ਗੁਰਪ੍ਰੀਤ ਕਾਂਗੜ ਵੱਲੋਂ ਪੰਜਾਬ ਦੇ ਪਹਿਲੇ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ
Published : Aug 15, 2021, 5:51 pm IST
Updated : Aug 15, 2021, 5:51 pm IST
SHARE ARTICLE
 Mansa becomes the First district of State having AC building of Government School
Mansa becomes the First district of State having AC building of Government School

ਸਕੂਲ ’ਚ ਸੋਲਰ ਪੈਨਲ, ਸਮਾਰਟ ਕਲਾਸ ਰੂਮ, ਐਜੂਕੇਸ਼ਨਲ ਪਾਰਕ ਬਣੇ ਖਿੱਚ ਦਾ ਕੇਂਦਰ

ਚੰਡੀਗੜ੍ਹ/ ਬੋੜਾਵਾਲ/ਬੁਢਲਾਡਾ (ਮਾਨਸਾ) : ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ।

 Mansa becomes the First district of State having AC building of Government SchoolMansa becomes the First district of State having AC building of Government School

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਿਸ ਦੇ ਚਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ। ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਅਤੇ 294 ਪ੍ਰਾਇਮਰੀ ਸਕੂਲਾਂ  ਵਿੱਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ।

 Mansa becomes the First district of State having AC building of Government SchoolMansa becomes the First district of State having AC building of Government School

ਉਨ੍ਹਾਂ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਅਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ। ਇਸ ਦੌਰਾਨ ਸ. ਕਾਂਗੜ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਬਿਜਲੀ ਦੀ ਬੱਚਤ ਲਈ ਸਥਾਪਤ ਸੋਲਰ ਪਲਾਂਟ, ਐਜੂਸੈਟ ਰੂਮ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਸਾਇੰਸ ਲੈਬ, ਭਾਸ਼ਾ ਲੈਬ, ਸਮਾਰਟ ਗੇਟ, ਐਜੂਕੇਸ਼ਨਲ ਪਾਰਕ ਆਦਿ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਕਰੀਬ 20 ਲੱਖ ਰੁਪਏ ਦੀ ਗਰਾਂਟ ਦੇ ਨਾਲ ਨਾਲ ਸਕੂਲ ਦੇ ਪਿ੍ਰੰਸੀਪਲ ਸਮੇਤ ਸਮੂਹ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਤੇ ਹੋਰ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਸ ਸਕੂਲ ਦਾ ਕਾਇਆ ਕਲਪ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਸ ਦੌਰਾਨ ਸਕੂਲ ਕੰਪਲੈਕਸ ਵਿਖੇ ਹੀ ਸਥਾਪਿਤ ਬੈਡਮਿੰਟਨ ਹਾਲ ਵਿਖੇ ਵਿਦਿਆਰਥੀਆਂ ਨਾਲ ਬੈਡਮਿੰਟਨ ਵੀ ਖੇਡਿਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਦੁਆਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਅੰਜੂ ਗੁਪਤਾ, ਸਕੂਲ ਦੇ ਮੁੱਖ ਅਧਿਆਪਕ ਸ. ਹਰਜਿੰਦਰ ਸਿੰਘ ਵਿਰਦੀ ਅਤੇ ਪਿੰਡ ਦੇ ਸਰਪੰਚ ਸ. ਗੁਰਮੇਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

 

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ ਡਾ. ਨਰਿੰਦਰ ਭਾਰਗਵ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਰਣਜੀਤ ਕੌਰ ਭੱਟੀ ਅਤੇ ਡਾ. ਮੰਜੂ ਬਾਂਸਲ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਸ਼੍ਰੀ ਬੋਘ ਸਿੰਘ ਦਾਤੇਵਾਸ, ਸ਼੍ਰੀ ਮਾਈਕਲ ਗਾਗੋਵਾਲ, ਐਸ.ਡੀ.ਐਮ ਸ਼੍ਰੀ ਕਾਲਾ ਰਾਮ ਕਾਂਸਲ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement