ਉਪ ਪ੍ਰਮੁੱਖ ਸਕੱਤਰ ਨੇ ਆਜ਼ਾਦੀ ਦਿਹਾੜੇ ਮੌਕੇ ਤੱਕ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
Published : Aug 15, 2020, 2:38 pm IST
Updated : Aug 15, 2020, 2:38 pm IST
SHARE ARTICLE
FILE PHOTO
FILE PHOTO

ਅੱਜ ਇੱਥੇ ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ ,ਐਸ.ਏ.ਐੱਸ. ਨਗਰ .........

ਚੰਡੀਗੜ੍ਹ: ਅੱਜ ਇੱਥੇ ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ ,ਐਸ.ਏ.ਐੱਸ. ਨਗਰ ਅਤੇ ਹੈਰੀਟੇਜ ਕਲਚਰਲ ਐਂਡ ਵੈਲਫੇਅਰ ਸੁਸਾਇਟੀ, ਐਸ.ਏ.ਐਸ. ਨਗਰ. ਵੱਲੋਂ ਆਜ਼ਾਦੀ ਦਿਹਾੜੇ ਅਤੇ ਮਿਸ਼ਨ ਫ਼ਤਿਹ ਨੂੰ ਸਮਰਪਿਤ ਇੱਕ ਸਾਈਕਲ ਰੈਲੀ ਕਰਵਾਈ ਗਈ।

15 August 15 August

ਰੈਲੀ ਨੂੰ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ ਨੇ ਨਯਾਗਾਉਂ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸਦੀ ਸਮਾਪਤੀ ਚੱਪੜਚਿੜੀ ਵਿਖੇ ਹੋਈ।

photophoto

ਉਪ-ਪ੍ਰਮੁੱਖ ਸਕੱਤਰ ਨੇ ਇਸ ਰੈਲੀ ਵਿੱਚ ਖੁਦ ਵੀ ਹਿੱਸਾ ਲਿਆ ਅਤੇ ਬਾਕੀ ਹਿੱਸਾ ਲੈਣ ਵਾਲਿਆਂ ਨੂੰ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਲਈ  ਘਰ ਤੋਂ ਬਾਹਰ ਨਿਕਨਣ ਸਮੇਂ ਮਾਸਕ ਪਹਿਨਣ, ਸਾਬਣ ਨਾਲ 20 ਸਕਿੰਟ ਤੱਕ ਹੱਥ ਧੋਣ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥ ਮਿਲਾਉਣ ਤੋਂ ਗੁਰੇਜ਼ ਕਰਨ ਸਬੰਧੀ ਸਿਹਤ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਪ੍ਰੇਰਿਤ ਕੀਤਾ।

Corona virusCorona virus

ਅੱਜ ਦੀ ਇਸ ਸਾਈਕਲ ਰੈਲੀ ਦਾ ਉਦੇਸ਼ ਲੋਕਾਂ ਵਿੱਚ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲਾਂ ਦੀ ਮਹੱਤਤਾ ਅਤੇ ਇਸ ਮਾਰੂ ਵਾਇਰਸ ਤੋਂ ਆਪਣੀ `ਤੇ ਆਪਣੇ ਅਜ਼ੀਜ਼ਾਂ ਦੀ ਸੁਰੱਖਿਆ ਲਈ ਇਨ੍ਹਾਂ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।

corona viruscorona virus

ਚੱਪੜਚਿੜੀ ਵਿਖੇ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਨੂੰ ਵੱਖ-ਵੱਖ ਯੂਥ ਕਲੱਬਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨਿਤ ਹੋਰਨਾਂ ਵਿੱਚ ਤਿੰਨ ਵਿਸ਼ੇਸ਼ ਮਹਿਮਾਨਾਂ ਹਰਜਿੰਦਰ ਸਿੰਘ ਗਰੇਵਾਲ (ਨੈਸ਼ਨਲ ਐਵਾਰਡੀ ਬੈਸਟ ਟੀਚਰ ਸਪੋਰਟਸ ਆਰਗੇਨਾਈਜ਼ਰ ਸਿੱਖਿਆ ਵਿਭਾਗ, ਪੰਜਾਬ), ਕੈਨੇਡੀਅਨ ਆਰਮੀ ਦੇ ਸੈਕਿੰਡ ਲੈਫਟੀਨੈਂਟ ਅਜੀਤ ਪਾਲ ਸਿੰਘ (ਓਂਟਾਰੀਓ) ਅਤੇ ਐਸ.ਐਸ. ਟੀਚਰ (ਨਾਭਾ ਤੋਂ ਕੌਮੀ ਹਾਕੀ ਖਿਡਾਰੀ) ਬਲਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ, ਐਸ.ਏ.ਐਸ. ਨਗਰ ਦੇ ਪ੍ਰਧਾਨ ਦਵਿੰਦਰ ਸਿੰਘ ਜੁਗਨੀ ਅਤੇ ਹੈਰੀਟੇਜ ਕਲਚਰਲ ਐਂਡ ਵੈਲਫੇਅਰ ਸੁਸਾਇਟੀ, ਐਸ.ਏ.ਐਸ. ਨਗਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement