ਕੈਪਟਨ ਵਲੋਂ 21 ਉੱਘੀਆਂ ਸ਼ਖ਼ਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
Published : Aug 15, 2019, 5:35 pm IST
Updated : Aug 15, 2019, 5:35 pm IST
SHARE ARTICLE
Captain Amarinder Singh honours 21 eminent personalities with state awards
Captain Amarinder Singh honours 21 eminent personalities with state awards

9 ਪੁਲਿਸ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਪੁਲਿਸ ਐਵਾਰਡ ਨਾਲ ਸਨਮਾਨਿਤ ਕੀਤਾ

ਜਲੰਧਰ : 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਤ ਕਰਨ ਤੋਂ ਇਲਾਵਾ ਨੌ ਪੁਲਿਸ ਅਧਿਕਾਰੀਆਂ ਨੂੰ ਉਨਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤਾ ਗਿਆ। ਇਨ੍ਹਾਂ ਸਟੇਟ ਐਵਾਰਡੀਆਂ ਵਿਚ ਸਮਾਜਿਕ ਤੌਰ ’ਤੇ ਸਰਗਰਮ ਹਸਤੀਆਂ, ਕਲਾਕਾਰ, ਸਾਹਿਤਕਾਰ, ਕਵੀ, ਪ੍ਰਗਤੀਸ਼ੀਲ ਕਿਸਾਨ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਇਲਾਵਾ ਇੱਕ ਕੈਂਸਰ ਸਪੈਸ਼ਲਿਸਟ ਵੀ ਸ਼ਾਮਲ ਹੈ ਜਿਨਾਂ ਨੇ ਵਡੇਰੇ ਜਨਤਕ ਹਿੱਤਾਂ ਵਿਚ ਆਪੋ ਆਪਣੇ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਇਆ।

Captain Amarinder Singh honours 21 eminent personalities with state awardsCaptain Amarinder Singh honours 21 eminent personalities with state awards

ਮੁੱਖ ਮੰਤਰੀ ਨੇ ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮ ਨਾਲ ਸਨਮਾਨਤ ਕੀਤਾ। ਇਨਾਂ ਸਨਮਾਨਤ ਸ਼ਖ਼ਸੀਅਤਾਂ ਵਿਚ ਜ਼ਿਲਾ ਮੋਗਾ ਦੇ ਪਿੰਡੇ ਦੁੱਨੇਕੇ ਦੇ ਡਾਕਟਰ ਕੁਲਵੰਤ ਸਿੰਘ ਧਾਲੀਵਾਲ, ਪਟਿਆਲਾ ਤੋਂ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਬਿਸ਼ਨ ਦਾਸ, ‘ਮੁੰਡੇ ਅਹਿਮਦਗੜ ਦੇ ਵੈਲਫੇਅਰ ਕਲੱਬ’ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਪਠਾਨਕੋਟ ਜ਼ਿਲੇ ਦੇ ਪਿੰਡ ਕਾਨਪੁਰ ਤੋਂ ਅਮਨਦੀਪ ਸਿੰਘ, ਮਾਨਸਾ ਤੋਂ ਤਰਸੇਮ ਚੰਦ ਸੇਮੀ, ਜਲੰਧਰ ਤੋਂ ਪੰਡਤ ਮਨੂ ਸੀਨ, ਰੋਪੜ ਜ਼ਿਲੇ ਦੇ ਪਿੰਡ ਸੰਧੂਆਂ ਤੋਂ ਜਿੰਦਰ ਸਿੰਘ, ਪਟਿਆਲਾ ਤੋਂ ਹਰਸ਼ ਕੁਮਾਰ ਹਰਸ਼, ਰਾਜਪੁਰਾ ਤੋਂ ਅਭਿਸ਼ੇਕ ਕੁਮਾਰ ਚੌਹਾਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੰਪਿਊਟਰ ਮਾਹਿਰ ਡਾ. ਵਿਸ਼ਾਲ ਗੋਇਲ, ਪੰਜਾਬੀ ਲੇਖਕ ਗੁਰਮੀਤ ਸਿੰਘ ਸਿੰਘਲ, ਲੁਧਿਆਣਾ ਤੋਂ ਕੈਂਸਰ ਸੁਪਰ ਸਪੈਸ਼ਲਿਸਟ ਡਾ. ਦਵਿੰਦਰ ਸਿੰਘ ਸੰਧੂ, ਜਲੰਧਰ ਤੋਂ ਰਾਜੇਸ਼ ਕੁਮਾਰ ਭਗਤ, ਖਡੂਰ ਸਾਹਿਬ ਦੇ ਬਾਬਾ ਸੇਵਾ ਸਿੰਘ ਜੀ, ਪਠਾਨਕੋਟ ਤੋਂ ਸਮੀਰ ਸ਼ਾਰਧਾ, ਨਵਾਂਸ਼ਹਿਰ ਤੋਂ ਲਲਿਤ ਮੋਹਨ ਪਾਠਕ, ਅੰਮਿ੍ਰਤਸਰ ਤੋਂ ਗੁਣਬੀਰ ਸਿੰਘ ਅਤੇ ਪਟਿਆਲਾ ਤੋਂ ਵੈਟਰਨਰੀ ਇੰਸਪੈਕਟਰ ਅਮਨਦੀਪ ਸਿੰਘ ਸ਼ਾਮਲ ਹਨ।

Captain Amarinder Singh honours 21 eminent personalities with state awardsCaptain Amarinder Singh honours 21 eminent personalities with state awards

ਇਸੇ ਤਰਾਂ ਹੋਰ ਸਟੇਟ ਐਵਾਰਡੀਆਂ ਵਿਚ ਜਲੰਧਰ ਜ਼ਿਲੇ ਦੇ ਪਿੰਡ ਹਰੀਪੁਰ ਦੀ ਸਰਪੰਚ ਸੀਤਾ ਰਾਣੀ, ਫਤਹਿਗੜ ਸਾਹਿਬ ਤੋਂ ਹਰਪ੍ਰੀਤ ਸਿੰਘ ਢਿੱਲੋਂ ਅਤੇ ਮੋਹਾਲੀ ਦੇ ਪਿੰਡ ਨਵਾਂਗਾਉਂ ਤੋਂ ਕੁਲਦੀਪ ਸਿੰਘ ਸ਼ਾਮਲ ਹਨ। ਮੁੱਖ ਮੰਤਰੀ ਨੇ ਨੌ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ।

Captain Amarinder Singh honours 21 eminent personalities with state awardsCaptain Amarinder Singh honours 21 eminent personalities with state awards

ਸਨਮਾਨਤ ਹੋਣ ਵਾਲਿਆਂ ਵਿਚ ਵਿਜੀਲੈਂਸ ਬਿਊਰੋ ਮੋਹਾਲੀ ਦੇ ਜਾਇੰਟ ਡਾਇਰੈਕਟਰ ਪਰਮਜੀਤ ਸਿੰਘ ਗੋਰਾਇਆ, ਜਲੰਧਰ ਰੇਂਜ ਦੇ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ ਦਿਲਜਿੰਦਰ ਸਿੰਘ ਢਿੱਲੋਂ, ਐਸਿਸਟੈਂਟ ਇੰਸਪੈਕਟਰ ਜਨਰਲ ਪੁਲਿਸ ਇਲੈਕਸ਼ਨ ਸੈਲ ਹਰਬੀਰ ਸਿੰਘ, ਪਟਿਆਲਾ ਤੋਂ ਸੀਨੀਅਰ ਸੁਪਰਡੰਟ ਆਫ ਪੁਲਿਸ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਇਲੈਕਸ਼ਨ ਸੈਲ ਦੇ ਡੀ.ਐਸ.ਪੀ ਅਮਰੋਜ਼ ਸਿੰਘ, ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਡੀ.ਐਸ.ਪੀ ਸੇਵਕ ਸਿੰਘ, ਪੁਲਿਸ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਜਗਦੀਸ਼ ਕੁਮਾਰ, ਪੁਲਿਸ ਥਾਣਾ ਮੁਲਾਂਪੁਰ (ਮੋਹਾਲੀ) ਦੇ ਮੁਖੀ ਇੰਸਪੈਕਟਰ ਭਗਵਾਨ ਸਿੰਘ ਅਤੇ ਜਲੰਧਰ ਦਿਹਾਤੀ ਵਿਚ ਤਾਇਨਾਤ ਇੰਸਪੈਕਟਰ ਕਰਨੈਲ ਸਿੰਘ ਸ਼ਾਮਲ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement