ਮੁੱਖ ਮੰਤਰੀ ਵਲੋਂ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿਚ ਚੇਅਰ ਅਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ
Published : Aug 15, 2021, 1:11 am IST
Updated : Aug 15, 2021, 1:11 am IST
SHARE ARTICLE
image
image

ਮੁੱਖ ਮੰਤਰੀ ਵਲੋਂ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿਚ ਚੇਅਰ ਅਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ

ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ


ਅੰਮਿ੍ਤਸਰ, 14 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮਿ੍ਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਟੀ ਵਿਖੇ ਧਾਰਮਕ ਸ਼ਖਸੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿਚ ਸਥਾਪਤ ਕੀਤੀ ਚੇਅਰ ਸਮੇਤ ਕਈ ਪ੍ਰਾਜੈਕਟ ਲੋਕਾਂ ਨੂੰ  ਸਮਰਪਤ ਕੀਤੇ | ਮੁੱਖ ਮੰਤਰੀ ਭਲਕੇ ਆਜ਼ਾਦੀ ਦਿਹਾੜੇ ਮੌਕੇ ਇਥੇ ਹੋਣ ਵਾਲੇ ਰਾਜ ਪਧਰੀ ਸਮਾਗਮਾਂ ਦੀ ਅਗਵਾਈ ਕਰਨਗੇ |
   ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਕੈਂਪਸ ਵਿਚ ਪਹੁੰਚਣ ਮੌਕੇ ਮੁੱਖ ਮੰਤਰੀ ਨੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਨੂੰ  ਸਮਰਪਤ ਚੇਅਰ ਦਾ ਉਦਘਾਟਨ ਕੀਤਾ | ਇਹ ਚੇਅਰ ਮਹਾਨ ਧਾਰਮਕ ਸ਼ਖਸੀਅਤ ਅਤੇ ਉੱਘੇ ਸਿਖਿਆ ਸ਼ਾਸਤਰੀ ਦੀ ਯਾਦ ਵਿਚ ਸਥਾਪਤ ਕੀਤੀ ਗਈ ਹੈ ਅਤੇ ਮੌਜੂਦਾ ਵਿੱਤੀ ਸਾਲ ਵਿਚ ਸੂਬਾ ਸਰਕਾਰ ਨੇ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ | ਇਸ ਚੇਅਰ ਦੀ ਮੁਖੀ ਇਕ ਪ੍ਰੋਫ਼ੈਸਰ ਅਤੇ ਉਨ੍ਹਾਂ ਨਾਲ ਤਿੰਨ ਖੋਜ ਸਹਾਇਕ ਵੀ ਹੋਣਗੇ | 
   ਕੈਪਟਨ ਅਮਰਿੰਦਰ ਸਿੰਘ ਨੇ 6.10 ਕਰੋੜ ਰੁਪਏ ਦੀ ਲਾਗਤ ਵਾਲੇ ਸਕੂਲ ਆਫ ਐਜੂਕੇਸ਼ਨ, 2.45 ਕਰੋੜ ਰੁਪਏ ਦੀ ਲਾਗਤ ਵਾਲੇ ਜਨ ਸੰਚਾਰ ਵਿਭਾਗ, 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਦਾ ਉਦਘਾਟਨ ਕੀਤਾ | ਇਸੇ ਤਰ੍ਹਾਂ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੋਲਡਨ ਜੁਬਲੀ ਸੈਂਟਰ ਫ਼ਾਰ ਇੰਟਰਪ੍ਰੀਨਿਊਰਸ਼ਿਪ ਐਂਡ ਇਨੋਵੇਸ਼ਨ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਵੀ ਰਖਿਆ | ਕੈਬਨਿਟ ਮੰਤਰੀ ਤਿ੍ਪਤ ਬਾਜਵਾ ਵੱਲੋਂ ਫੰਡਾਂ ਦੀ ਘਾਟ ਸਬੰਧੀ ਜ਼ਾਹਰ ਕੀਤੀ ਗਈ ਚਿੰਤਾ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਜਿਹੀ ਖੋਜ ਲਈ ਗ੍ਰਾਂਟਾਂ ਵਿਚ ਵਾਧਾ ਕੀਤਾ ਜਾਵੇਗਾ | 
   ਸਿੱਖ ਧਰਮ ਦੇ ਪ੍ਰਸਾਰ ਲਈ ਲੁਬਾਣਾ ਭਾਈਚਾਰੇ ਦੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ ਕਾਲ ਦੌਰਾਨ ਮਹਾਨ ਸ਼ਰਧਾਲੂਆਂ ਮੱਖਣ ਸਾਹ ਲੁਬਾਣਾ ਅਤੇ ਲੱਖੀ ਸ਼ਾਹ ਵਣਜਾਰਾ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਪੰਜਾਬੀਆਂ ਨੂੰ  ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ | ਇਸ ਮੌਕੇ ਮੁੱਖ ਮੰਤਰੀ ਨੇ ਬਾਅਦ ਵਿਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮਿ੍ਤਸਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਬੇਸਿਕ ਸਾਇੰਸ ਬਲਾਕ ਅਤੇ ਲੜਕਿਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰਖਿਆ | ਇਸ ਤੋਂ ਬਾਅਦ ਉਨ੍ਹਾਂ ਨੇ ਚਾਹ ਪੀਣ ਮੌਕੇ ਕੋਰੋਨਾ ਯੋਧਿਆਂ ਨਾਲ ਗ਼ੈਰ-ਰਸਮੀ ਗੱਲਬਾਤ ਕੀਤੀ | ਵਿਧਾਇਕ ਅੰਮਿ੍ਤਸਰ (ਪੱਛਮੀ) ਡਾ. ਰਾਜ ਕੁਮਾਰ ਵੇਰਕਾ ਨੇ ਧੰਨਵਾਦ ਦਾ ਮਤਾ ਪੇਸ ਕੀਤਾ | ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਟਾਂਡਾ ਤੋਂ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਐਮ ਪੀ ਗੁਰਜੀਤ ਸਿੰਘ ਔਜਲਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ ਦੇ ਪ੍ਰੋ. ਸਰਬਜਿੰਦਰ ਸਿਘ,ਭਗਵੰਤਪਾਲ ਸਿੰਘ ਸੱਚਰ,ਪ੍ਰਦੀਪ ਸਿੰਘ ਵਾਲੀਆ,ਇੰਦਰਜੀਤ ਸਿੰਘ ਬਾਸਰਕੇ ਆਦਿ ਮੌਜੂਦ ਸਨ |ਮੁੱਖ ਮੰਤਰੀ ਨੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮਿ੍ਤਸਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਬੇਸਿਕ ਸਾਇੰਸ ਬਲਾਕ ਅਤੇ ਲੜਕਿਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ |
     
ਕੈਪਸ਼ਨ— ਏ ਐਸ ਆਰ ਬਹੋੜੂ— 14— 3— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਸ਼ਣ ਦਿੰਦੇ ਹੋਏ ਤੇ ਹੋਰ ਤਸਵੀਰਾਂ  |
 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement