ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ
Published : Aug 15, 2020, 3:15 pm IST
Updated : Aug 15, 2020, 3:15 pm IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ....

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਦਾ ਐਲਾਨ ਕੀਤਾ ਜਿਨਾਂ ਵਿੱਚ ਇਕ 66 ਕੇ.ਵੀ. ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਦੀ ਉਸਾਰੀ ਸ਼ਾਮਲ ਹੈ।

Amarinder SinghAmarinder Singh

ਇਹ ਐਲਾਨ ਮੁੱਖ ਮੰਤਰੀ ਵੱਲੋਂ ਇਥੇ ਕਰਵਾਏ ਗਏ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤੇ ਗਏ। 66 ਕੇ.ਵੀ. ਸਬ ਸਟੇਸ਼ਨ-1 ਸੈਕਟਰ 82 ਦੀ ਆਈ.ਟੀ. ਸਿਟੀ ਮੁਹਾਲੀ-2 ਵਿਖੇ ਸਥਾਪਤ ਕੀਤਾ ਜਾਵੇਗਾ।

15 August 15 August

ਜਦੋਂ ਕਿ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਸੈਕਟਰ 81 ਦੀ ‘ਨਾਲੇਜ ਸਿਟੀ’ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ਹਾਲ ਹੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਬੇਸਮੈਂਟ ਉਤੇ ਕੰਮ ਚੱਲ ਰਿਹਾ ਹੈ।

Amarinder SinghAmarinder Singh

ਇਸ ਮੌਕੇ ਮੁੱਖ ਮੰਤਰੀ ਨੇ ਉਨਾਂ ਲੋਕਾਂ ਦਾ ਖਾਸ ਤੌਰ ਉਤੇ ਜ਼ਿਕਰ ਕੀਤਾ ਜਿਨਾਂ ਨੇ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਅਤੇ ਕਿਹਾ ਕਿ ਇਨਾਂ ਨੂੰ 26 ਜਨਵਰੀ 2021 ਵਾਲੇ ਦਿਨ ਉਨਾਂ ਦੀ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਮੁਹਾਲੀ ਦੀਆਂ ਜਿਨਾਂ ਸਖਸ਼ੀਅਤਾਂ ਦਾ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਇਕ ਸਰਕਾਰੀ ਅਧਿਕਾਰੀ ਵਜੋਂ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਸਬੰਧੀ ਜ਼ਿਕਰ ਕੀਤਾ ਗਿਆ ।

Corona virusCorona virus

ਅਤੇ ਜੋ ਅੱਜ ਦੇ ਸਮਾਗਮ ਦੌਰਾਨ ਮੌਜੂਦ ਸਨ, ਉਨਾਂ ਵਿੱਚ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਸ਼ਾਮਲ ਸਨ। ਉਨਾਂ ਨੇ ਮੂਹਰਲੀ ਕਤਾਰ ਵਿੱਚ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਦੇ ਹੋਏ ਸੀਮਤ ਜ਼ੋਨਾਂ/ਉਚ ਖਤਰੇ ਵਾਲੇ ਜ਼ੋਨਾਂ ਵਿੱਚ ਨਿੱਜੀ ਤੌਰ ’ਤੇ ਜਾ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਇਸ ਸਭ ਦੇ ਇਸ ਦੇ ਬਾਵਜੂਦ ਕਿ ਉਹ ਲਿਊਕੇਮੀਆ ਨਾਲ ਜੂਝ ਰਹੇ ਹਨ।

ਉਨਾਂ ਤੋਂ ਇਲਾਵਾ ਜ਼ਿਲਾ ਐਪੀਡਿਮੌਲੋਸਟ ਡਾ. ਹਰਮਨਦੀਪ ਕੌਰ ਨੇ ਵੀ ਕੋਰੋਨਾ ਨਾਲ ਨਜਿੱਠਣ ਸਬੰਧੀ ਬਿਹਤਰੀਨ ਸੇਵਾਵਾਂ ਦਿੰਦੇ ਹੋਏ ਆਪਣੇ ਇਕ ਵਰਿਆਂ ਦੇ ਬੱਚੇ ਨੂੰ ਉਸ ਦੀ ਸੁਰੱਖਿਆ ਹਿੱਤ ਆਪਣੇ ਪੇਕੇ ਘਰ ਛੱਡ ਦਿੱਤਾ ਅਤੇ ਖੁਦ ਦਿਨ-ਰਾਤ ਫੀਲਡ ਵਿੱਚ ਜਾ ਕੇ ਸੰਪਰਕ ਟਰੇਸਿੰਗ, ਟੈਸਟਿੰਗ ਨੂੰ ਯਕੀਨੀ ਬਣਾਇਆ

ਅਤੇ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਕਾਰਜਾਂ ਨੂੰ ਸਫਲਤਾ ਨਾਲ ਨੇਪਰੇ ਚਾੜਿਆ। ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਮੁੱਖ ਮੰਤਰੀ ਨੂੰ ਜ਼ਿਲੇ ਦੇ ਲੋਕਾਂ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਦਾ ਫਰੇਮ ਕੀਤਾ ਹੋਇਆ ਚਿੱਤਰ ਭੇਂਟ ਕੀਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement