ਬੇਕਾਬੂ ਕਾਰ ਦੇ ਦਰਖਤ ਨਾਲ ਟਕਰਾਉਣ ਨਾਲ ਵਾਪਰਿਆ ਹਾਦਸਾ
ਮਹਿਲ ਕਲਾਂ-ਪਿੰਡ ਸਹਿਜੜਾ-ਮਹਿਲ ਕਲਾਂ ਲਿੰਕ ਸੜਕ ਉਪਰ ਅੱਜ ਦੁਪਿਹਰ ਵੇਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਜਦੋਂ ਕੋਈ ਸਿੱਖ ਕੋਵਿਡ ਕਾਲ ’ਚ ਲੰਗਰ ਲਾਉਂਦੈ ਤਾਂ ਭਾਰਤ ਦਾ ਸੀਨਾ ਮਾਣ ਨਾਲ ਚੌੜਾ ਹੋ ਜਾਂਦੈ : ਮੋਦੀ
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਲਖਵੀਰ ਸਿੰਘ (18) ਪੁੱਤਰ ਸੁਰਜੀਤ ਸਿੰਘ ਵਾਸੀ ਸਹਿਜੜਾ ਵਜੋ ਹੋਈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ: ਲੁਧਿਆਣਾ ਹਸਪਤਾਲ ਰੌਲਾ ਪਾਉਣ ਤੋਂ ਰੋਕਣ 'ਤੇ ਨੌਜਵਾਨਾਂ ਨੇ ASI ਅਤੇ ਹੈੱਡ ਕਾਂਸਟੇਬਲ ਤੇ ਕੀਤਾ ਹਮਲਾ
ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦਸਿਆ ਲਖਬੀਰ ਸਿੰਘ 18 ਸਾਲ ਪੁੱਤਰ ਸੁਰਜੀਤ ਸਿੰਘ ਅਤੇ ਉਸ ਦੇ 2 ਸਾਥੀ ਨੌਜਵਾਨ ਕਾਰ ਵਿਚ ਸਵਾਰ ਹੋ ਕੇ ਮਹਿਲ ਕਲਾਂ ਤੋਂ ਆਪਣੇ ਪਿੰਡ ਸਹਿਜੜਾ ਨੂੰ ਪਰਤ ਰਹੇ ਸੀ। ਰਸਤੇ ਵਿਚ ਕਾਰ ਬੇਕਾਬੂ ਹੋ ਕੇ ਇੱਕ ਦਰੱਖ਼ਤ ਨਾਲ ਟਕਰਾ ਗਈ। ਜਿਸ ਕਰਕੇ ਨੌਜਵਾਨ ਲਖਵੀਰ ਸਿੰਘ (18) ਵਾਸੀ ਸਹਿਜੜਾ ਦੀ ਮੌਤ ਹੋ ਗਈ ਹੈ ਅਤੇ 2 ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਬਰਨਾਲਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।