ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
Published : Aug 15, 2022, 6:15 pm IST
Updated : Aug 15, 2022, 6:15 pm IST
SHARE ARTICLE
 Punjab CM honours seven renowned personalities with state award on Independence Day
Punjab CM honours seven renowned personalities with state award on Independence Day

ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।


 

ਲੁਧਿਆਣਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।

 Punjab CM honours seven renowned personalities with state award on Independence DayPunjab CM honours seven renowned personalities with state award on Independence Day

ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ)

 Punjab CM honours seven renowned personalities with state award on Independence DayPunjab CM honours seven renowned personalities with state award on Independence Day

 ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement