ਮੁੱਖ ਮੰਤਰੀ ਵਲੋਂ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰ ਦਾ ਉਦਘਾਟਨ
Published : Aug 15, 2021, 1:12 am IST
Updated : Aug 15, 2021, 1:12 am IST
SHARE ARTICLE
image
image

ਮੁੱਖ ਮੰਤਰੀ ਵਲੋਂ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰ ਦਾ ਉਦਘਾਟਨ

ਅੰਮਿ੍ਤਸਰ, 14 ਅਗੱਸਤ (ਬਹੋੜੂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਭਾਵੁਕਤਾ ਭਰੇ ਪਲਾਂ ਦੌਰਾਨ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰ ਦਾ ਉਦਘਾਟਨ ਕੀਤਾ ਜੋ 13 ਅਪ੍ਰੈਲ, 1919 ਦੇ ਕਤਲੇਆਮ ਵਿਚ ਸ਼ਹੀਦੀਆਂ ਪਾਉਣ ਵਾਲੇ ਜਾਣੇ-ਅਣਜਾਣੇ ਲੋਕਾਂ ਦੀ ਯਾਦ ਵਿਚ ਸਥਾਪਤ ਕੀਤੀ ਗਈ ਹੈ |
   ਸ਼ਹੀਦਾਂ ਦੇ ਪਰਵਾਰਾਂ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਨੇ ਪੰਜਾਬ ਦੇ ਇਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਬਣੀ ਯਾਦਗਾਰ ਨੂੰ  ਸਮਰਪਤ ਕਰਦੇ ਹੋਏ ਕਿਹਾ ਕਿ ਖ਼ੂਨੀ ਸਾਕੇ ਵਾਲੇ ਇਸ ਸਥਾਨ ਉਤੇ ਇਹ ਦੂਜੀ ਯਾਦਗਾਰ ਉਨ੍ਹਾਂ ਸਾਰੇ ਗੁਮਨਾਮ ਸ਼ਹੀਦਾਂ ਨੂੰ  ਸ਼ਰਧਾਂਜਲੀ ਵਜੋਂ ਸਥਾਪਤ ਕੀਤੀ ਗਈ ਹੈ ਜਿਨ੍ਹਾਂ ਨੇ ਜਲਿ੍ਹਆਂਵਾਲਾ ਬਾਗ ਦੌਰਾਨ ਅਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ | ਇਸੇ ਤਰ੍ਹਾਂ ਮੂਲ ਯਾਦਗਾਰ ਉਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਸਥਾਪਤ ਕੀਤੀ ਗਈ ਸੀ ਜਿਨ੍ਹਾਂ ਨੂੰ  ਇਸ ਸਾਕੇ ਵਿਚ ਸ਼ਹੀਦੀਆਂ ਪਾਉਣ ਵਾਲਿਆਂ ਵਜੋਂ ਜਾਣਿਆ ਜਾਂਦਾ ਸੀ |
   ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੁਖਾਂਤ ਵਿਚ ਜਾਨਾਂ ਗੁਆ ਚੁੱਕੇ ਲੋਕਾਂ ਦੀ ਸਹੀ ਗਿਣਤੀ ਕੋਈ ਨਹੀਂ ਜਾਣਦਾ, ਭਾਵੇਂ ਕਿ ਡਿਪਟੀ ਕਮਿਸ਼ਨਰ ਦਫ਼ਤਰ ਕੋਲ ਸਿਰਫ 488 ਵਿਅਕਤੀਆਂ ਦੇ ਨਾਂ ਹਨ ਜੋ ਪੰਜਾਬ ਦੇ ਤਤਕਾਲੀ ਗਵਰਨਰ ਮਾਈਕਲ ਓ ਡਵਾਇਰ ਦੇ ਹੁਕਮਾਂ ਉਤੇ ਜਨਰਲ ਡਾਇਰ ਦੀ ਅਗਵਾਈ ਵਿਚ ਬਰਤਾਨਵੀ ਸੈਨਿਕਾਂ ਵਲੋਂ ਕੀਤੀ ਗੋਲੀਬਾਰੀ ਵਿਚ ਸ਼ਹੀਦੀਆਂ ਪਾ ਗਏ ਸਨ | ਉਨ੍ਹਾਂ ਕਿਹਾ ਕਿ ਉਸ ਦਿਨ 1250 ਗੋਲੀਆਂ ਚੱਲੀਆਂ ਜਿਸ ਕਰ ਕੇ ਅਸਲ ਵਿਚ ਗਿਣਤੀ ਹਜ਼ਾਰਾਂ ਵਿਚ ਹੋਵੇਗੀ |
   ਇਹ ਯਾਦਗਾਰ ਰਣਜੀਤ ਐਵੇਨਿਊ ਵਿਚ ਅੰਮਿ੍ਤ ਆਨੰਦ ਪਾਰਕ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ 1.5 ਏਕੜ ਵਿਚ ਸਥਾਪਤ ਕੀਤੀ ਗਈ ਹੈ | ਇਸ ਸਮਾਰਕ ਦੇ ਨਿਰਮਾਣ ਵਾਲੀ ਜਗ੍ਹਾ ਉਤੇ ਸੂਬਾ ਭਰ ਤੋਂ ਮਿੱਟੀ ਲਿਆਂਦੀ ਗਈ ਜਿਸ ਨਾਲ ਜਲਿ੍ਹਆਂਵਾਲਾ ਬਾਗ਼ ਦੇ ਕਤਲੇਆਮ ਵਿਚ ਸ਼ਹੀਦੀਆਂ ਪਾਉਣ ਵਾਲੇ ਲੋਕਾਂ ਨੂੰ  ਸ਼ਰਧਾਂਜਲੀ ਦੇ ਤੌਰ ਉਤੇ ਇਸ ਪਵਿੱਤਰ ਸਥਾਨ ਦੇ ਥੱਲੇ ਵਾਲੀ ਥਾਂ ਨੂੰ  ਭਰਿਆ ਗਿਆ |
   ਮੁੱਖ ਮੰਤਰੀ ਨੇ ਪ੍ਰਗਟਾਵਾਕੀਤਾ ਕਿ ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਅਤੇ ਪੋਰਟ ਬਲੇਅਰ ਵਿਖੇ ਸੈਲੂਲਰ ਜੇਲ ਵਿਖੇ ਕੈਦ ਕੱਟਣ ਵਾਲੇ ਆਜ਼ਾਦੀ ਘੁਲਾਟੀਆਂ ਉਤੇ ਖੋਜ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਟੀ ਵਲੋਂ ਇਤਿਹਾਸਕਾਰਾਂ ਅਤੇ ਖੋਜ ਵਿਦਵਾਨਾਂ ਦੀ ਵਿਸ਼ੇਸ਼ ਟੀਮ ਗਠਿਤ ਕੀਤੀ ਗਈ | ਉਨ੍ਹਾਂ ਕਿਹਾ ਕਿ ਇਕ ਵਾਰ ਖੋਜ ਮੁਕੰਮਲ ਹੋਣ ਉਤੇ ਹੋਰ ਸ਼ਹੀਦਾਂ ਦੇ ਨਾਵਾਂ ਬਾਰੇ ਪਤਾ ਲੱਗ ਸਕਦਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸ਼ਹੀਦਾਂ ਦੇ ਹੋਰ ਨਾਂ ਦਰਜ ਕਰਨ ਲਈ ਯਾਦਗਾਰਾਂ ਦੀਆਂ ਦੀਵਾਰਾਂ ਉਤੇ ਢੁਕਵੀਂ ਥਾਂ ਰੱਖੀ ਹੋਈ ਹੈ | ਮੌਜੂਦਾ ਸਮੇਂ ਇਸ ਯਾਦਗਾਰ ਦੀਆਂ ਕਾਲੀ ਅਤੇ ਸੁਰਮਈ ਗ੍ਰੇਨਾਈਟ ਪੱਥਰਾਂ ਵਾਲੀਆਂ ਦੀਵਾਰਾਂ ਉਤੇ ਸਰਕਾਰੀ ਤੌਰ ਉਤੇ ਸ਼ਨਾਖਤ ਕੀਤੇ ਜਾ ਚੁੱਕੇ 488 ਸ਼ਹੀਦਾਂ ਦੇ ਨਾਂ ਉਕਰੇ ਹੋਏ ਹਨ |  
          

SHARE ARTICLE

ਏਜੰਸੀ

Advertisement

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM
Advertisement