CM ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ
Published : Aug 15, 2021, 7:41 pm IST
Updated : Aug 15, 2021, 7:42 pm IST
SHARE ARTICLE
PUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITY
PUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITY

ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ।

ਅੰਮਿ੍ਰਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮਿ੍ਰਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ। ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ। ਉਨਾਂ ਮੇਅਰ ਨੂੰ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਤ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਦੁਆਰਾ ਇਸ ਦੀ ਸਮੀਖਿਆ ਕਰਕੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।

PUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITYPUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITY

ਮੁੱਖ ਮੰਤਰੀ ਨੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਵਿੱਚੋਂ ਬਹੁਤਿਆਂ ਨੂੰ ਉਨਾਂ ਦਿਨਾਂ ਤੋਂ ਨਿੱਜੀ ਤੌਰ ’ਤੇ ਜਾਣਦੇ ਹਨ ਜਦੋਂ ਉਨਾਂ ਨੇ ਅੰਮਿ੍ਰਤਸਰ ਤੋਂ ਸੰਸਦੀ ਚੋਣ ਲੜੀ ਸੀ ਅਤੇ ਸੀਨੀਅਰ ਭਾਜਪਾ ਨੇਤਾ ਮਰਹੂਮ ਅਰੁਣ ਜੇਤਲੀ ਨੂੰ ਹਰਾਇਆ ਸੀ। 75ਵੇਂ ਆਜ਼ਾਦੀ ਦਿਹਾੜੇ ’ਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ 130 ਸਾਲ ਤੋਂ ਵੱਧ ਸਮੇਂ ਦੇ ਸੁਨਹਿਰੀ ਅਤੀਤ ਨਾਲ ਮਹਾਤਮਾ ਗਾਂਧੀ, ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ ਅਤੇ ਕਈ ਹੋਰ ਅਣਜਾਣ ਆਗੂਆਂ ਅਤੇ ਵਰਕਰਾਂ ਦੇ ਦਿਨਾਂ ਤੋਂ ਭਾਰਤੀ ਦੇ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।

PUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITYPUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITY

ਆਪਣੇ ਸਵਾਗਤੀ ਭਾਸ਼ਣ ਵਿੱਚ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ‘ਗੁਰੂ ਕੀ ਨਗਰੀ’ ਦੇ ਸਰਵਪੱਖੀ ਵਿਕਾਸ ਲਈ 50 ਕਰੋੜ ਰੁਪਏ ਦੇ ਵਾਧੂ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨਾਂ ਨੇ ਵਿਕਾਸ ਕਾਰਜਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਨੇਪਰੇ ਚਾੜਨ ਲਈ ਕੌਂਸਲਰਾਂ ਦੇ ਮਹੀਨਾਵਾਰ ਭੱਤਿਆਂ ਵਿੱਚ ਵਾਜਬ ਵਾਧੇ ਦੀ ਮੰਗ ਵੀ ਕੀਤੀ। ਇਸ ਤੋਂ ਪਹਿਲਾਂ ਸਥਾਨਕ ਕੌਂਸਲਰ ਮੋਤੀ ਭਾਟੀਆ ਨੇ ਵੀ ਸ਼ਹਿਰ ਦੇ ਵਿਕਾਸ ਲਈ ਫੰਡਾਂ ਦਾ ਮੁੱਦਾ ਉਠਾਇਆ।

PUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITYPUNJAB CM ASSURES AMRITSAR MAYOR OF ADEQUATE FUNDS FOR HOLISTIC DEVELOPMENT OF HOLY CITY

ਇਸ ਮੌਕੇ ਮੇਅਰ ਜਿਨਾਂ ਨਾਲ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ, ਨੇ ਮੁੱਖ ਮੰਤਰੀ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫੇ ਨਾਲ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਵਿਧਾਇਕ ਤਰਸੇਮ ਸਿੰਘ ਡੀਸੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਅਤੇ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement