ਸਬ-ਇੰਸਪੈਕਟਰ ਜਸਵੀਰ ਸਿੰਘ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨ
Published : Aug 15, 2021, 12:29 am IST
Updated : Aug 15, 2021, 12:29 am IST
SHARE ARTICLE
image
image

ਸਬ-ਇੰਸਪੈਕਟਰ ਜਸਵੀਰ ਸਿੰਘ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ, 14 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸੂਬਾ ਸਰਕਾਰ ਦੀਆਂ ਸਿਫ਼ਾਰਸ਼ਾਂ ’ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸਬ-ਇੰਸਪੈਕਟਰ ਜਸਵੀਰ ਸਿੰਘ, ਜਿਨ੍ਹਾਂ ਨੇ ਮਲੇਰਕੋਟਲਾ ਵਿਚ ਦੁਕਾਨ ਦੇ ਉੱਪਰ ਸਥਿਤ ਇਕ ਘਰ ਨੂੰ ਅੱਗ ਲੱਗਣ ਤੋਂ ਬਾਅਦ ਉਥੇ ਰਹਿੰਦੇ ਪਰਵਾਰ ਨੂੰ ਬਚਾਉਣ ਲਈ ਅਸਾਧਾਰਣ ਦਲੇਰੀ ਵਿਖਾਈ ਸੀ, ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਐਸ.ਆਈ. ਜਸਵੀਰ ਸਿੰਘ ਇਸ ਸਮੇਂ ਐਸਐਚਓ ਸਿਟੀ-2, ਮਲੇਰਕੋਟਲਾ ਵਜੋਂ ਤਾਇਨਾਤ ਹਨ।
  ਪੰਜਾਬ ਦੇ ਰਾਜਪਾਲ ਨੇ ਏਆਈਜੀ ਐਸਟੀਐਫ ਲੁਧਿਆਣਾ ਰੇਂਜ ਸਨੇਹਦੀਪ ਸ਼ਰਮਾ, ਡੀਸੀਪੀ ਜਲੰਧਰ ਗੁਰਮੀਤ ਸਿੰਘ, ਏਡੀਸੀਪੀ-4 ਲੁਧਿਆਣਾ ਰੁਪਿੰਦਰ ਕੌਰ ਸਰਾਂ, ਏਡੀਸੀਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀਐਸਪੀ ਡਿਟੈਕਟਿਵ ਮੋਗਾ ਜੰਗਜੀਤ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸਮਰਪਤ ਭਾਵਨਾ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। 
    ਡਿਊਟੀ ਪ੍ਰਤੀ ਸਮਰਪਤ ਭਾਵਨਾ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਬਾਕੀ ਅਧਿਕਾਰੀਆਂ ਵਿਚ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸਆਈ ਲਖਬੀਰ ਸਿੰਘ, ਏਐਸਆਈ ਕੰਵਲਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਏਐਸਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਸ਼ਾਮਲ ਹਨ।

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement