕੀਤੀ ਗਈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ  ਡਾਇਰੈਕਟਰ ਜਨਰਲ, ਪੰਜਾਬ ਪੁਲਿਸ, ਗੌਰਵ ਯਾਦਵ ਦੇ ਸਥਾਈ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ ਦੇ ਜਵਾਬ ਵਿਚ ਗ਼ੈਰ-ਕਾਨੂੰਨੀ ਉਸਾਰੀ ਢਾਹ ਦਿਤੀ ਗਈ ਜਿਸ ਨੇ ਪੰਚਾਇਤੀ ਜ਼ਮੀਨ ’ਤੇ ਨਸ਼ਾ ਤਸਕਰ ਦੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਵਿਚ ਜ਼ਿਲ੍ਹਾ ਪੁਲਿਸ ਦੀ ਮਦਦ ਮੰਗੀ ਸੀ।

ਐਸਐਸਪੀ ਹਾਂਸ ਨੇ ਖੁਲਾਸਾ ਕੀਤਾ ਕਿ ਮਲਕੀਤ ਸਿੰਘ ਪੁੱਤਰ ਕਰਮ ਚੰਦ ਵਿਰੁਧ 2018 ਤੋਂ 2024 ਤਕ ਸੱਤ ਐਫ ਆਈ ਆਰਜ਼ ਦਰਜ ਹਨ। ਇਨ੍ਹਾਂ ਵਿਚ ਐਨਡੀਪੀਐਸ ਐਕਟ ਅਧੀਨ ਦੋ, ਆਬਕਾਰੀ ਐਕਟ ਅਧੀਨ ਤਿੰਨ ਅਤੇ ਆਈਪੀਸੀ ਅਧੀਨ ਦੋ ਹੋਰ ਪਰਚੇ ਸ਼ਾਮਲ ਹਨ। ਇਹ ਸਾਰੇ ਪਰਚੇ ਥਾਣਾ ਬਲੌਂਗੀ ਵਿੱਚ ਦਰਜ ਹਨ। ਉਸ ਦੇ ਪੁੱਤਰ ਹੈਪੀ ਦੇ ਨਾਮ ’ਤੇ ਬਲੌਂਗੀ ਪੁਲਿਸ ਸਟੇਸ਼ਨ ਵਿਚ 2018 ਤੋਂ 2025 ਵਿਚਕਾਰ ਪੰਜ ਐਫ ਆਈ ਆਰਜ਼ ਦਰਜ ਹੋਈਆਂ ਹਨ। ਇਨ੍ਹਾਂ ਵਿਚ ਐਨਡੀਪੀਐਸ ਐਕਟ ਅਧੀਨ ਦੋ, ਆਬਕਾਰੀ ਐਕਟ ਅਧੀਨ ਇਕ ਅਤੇ ਇਕ-ਇਕ ਆਈਪੀਸੀ ਅਧੀਨ ਅਤੇ  ਬੀਐਨਐਸ (ਭਾਰਤੀ ਨਿਆ ਸੰਹਿਤਾ) ਤਹਿਤ ਸ਼ਾਮਲ ਹਨ।

ਐਸਐਸਪੀ ਹਾਂਸ ਨੇ ਕਿਹਾ ਕਿ ਜਦੋਂ ਪੰਚਾਇਤ ਵਿਭਾਗ ਨੇ ਗੈਰ-ਕਾਨੂੰਨੀ ਤੌਰ ’ਤੇ ਕਬਜ਼ੇ ਵਾਲੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਲਈ ਸਾਡੀ ਸਹਾਇਤਾ ਮੰਗੀ ਤਾਂ ਡੀਐਸਪੀ ਖਰੜ-1, ਕਰਨ ਸੰਧੂ ਦੀ ਅਗਵਾਈ ’ਚ ਪੁਲਿਸ ਟੀਮ ਨੂੰ ਢਾਹੁਣ ਦੀ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਕੀਤਾ ਗਿਆ। ਇਸ ਸਮੇਂ ਐਸ ਪੀ (ਪੀ ਬੀ ਆਈ) ਦੀਪਿਕਾ ਸਿੰਘ ਵੀ ਮੌਜੂਦ ਸਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement