ਬੀਬੀ ਭਗਵੰਤ ਕੌਰ ਨੂੰ ਇਸਤਰੀ ਵਿੰਗ ਅਕਾਲੀ ਦਲ ਦਿੱਲੀ ਪ੍ਰਦੇਸ਼ ਦਾ
Published : Aug 15, 2021, 12:22 am IST
Updated : Aug 15, 2021, 12:22 am IST
SHARE ARTICLE
IMAGE
IMAGE

ਬੀਬੀ ਭਗਵੰਤ ਕੌਰ ਨੂੰ ਇਸਤਰੀ ਵਿੰਗ ਅਕਾਲੀ ਦਲ ਦਿੱਲੀ ਪ੍ਰਦੇਸ਼ ਦਾ

ਨਵੀਂ ਦਿੱਲੀ, 14 ਅਗੱਸਤ (ਸੁਖਰਾਜ ਸਿੰਘ): ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸਰਪ੍ਰਸਤੀ ਹੇਠ ਅਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੇ ਸਲਾਹਕਾਰ ਅਤੇ ਗੁਰਦਵਾਰਾ ਮਾਤਾ ਸੁੰਦਰੀ ਜੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਦੀ ਅਗਵਾਈ ਵਿੱਚ ਬੀਬੀ ਭਗਵੰਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ।
ਇਸ ਮੌਕੇ ਸੀਨੀਅਰ ਅਕਾਲੀ ਦਲ ਦੇ ਆਗੁ ਮਨਜਿੰਦਰ ਸਿੰਘ ਸਿਰਸਾ ਤੇ ਯੂਥ ਵਿੰਗ ਦੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਬੱਬਰ ਨੇ ਬੀਬੀ ਭਗਵੰਤ ਕੌਰ ਨੂੰ ਕਾਰਜਭਾਰ ਵੀ ਸੌਂਪਿਆ।ਸ. ਬੱਬਰ ਨੇ ਦਸਿਆ ਕਿ ਬੀਬੀ ਜੀ ਯਮੁਨਾਪਾਰ ਦੇ ਇਲਾਕੇ ਗੀਤਾ ਕਲੋਨੀ ਵਿਖੇ ਅਕਾਲੀ ਦਲ ਦੇ ਸਰਗਰਮ ਆਗੂ ਹਨ ਜਿਸ ਨੂੰ ਵੇਖਦਿਆਂ ਹੋਇਆਂ ਉਨ੍ਹਾ— ਨੂੰ ਇਸਤਰੀ ਵਿੰਗ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਸੀਨੀਅਰ ਮੀਤ ਪ੍ਰਧਾਨ ਦੀ  ਜ਼ਿੰਮੇਵਾਰੀ ਸੌਂਪੀ ਹੈ।
ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਅਤੇ ਸੁਖਵਿੰਦਰ ਸਿੰਘ ਬੱਬਰ ਨੇ ਬੀਬੀ ਭਗਵੰਤ ਕੌਰ ਦਾ ਸੁਆਗਤ ਕਰਦਿਆਂ ਨਿਯੁਕਤੀ ਪੱਤਰ ਵੀ ਸੌਂਪਿਆ।ਇਸ ਮੌਕੇ ਬੀਬੀ ਜੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਮਨਜਿੰਦਰ ਸਿੰਘ ਸਿਰਸਾ ਅਤੇ ਇਸਤਰੀ ਵਿੰਗ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਇਹ ਜੋ ਜ਼ਿੰਮੇਵਾਰੀ ਮੈਂਨੂੰ ਸੌਂਪੀ ਹੈ ਮੈਂ ਇਸ ਨੂੰ ਬਾਖ਼ੂਬੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਪੂਰਾ-ਪੂਰਾ ਯਤਨ ਕਰਾਂਗੀ।ਉਨ੍ਹਾਂ ਨੇ ਇਸ ਜ਼ਿੰਮੇਵਾਰੀ ਲਈ ਸਮੁਚੀ ਸੀਨੀਅਰ ਅਕਾਲੀ ਲੀਡਰਸ਼ਿਪ ਦਾ ਧਨਵਾਦ ਵੀ ਕੀਤਾ।  
New 4elhi Sukhraj 14_3 News 2ibi 2hagwat Kaur Senior Meet Pardhan Women With 2adal 4al_2abbar
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement