ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ ਤੇ ਨਹੀਂ ਆਉਦੀ,ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ-CM
Published : Aug 15, 2020, 3:03 pm IST
Updated : Aug 15, 2020, 3:03 pm IST
SHARE ARTICLE
Captain Amarinder Singh
Captain Amarinder Singh

1.41 ਕਰੋੜ ਲੋਕਾਂ ਨੂੰ ਫਾਇਦਾ ਦੇਣ ਵਾਲੀ ਸਮਾਰਟ ਰਾਸ਼ਨ ਕਾਰਡ ਸਕੀਮ ਹੋਵੇਗੀ ਜਲਦ ਸ਼ੁਰੂ

ਮੁਹਾਲੀ: ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।

Amarinder SinghAmarinder Singh

ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ।

Amarinder SinghAmarinder Singh

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

Capt. Amarinder SinghCapt. Amarinder Singh

ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਉਨਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ’ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ।

FarmerFarmer

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ।

ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।

ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ।

ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਪੰਜਾਬ ਦੀ ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ।

ਉਨਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।

ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ।

ਆਨਲਾਈਨ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨਾਂ ਲਈ ਸਿੱਖਿਆ ਹਾਸਲ ਕਰਨ ਵਿੱਚ ਸਹਾਈ ਸਿੱਧ ਹੋੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਟੈਕਸ ਵਿੱਚ ਰਾਹਤਾਂ ਤੇ ਛੋਟਾਂ ਦੇਣ ਤੋਂ ਇਲਾਵਾ ਵਿਅਕਤੀਗਤ ਵੱਲੋਂ ਦਿੱਤੀਆਂ ਜਾਣ ਵਾਲੀਆਂ ਫੀਸਾਂ, ਟੈਕਸਾਂ ਤੇ ਕਰਜ਼ਿਆਂ ਦਾ ਕਾਫੀ ਕੁਝ ਮਾਫ ਕੀਤਾ ਗਿਆ ਅਤੇ ਕੁਝ ਨੂੰ ਅੱਗੇ ਪਾਉਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਨਗਦ ਸਹਾਇਤਾ ਯਕੀਨੀ ਬਣਾਉਣ ਲਈ ਸਮੇਂ ਸਿਰ ਪੈਨਸ਼ਨ ਦਿੱਤੀ ਜਾ ਰਹੀ ਹੈ।

ਇਸ ਗੱਲ ਉਤੇ ਪੂਰਨ ਭਰੋਸਾ ਕਰਦਿਆਂ ਕਿ ਕੋਵਿਡ ਮਹਾਂਮਾਰੀ ਉਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ ਲੜਾਈ ਵਿੱਚ ਉਨਾਂ ਦੀ ਸਰਕਾਰ ਨੂੰ ਖੁੱਲੇ ਦਿਲ ਨਾਲ ਸਹਿਯੋਗ ਕਰਨ।

ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਵੱਡੇ ਇਕੱਠਾਂ ਤੋਂ ਗੁਰੇਜ ਕੀਤਾ ਜਾਵੇ। ਇਸ ਦੇ ਨਾਲ ਹੀ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਨਿਰੰਤਰ ਹੱਥ ਧੋਂਦੇ ਰਹਿਣ। ਜਦੋਂ ਵੀ ਉਨਾਂ ਨੂੰ ਕੋਈ ਲੱਛਣ ਮਹਿਸੂਸ ਹੋਵੇ ਤਾਂ ਤੁਰੰਤ ਟੈਸਟ ਕਰਵਾਇਆ ਜਾਵੇ। ਉਨਾਂ ਕਿਹਾ ਕਿ ਇਸ ਮਹਾਂਮਾਰੀ ਖਿਲਾਫ ਫਤਹਿ ਹਾਸਲ ਕਰਨ ਲਈ ਜਲਦੀ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

For Rajvir Jawanda's long life,Gursikh brother brought Parsaad offering from Amritsar Darbar Sahib

29 Sep 2025 3:22 PM

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM
Advertisement