ਅੰਮ੍ਰਿਤਸਰ ਰੇਲ ਹਾਦਸੇ ਦੇ 34 ਪੀੜਤਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Aug 15, 2021, 3:23 pm IST
Updated : Aug 15, 2021, 3:23 pm IST
SHARE ARTICLE
GIVES APPOINTMENT LETTERS TO KIN OF 34 VICTIMS OF AMRITSAR RAIL ACCIDENT
GIVES APPOINTMENT LETTERS TO KIN OF 34 VICTIMS OF AMRITSAR RAIL ACCIDENT

45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ

 

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ। ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ। ਹਾਲਾਂਕਿ ਸਾਲ 2021 ਦੇ ਸਟੇਟ ਐਵਾਰਡੀਆਂ ਲਈ ਵੱਖਰੇ ਤੌਰ ਉਤੇ ਸਮਾਗਮ ਕਰਵਾਇਆ ਜਾਵੇਗਾ ਜਿੱਥੇ ਪੱਛਮੀ ਕਮਾਂਡ ਦੇ ਕਮਾਂਡਰ ਇਨ ਚੀਫ ਅਤੇ ਬਾਕੀ ਸਾਰੇ ਰੈਂਕਾਂ ਦੇ ਅਫਸਰਾਂ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਮਿਸਾਲੀ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਜਾਵੇਗਾ।

 

GIVES APPOINTMENT LETTERS TO KIN OF 34 VICTIMS OF AMRITSAR RAIL ACCIDENTGIVES APPOINTMENT LETTERS TO KIN OF 34 VICTIMS OF AMRITSAR RAIL ACCIDENT

 

ਕੈਪਟਨ ਅਮਰਿੰਦਰ ਸਿੰਘ ਨੇ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ ਐਵਾਰਡ’ ਨਾਲ ਸਨਮਾਨਿਤ ਕੀਤਾ ਜੋ ਇਸ ਵੇਲੇ ਮਲੇਰਕੋਟਲਾ ਵਿਖੇ ਸਿਟੀ-2 ਦੇ ਐਸ.ਐਚ.ਓ. ਵਜੋਂ ਤਾਇਨਾਤ ਹਨ ਅਤੇ ਉਨਾਂ ਨੇ ਮਲੇਰਕੋਟਲਾ ਵਿਚ ਇਕ ਦੁਕਾਨ ਦੇ ਉਪਰ ਸਥਿਤ ਘਰ ਵਿਚ ਅੱਗ ਲੱਗ ਜਾਣ ਮੌਕੇ ਉਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਸਾਹਸ ਅਤੇ ਬਹਾਦਰੀ ਦਿਖਾਈ ਸੀ।

 

GIVES APPOINTMENT LETTERS TO KIN OF 34 VICTIMS OF AMRITSAR RAIL ACCIDENTGIVES APPOINTMENT LETTERS TO KIN OF 34 VICTIMS OF AMRITSAR RAIL ACCIDENT

 

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਏ.ਆਈ.ਜੀ. ਐਸ.ਟੀ.ਐਫ. ਸਨੇਹਦੀਪ ਸ਼ਰਮਾ, ਡੀ.ਐਸ.ਪੀ. ਜਲੰਧਰ ਗੁਰਮੀਤ ਸਿੰਘ, ਏ.ਡੀ.ਸੀ.ਪੀ.-4 ਲੁਧਿਆਣਾ ਰੁਪਿੰਦਰ ਕੌਰ ਸਰਾ, ਏਡੀਸੀਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀਐਸਪੀ ਡਿਟੈਕਟਿਵ ਮੋਗਾ ਜੰਗਜੀਤ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮਿ੍ਰਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਤੋਂ ਇਲਾਵਾ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸਆਈ ਲਖਬੀਰ ਸਿੰਘ, ਏਐਸਆਈ ਕੰਵਲਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਏਐਸਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਨੂੰ ਵੀ ਸਨਮਾਨਿਤ ਕੀਤਾ।

 

GIVES APPOINTMENT LETTERS TO KIN OF 34 VICTIMS OF AMRITSAR RAIL ACCIDENTGIVES APPOINTMENT LETTERS TO KIN OF 34 VICTIMS OF AMRITSAR RAIL ACCIDENT

 

ਇਸ ਮੌਕੇ ਮੁੱਖ ਮੰਤਰੀ ਨੇ ਜੌੜਾ ਫਾਟਕ ਵਿਖੇ ਅੰਮਿ੍ਰਤਸਰ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪੇ। ਮੁੱਖ ਮੰਤਰੀ ਇੱਥੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮਾਂ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਇੱਥੇ ਗਾਂਧੀ ਮੈਦਾਨ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਵਿਸ਼ਵਾਸ ਜ਼ਾਹਰ ਕੀਤਾ ਕਿ ਲੋਕਾਂ ਦੀ ਸਾਂਝੀ ਭਾਵਨਾ ਨਾਲ ਸਾਰੀਆਂ ਚੁਣੌਤੀਆਂ ਉਤੇ ਜਿੱਤ ਹਾਸਲ ਕਰ ਲਵਾਂਗੇ। ਉਨਾਂ ਨੇ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਦੇ ਪਰਵਾਨਿਆਂ ਨੂੰ ਵੀ ਯਾਦ ਕੀਤਾ ਜਿਨਾਂ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ।

 

GIVES APPOINTMENT LETTERS TO KIN OF 34 VICTIMS OF AMRITSAR RAIL ACCIDENTGIVES APPOINTMENT LETTERS TO KIN OF 34 VICTIMS OF AMRITSAR RAIL ACCIDENT

 

ਅੰਡੇਮਾਨ ਸੈਲੂਲਰ ਜੇਲ ਦੇ ਦੌਰੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਉਨਾਂ ਨੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਦੇਖੇ ਜਿਨਾਂ ਬਾਰੇ ਉਨਾਂ ਨੂੰ ਨਹੀਂ ਸੀ ਪਤਾ ਕਿ ਇਨਾਂ ਲੋਕਾਂ ਨੇ ਵੀ ਦੇਸ਼ ਦੀ ਆਜ਼ਾਦੀ ਲਈ ਅਦੰਲੋਨ ਵਿਚ ਹਿੱਸਾ ਲਿਆ ਸੀ। ਇਨਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਕਮਾਂਡਰ ਡੀ.ਐਸ.ਪੀ. ਮਾਧਵੀ ਸ਼ਰਮਾ ਅਤੇ ਸੈਕਿੰਡ-ਇਨ-ਕਮਾਂਡ ਡੀ.ਐਸ.ਪੀ. ਹਰਿੰਦਰ ਸਿੰਘ ਮਾਨ ਦੀ ਅਗਵਾਈ ਵਾਲੀ ਮਾਰਚ ਪਾਸਟ ਦੀ ਟੁਕੜੀ ਤੋਂ ਸਲਾਮੀ ਲਈ। ਪਰੇਡ ਵਿਚ ਸ਼ਾਮਲ ਟੁਕੜੀਆਂ ਵਿਚ ਪੰਜਾਬ ਪੁਲੀਸ ਰਿਕਰੂਟਜ਼ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ, ਪੰਜਾਬ ਜੇਲ ਪੁਲੀਸ, ਚੰਡੀਗੜ ਪੁਲੀਸ, ਗਾਰਡੀਅਨਜ਼ ਆਫ ਗਵਰਨੈਂਸ ਅਤੇ ਪੰਜਾਬ ਆਰਮਡ ਪੁਲੀਸ ਦਾ ਪਾਈਪ ਬੈਂਡ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement