
ਲੰਮੇ ਸਮੇਂ ਤੋਂ ਸਨ ਕਿਸਾਨੀ ਅੰਦੋਲਨ ਦਾ ਹਿੱਸਾ
ਬਰਨਾਲਾ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਠ ਮਹੀਨਿਆਂ ਤੋਂ ਵਧੇਰੇ ਸਮਾਂ ਬੀਤ ਗਿਆ ਹੈ। ਇਸ ਦੌਰਾਨ 500 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਗਏ ਹਨ।
Farmers Protest
ਇਸ ਦੇ ਬਾਵਜੂਦ ਕੇਂਦਰ ਸਰਕਾਰ ਕੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਬਰਨਾਲਾ ਜ਼ਿਲ੍ਹਾ ਦੇ ਕਿਸਾਨ ਦੀ ਮੌਤ ਹੋ ਗਈ।
Farmer
ਮ੍ਰਿਤਕ ਕਿਸਾਨ ਦੀ ਪਹਿਚਾਣ ਮੋਹਰ ਸਿੰਘ ਪੁੱਤਰ ਸਰਬਨ ਸਿੰਘ ਵਜੋਂ ਹੋਈ। ਜਾਣਕਾਰੀ ਅਨੁਸਾਰ ਉਹ ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਅੰਦੋਲਨ ਦਾ ਹਿੱਸਾ ਸਨ ਤੇ ਅਚਾਨਕ ਸਿਹਤ ਵਿਗੜਨ ਕਾਰਨ ਉਹਨਾਂ ਦੀ ਮੌਤ ਹੋ ਗਈ।