
ਪੁਲਿਸ ਨੇ ਮੁਲਜ਼ਮ ਨੂੰ ਉਦੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ
ਗੁਰਦਾਸਪੁਰ : ਪੇਸ਼ਾਵਰ ਦੀ ਚਾਈਲਡ ਪ੍ਰੋਟੈਕਸ਼ਨ ਅਦਾਲਤ ਨੇ 5 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਸੁਣਵਾਈ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਅਤੇ ਪੀੜਤਾਂ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਮੁਆਵਜ਼ਾਂ ਦੇਣ ਦਾ ਹੁਕਮ ਸੁਣਾਇਆ ਹੈ। ਸੂਤਰਾਂ ਅਨੁਸਾਰ ਅਦਾਲਤ ਵੱਲੋਂ ਸੁਣਾਏ ਫੈਸਲੇ ਅਨੁਸਾਰ 31 ਜੁਲਾਈ 2020 ਨੂੰ ਤਹਿਕਲ ਪਿੰਡ ’ਚ 5 ਸਾਲਾ ਪੀੜਤ ਲੜਕੀ ਆਪਣੇ ਗੁਆਂਢ ’ਚ ਈਦ ਤਿਉਹਾਰ ਦੇ ਚੱਲਦੇ ਹੱਥਾਂ ’ਤੇ ਹੋਰ ਲੜਕੀਆਂ ਦੀ ਤਰ੍ਹਾਂ ਮਹਿੰਦੀ ਲਗਵਾਉਣ ਲਈ ਗਈ
ਜਦ ਉਹ ਘਰ ਵਾਪਸ ਆਈ ਤਾਂ ਖੂਨ ਨਾਲ ਲਥਪਥ ਸੀ। ਲੜਕੀ ਨੇ ਪਰਿਵਾਰ ਨੂੰ ਦੱਸਿਆ ਕਿ ਸਦੀਕ ਉੱਲਾ ਨੇ ਉਸ ਦੀ ਇਹ ਹਾਲਤ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਉਦੋਂ ਹੀ ਗ੍ਰਿਫ਼ਤਾਰ ਕੀਤਾ ਸੀ। ਪੇਸ਼ਾਵਰ ਦੀ ਚਾਈਲਡ ਪ੍ਰੋਟੈਕਸ਼ਨ ਅਦਾਲਤ ਨੇ 5 ਸਾਲਾ ਈਸਾਈ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਸੁਣਵਾਈ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਅਤੇ ਪੀੜਤਾਂ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਮੁਆਵਜ਼ਾਂ ਦੇਣ ਦਾ ਹੁਕਮ ਸੁਣਾਇਆ ਹੈ।