ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ, ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਅਹਿਦ
Published : Aug 15, 2022, 7:24 pm IST
Updated : Aug 15, 2022, 7:24 pm IST
SHARE ARTICLE
Laljit Singh Bhullar
Laljit Singh Bhullar

ਸੰਗਰੂਰ ਦੇ ਲੋਕਾਂ ਨੂੰ ਸਮਰਪਤ ਕੀਤੇ ਚਾਰ ਆਮ ਆਦਮੀ ਕਲੀਨਿਕ

ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ‘ਚ 16 ਅਗਸਤ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ :
ਭਾਰਤ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪਸੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ  ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦਾ ਅਹਿਦ ਲਿਆ। ਕੈਬਨਿਟ ਮੰਤਰੀ ਨੇ ਇੱਥੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਮਾਣ ਅਤੇ ਪ੍ਰੇਰਨਾ ਦੀ ਗੱਲ ਹੈ ਕਿ ਆਜਾਦੀ ਦੇ ਸੰਘਰਸ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਨਾਂ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।

Laljit Singh BhullarLaljit Singh Bhullar

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਕਾਨੂੰਨ ਤੇ ਵਿਵਸਥਾ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ, ਸਿਹਤ, ਨਿਵੇਸ਼  ਪੱਖੀ ਮਾਹੌਲ ਸਿਰਜਣ ਅਤੇ ਉਦਯੋਗਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਲਗਭਗ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭਿ੍ਰਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ। ਉਨਾਂ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਨਮਾਨ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਹੈ।

Laljit Singh BhullarLaljit Singh Bhullar

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਨੂੰ ਖਤਮ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਕੌਮਾਂਤਰੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨਾਂ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਨਾਲੋਂ ਕਾਫ਼ੀ ਘੱਟ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਦਿਵਾਉਣ ਲਈ ਮੋਟਰ ਵਹੀਕਲ ਡੀਲਰਾਂ ਨੂੰ ਨਵੇਂ ਵਾਹਨ ਦੀ ਮੌਕੇ ’ਤੇ ਰਜਿਸਟ੍ਰੇਸ਼ਨ ਲਈ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵਜੋਂ ਅਧਿਕਾਰਤ ਕੀਤਾ ਗਿਆ ਹੈ।

ਜ਼ਿਲ੍ਹੇ ਸੰਗਰੂਰ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿੱਚ ਕਰੀਬ 345 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦਾ ਪਹਿਲਾ ਅਕਾਦਮਿਕ ਸੈਸ਼ਨ ਇੱਕ ਅਪ੍ਰੈਲ 2023 ਤੋਂ ਸ਼ੁਰੂ ਕੀਤਾ ਜਾਵੇਗਾ। ਇਸੇ ਤਰਾਂ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰਕੇ 360 ਬਿਸਤਰਿਆਂ ਦਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਾਫ਼ ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟਦਿਆਂ ਸੰਗਰੂਰ ਜ਼ਿਲੇ ਦੇ ਪਿੰਡ ਭੁਟਾਲ ਕਲਾਂ ਵਿਖੇ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ ਗੈਸ ਪਲਾਂਟ ਕਾਰਜਸ਼ੀਲ ਹੋ ਗਿਆ ਹੈ। ਜ਼ਿਲਾ ਸੰਗਰੂਰ ਵਿਖੇ ਸੈਂਟਰ ਫਾਰ ਐਕਸੀਲੈਂਸ ਫਾਰ ਓਨੀਅਨ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਪਿਆਜ਼ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਭੁੱਲਰ ਨੇ ਆਜਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸੀਨਾਂ ਅਤੇ ਟਰਾਈਸਾਈਕਲ ਵੀ ਸੌਂਪੇ। ਆਜਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ।

Laljit Singh BhullarLaljit Singh Bhullar

ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ 16 ਅਗਸਤ ਨੂੰ ਉਨਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ, ਜਿਨਾਂ ਸਕੂਲਾਂ ਵਲੋਂ ਆਜਾਦੀ ਸਮਾਗਮ ਵਿੱਚ ਹਿੱਸਾ ਲਿਆ ਗਿਆ। ਉਨਾਂ ਸਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਟੀਮ ਪੱਧਰ ’ਤੇ 1100-1100 ਰੁਪਏ ਦੀ ਨਗਦ ਰਾਸ਼ੀ ਵੀ ਮੌਕੇ ’ਤੇ ਹੀ ਪ੍ਰਦਾਨ ਕੀਤੀ। ਕੈਬਨਿਟ ਮੰਤਰੀ ਵੱਲੋਂ ਮੁਰਾਹ ਬਫੈਲੋ ਪ੍ਰਾਜੈਕਟ ਸਕੀਮ ਅਧੀਨ ਪੰਜ ਪਸ਼ੂ ਪਾਲਕਾਂ ਨੂੰ ਚੈਕ ਵੰਡੇ ਗਏ। ਉਨਾਂ ਨੇ ਨਵੇਂ ਬੁਢਾਪਾ ਪੈਨਸ਼ਨਰਾਂ, ਦਿਵਿਆਂਗ ਵੋਟਰਾਂ, ਸਵੈ ਸਹਾਇਤਾ ਸਮੂਹਾਂ, ਮਗਨਰੇਗਾ ਦੇ ਜੋਬ ਕਾਰਡ ਹੋਲਡਰਾਂ ਨੂੰ ਵੀ ਸਨਮਾਨਿਤ ਕੀਤਾ।
    ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪੁਲਿਸ ਲਾਈਨ ਵਿਖੇ ਸਹੀਦੀ ਸਮਾਰਕ ਵਿਖੇ ਵੀ ਸਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ।

ਸੰਗਰੂਰ ਦੇ ਲੋਕਾਂ ਨੂੰ ਚਾਰ ਆਮ ਆਦਮੀ ਕਲੀਨਿਕ ਕੀਤੇ ਸਮਰਪਿਤ
ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਜ਼ਿਲੇ ਵਿੱਚ ਚਾਰ ਆਮ  ਆਦਮੀ  ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਨਾਂ ਵਿੱਚੋਂ ਦੋ ਕਲੀਨਿਕ ਸੰਗਰੂਰ ਸਹਿਰ ਵਿੱਚ, ਇੱਕ-ਇੱਕ ਭਵਾਨੀਗੜ ਅਤੇ ਧੂਰੀ ਵਿੱਚ ਹਨ। ਉਨਾਂ ਕਿਹਾ ਕਿ ਆਜਾਦੀ ਦਿਵਸ ਮੌਕੇ ਪਹਿਲੇ ਪੜਾਅ ਤਹਿਤ ਸੂਬੇ ਵਿੱਚ ਕੁੱਲ 75 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਸਾਰੇ ਕਲੀਨਿਕ ਲੋਕਾਂ ਲਈ ਉਨਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ।

ਇਸ ਮੌਕੇ ਵਿਧਾਇਕਾ ਸੰਗਰੂਰ ਬੀਬਾ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਸਮੇਤ ਹੋਰ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ ਵਿਕਾਸ ਵਰਜੀਤ ਵਾਲੀਆ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਕਈ ਅਧਿਕਾਰੀ ਹਾਜ਼ਰ ਸਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement