CM ਵੱਲੋਂ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
Published : Aug 15, 2021, 3:24 pm IST
Updated : Aug 15, 2021, 3:24 pm IST
SHARE ARTICLE
 Punjab CM announces development projects worth Rs 1200 crore on Independence Day
Punjab CM announces development projects worth Rs 1200 crore on Independence Day

ਸਰਕਾਰ ਸੂਖਮ, ਲਘੂ ਤੇ ਦਰਮਿਆਨੇ ਕਾਰੋਬਾਰ ਦੀ ਸਹੂਲਤ ਲਈ ਜਲਦ ਹੀ 1150 ਸੁਧਾਰ ਲਾਗੂ ਕਰੇਗੀ; ਸਰਕਾਰੀ ਹਸਪਤਾਲਾਂ ਵਿੱਚ ਕਈ ਮਹਿੰਗੇ ਟੈਸਟ ਮੁਫ਼ਤ ਕੀਤੇ ਗਏ

ਅੰਮ੍ਰਿਤਸਰ : ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ ਸੜਕਾਂ, ਫਿਰਨੀਆਂ ਅਤੇ ਹੋਰ ਸੜਕਾਂ ਦੇ ਵਿਕਾਸ ਲਈ 1200 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਛੇਤੀ ਹੀ ਇੱਕ ਐਕਟ ਨੋਟੀਫਾਈ ਕੀਤਾ ਜਾਵੇਗਾ ਜਿਸ ਤਹਿਤ ਸੂਬੇ ਦੀ ਅਨੁਸੂਚਿਤ ਜਾਤੀ ਆਬਾਦੀ ਦੀ ਪ੍ਰਤੀਸ਼ਤਤਾ ਦੇ ਬਰਾਬਰ ਦਲਿਤ ਭਲਾਈ ਵਾਸਤੇ ਬਜਟ ਵਿੱਚੋਂ ਖਰਚ ਕਰਨਾ ਲਾਜ਼ਮੀ ਹੋਵੇਗਾ ਅਤੇ 85ਵੀਂ ਸੰਵਿਧਾਨਕ ਸੋਧ ਨੂੰ ਸੁਪਰੀਮ ਕੋਰਟ ਦੇ ਫੈਸਲਿਆਂ ਦੇ ਅਨੁਸਾਰ ਲਾਗੂ ਕੀਤਾ ਜਾਵੇਗਾ।

 Punjab CM announces development projects worth Rs 1200 crore on Independence Day Punjab CM announces development projects worth Rs 1200 crore on Independence Day

ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਮੁੱਖ ਮੰਤਰੀ ਨੇ ਸੂਖਮ, ਲਘੂ ਅਤੇ ਦਰਮਿਆਨੇ (ਐਮਐਸਐਮਈਜ਼) ਉਦਯੋਗਾਂ ਲਈ 1150 ਵਿਆਪਕ ਸੁਧਾਰਾਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੇਰਵੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੁਆਰਾ ਵੱਖਰੇ ਤੌਰ `ਤੇ ਸਾਂਝੇ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਕੁਝ ਮਹਿੰਗੇ ਡਾਕਟਰੀ ਇਲਾਜ ਅਤੇ ਡਾਇਲਸਿਸ, ਐਕਸਰੇ ਆਦਿ ਵਰਗੇ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਛੇਤੀ ਹੀ ਇੱਕ ਵਿਆਪਕ ਸਿਹਤ ਬੀਮਾ ਸ਼ੁਰੂ ਕੀਤਾ ਜਾਵੇਗਾ।

 Punjab CM announces development projects worth Rs 1200 crore on Independence Day

Punjab CM announces development projects worth Rs 1200 crore on Independence Day

ਮੁੱਖ ਮੰਤਰੀ ਵੱਲੋਂ ਕੀਤੇ ਗਏ ਕਈ ਹੋਰ ਮਹੱਤਵਪੂਰਨ ਐਲਾਨਾਂ ਵਿੱਚ ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਸਾਰੀਆਂ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਅਤੇ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਹੀਨਾਵਾਰ ਮਾਣ ਭੱਤੇ ਵਿੱਚ ਕ੍ਰਮਵਾਰ 600, 500 ਅਤੇ 300 ਰੁਪਏ ਦਾ ਵਾਧਾ ਕਾਰਨਾ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ 1170 ਕਰੋੜ ਰੁਪਏ ਖਰਚ ਕੀਤੇ ਜਾਣਗੇ।

 Punjab CM announces development projects worth Rs 1200 crore on Independence Day Punjab CM announces development projects worth Rs 1200 crore on Independence Day

ਬੇਜ਼ਮੀਨੇ ਕਿਸਾਨਾਂ ਦੀ ਭਲਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਂਦੀ 20 ਅਗਸਤ ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰ੍ਹੇਗੰਢ ਮੌਕੇ ਕਰਜ਼ਾ ਰਾਹਤ ਸਕੀਮ ਅਧੀਨ 2.85 ਲੱਖ ਬੇਜ਼ਮੀਨੇ ਕਿਸਾਨਾਂ ਨੂੰ 520 ਕਰੋੜ ਰੁਪਏ ਦੀ ਅਦਾਇਗੀ ਕਰੇਗੀ। ਇਸ ਤੋਂ ਇਲਾਵਾ ਐਸ.ਸੀ.ਅਤੇ ਬੀ.ਸੀ. ਕਾਰਪੋਰੇਸ਼ਨ ਦੇ ਲਗਭਗ 16,000 ਲਾਭਪਾਤਰੀਆਂ ਨੂੰ ਜਲਦ ਹੀ 62 ਕਰੋੜ ਰੁਪਏ ਦੀ ਲਾਗਤ ਨਾਲ 50,000 ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ।

 Punjab CM announces development projects worth Rs 1200 crore on Independence Day Punjab CM announces development projects worth Rs 1200 crore on Independence Day

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਜ਼ਦੀਕ ਛੇਵੇਂ ਸਿੱਖ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾਵੇਗੀ। ਮਹਾਨ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਯਾਦਗਾਰ ਬਣਾਈ ਜਾਵੇਗੀ।

 Punjab CM announces development projects worth Rs 1200 crore on Independence Day Punjab CM announces development projects worth Rs 1200 crore on Independence Day

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀਸੀ, ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲੀਪੀਰ ਅਤੇ ਬਲਵਿੰਦਰ ਸਿੰਘ ਲਾਡੀ, ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ (ਸੇਵਾਮੁਕਤ), ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਵਿਨੀ ਮਹਾਜਨ, ਡੀਜੀਪੀ ਦਿਨਕਰ ਗੁਪਤਾ, ਡਵੀਜ਼ਨਲ ਕਮਿਸ਼ਨਰ ਵਰੁਣ ਰੂਜ਼ਮ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਅਤੇ ਕਮਿਸ਼ਨਰ ਐਮ.ਸੀ. ਅੰਮ੍ਰਿਤਸਰ ਮਾਲਵਿੰਦਰ ਸਿੰਘ ਜੱਗੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement