ਮਾਨ ਸਰਕਾਰ ਵਲੋਂ ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ
Published : Aug 15, 2022, 6:38 pm IST
Updated : Aug 15, 2022, 6:38 pm IST
SHARE ARTICLE
Independence Day bonanza for 3600 Safai Karamcharis/Safai Mitras of Ludhiana as CM hands over regularisation letters
Independence Day bonanza for 3600 Safai Karamcharis/Safai Mitras of Ludhiana as CM hands over regularisation letters

ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਸੌਂਪੇ ਪੱਕੇ ਨਿਯੁਕਤੀ ਪੱਤਰ 

ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੈੱਬਸਾਈਟ ਕੀਤੀ ਲਾਂਚ
ਲੁਧਿਆਣਾ : ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।

Independence Day bonanza for 3600 Safai Karamcharis/Safai Mitras of Ludhiana as CM hands over regularisation lettersIndependence Day bonanza for 3600 Safai Karamcharis/Safai Mitras of Ludhiana as CM hands over regularisation letters

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ।

Website of police Commissionerate ludhianaWebsite of police Commissionerate ludhiana

ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement