ਅੰਮ੍ਰਿਤਸਰ 'ਚ ਸਿੱਖ ਜਥੇਬੰਦੀਆਂ ਨੇ 'ਕਾਲਾ ਦਿਨ' ਮਨਾਉਂਦਿਆਂ ਮੰਗੀ ਆਜ਼ਾਦੀ
Published : Aug 15, 2020, 2:26 pm IST
Updated : Aug 15, 2020, 2:26 pm IST
SHARE ARTICLE
Protest in Amritsar
Protest in Amritsar

ਕਾਲੇ ਕਾਨੂੰਨਾਂ ਰਾਹੀਂ ਸਿੱਖਾਂ ਦੀ ਆਵਾਜ਼ ਦਬਾਉਣ ਦਾ ਇਲਜ਼ਾਮ

ਅੰਮ੍ਰਿਤਸਰ:ਦੇਸ਼ ਵਿਚ ਭਾਵੇਂ ਅੱਜ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਪਰ ਅੰਮ੍ਰਿਤਸਰ ਵਿਚ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਇਟਡ ਅਕਾਲੀ ਦਲ ਸਮੇਤ ਕੁੱਝ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਦੇ ਰੂਪ ਵਿਚ ਮਨਾਇਆ ਅਤੇ ਹੱਥਾਂ ਵਿਚ ਤਖ਼ਤੀਆਂ ਅਤੇ ਕਾਲੇ ਝੰਡੇ ਫੜ ਕੇ ਯੂਏਪੀਏ ਵਰਗੇ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ।

Protest in Amritsar Protest in Amritsar

ਇਸ ਮੌਕੇ ਬੋਲਦਿਆਂ ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਜੋ ਆਜ਼ਾਦੀ ਹਿੰਦੋਸਤਾਨ ਦੇ ਬਾਕੀ ਲੋਕਾਂ ਨੂੰ ਮਿਲੀ ਹੈ, ਉਹ ਆਜ਼ਾਦੀ ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲ ਸਕੀ। ਉਨ੍ਹਾਂ ਨੂੰ ਅੱਜ ਵੀ ਕਾਲੇ ਕਾਨੂੰਨਾਂ ਜ਼ਰੀਏ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਅਦਿਆਂ ਨਾਲ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਨਾਲ ਜੋੜਿਆ ਗਿਆ ਸੀ, ਉਹ ਪੂਰੇ ਨਹੀਂ ਕੀਤੇ ਗਏ। ਉਸ ਦੇ ਉਲਟ ਜੇਕਰ ਕੋਈ ਉਸ ਦੇ ਖਿਲਾਫ ਬੋਲਿਆ ਤਾਂ ਉਸ ‘ਤੇ ਜ਼ੁਲਮ ਢਾਹੇ ਗਏ।

Kanwarpal SinghKanwarpal Singh

ਉਨ੍ਹਾਂ ਕਿਹਾ ਕਿ ਅਸੀਂ ਮਹਿਸੂਸ ਕਰ ਰਹੇ ਹਾਂ ਕਿ 1947 ਦੀ ਗੁਲਾਮੀਂ ਤੋ ਨਿਕਲ ਕੇ ਅਸੀਂ ਦੂਜੀ ਗੁਲਾਮੀ ਵਿਚ ਫਸ ਗਏ ਹਾਂ। ਉਹਨਾਂ ਦੱਸਿਆ ਕਿ ਇਹ ਰੋਸ ਉਹਨਾਂ ਦੀ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਯੂਏਪੀਏ ਐਕਟ ਨਾਲ ਬੋਲਣ ਅਤੇ ਲਿਖਣ ਦੇ ਹੱਕ ਨੂੰ ਦਬਾਇਆ ਜਾ ਰਿਹਾ ਹੈ। ਇਸ ਨਾਲ ਘੱਟ ਗਿਣਤੀਆਂ ਦੀ ਸੰਘੀ ਘੁੱਟੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਯੂਏਪੀਏ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ, ਪੰਜਾਬ ਦੇ ਕਿਸਾਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ।

Narain Singh ChauraNarain Singh Chaura

ਇਸੇ ਤਰ੍ਹਾਂ ਨਰਾਇਣ ਸਿੰਘ ਚੌੜਾ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ 15 ਅਗਸਤ ਸਿੱਖਾਂ ਦੀ ਬਰਬਾਦੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਨੂੰ ਗ਼ੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਬੀਤੇ ਦਿਨ ਅਯੁੱਧਿਆ ਤੋਂ ਪੀਐਮ ਮੋਦੀ ਵੱਲੋਂ ਦਿੱਤਾ ਗਿਆ ਬਿਆਨ ਇੰਦਰਾ ਗਾਂਧੀ ਦੀਆਂ ਤੋਪਾਂ ਤੋਂ ਘੱਟ ਨਹੀਂ।  ਇਸ ਮੌਕੇ ਉਨ੍ਹਾਂ ਨੇ ਯੂਏਪੀਏ ਦੇ ਕਾਲੇ ਕਾਨੂੰਨ ਨੂੰ ਸਿੱਖ ਵਿਰੋਧੀ ਦੱਸਦਿਆਂ ਇਸ ਨੂੰ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇਸ ਕਾਲੇ ਕਾਨੂੰਨ ਦੇ ਨਿਸ਼ਾਨੇ ‘ਤੇ ਹਨ।

UAPA UAPA

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਜ਼ਾ ਪੂਰੀਆਂ ਕਰਨ ਦੇ ਬਾਵਜੂਦ ਵੀ ਸਿੱਖਾਂ ਨੂੰ ਰਿਆਹ ਨਹੀਂ ਕੀਤਾ ਜਾ ਰਿਹਾ। ਦੱਸ ਦਈਏ ਕਿ ਅੰਮ੍ਰਿਤਸਰ ਦੇ ਭੰਡਾਰੀ ਪੁਲ ਨੇੜੇ ਇਕੱਠੇ ਹੋਏ ਸਿੱਖਾਂ ਵੱਲੋਂ ਇਸ ਦੌਰਾਨ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਪੁਲਿਸ ਫੋਰਸ ਵੀ ਭਾਰੀ ਗਿਣਤੀ ਵਿਚ ਤਾਇਨਾਤ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement