CM ਮਾਨ ਨੇ ਪੂਰੀ ਕੀਤੀ ਵੱਡੀ ਚੋਣ ਗਾਰੰਟੀ, ਸਿਹਤ ਖੇਤਰ ਵਿਚ ਚੁੱਕਿਆ ਕ੍ਰਾਂਤੀਕਾਰੀ ਕਦਮ 
Published : Aug 15, 2022, 6:09 pm IST
Updated : Aug 15, 2022, 6:09 pm IST
SHARE ARTICLE
aam aadmi clinic
aam aadmi clinic

75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ

ਲੁਧਿਆਣਾ : ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ। ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।”

aam aadmi clinicaam aadmi clinic

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।

aam aadmi clinicaam aadmi clinic

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।

aam aadmi clinicaam aadmi clinic

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ।

aam aadmi clinicaam aadmi clinic

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ  ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement