ਰੋਪੜ 'ਚ ਹੜ੍ਹ ਵਰਗੇ ਹਾਲਾਤ, ਪਾਣੀ ਦੀ ਲਪੇਟ 'ਚ ਆਉਣ ਲੱਗੇ ਪਿੰਡ 
Published : Aug 15, 2023, 5:30 pm IST
Updated : Aug 15, 2023, 5:30 pm IST
SHARE ARTICLE
File Photo
File Photo

ਭਾਖੜਾ-ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ, ਧੁੱਸੀ ਬੰਨ੍ਹ ਟੁੱਟਿਆ 

ਚੰਡੀਗੜ੍ਹ - ਹਿਮਾਚਲ 'ਚ ਲਗਾਤਾਰ ਮੀਂਹ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸਥਿਤੀ ਨੂੰ ਦੇਖਦੇ ਹੋਏ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ.) ਨੇ ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਵਿਚ ਇੱਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੁਸ਼ਿਆਰਪੁਰ ਦੇ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ ਟੁੱਟ ਗਿਆ ਹੈ। ਜਲਦੀ ਹੀ ਇਹ ਪਾਣੀ ਆਸ-ਪਾਸ ਦੇ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਸਕਦਾ ਹੈ। 

ਦੂਜੇ ਪਾਸੇ ਰੋਪੜ ਵਿਚ ਵੀ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਨੀਵੇਂ ਇਲਾਕਿਆਂ ਵਿਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਪਿੰਡ ਸ਼ਾਹਪੁਰ ਬੇਲਾ ਦੇ ਲੋਕ ਚਾਰੋਂ ਪਾਸਿਓਂ ਪਾਣੀ ਵਿਚ ਘਿਰੇ ਹੋਏ ਹਨ। ਪਿੰਡ ਵਾਸੀਆਂ ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਨਾ ਤਾਂ ਪਾਣੀ ਛੱਡਣ ਬਾਰੇ ਸੂਚਿਤ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਲੋਕ ਪਿੰਡ ਛੱਡ ਕੇ ਜਾ ਰਹੇ ਹਨ। 

ਮਿਲੀ ਜਾਣਕਾਰੀ ਦੌਰਾਨ ਬੀਤੀ ਸ਼ਾਮ ਤੱਕ ਭਾਖੜਾ ਦਾ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ ਸੀ। ਸਥਿਤੀ ਦੇ ਮੱਦੇਨਜ਼ਰ ਹੁਣ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਕਈ ਫੁੱਟ ਉੱਚਾ ਕਰ ਦਿੱਤਾ ਗਿਆ ਹੈ। ਇਹ ਗੇਟ ਕਿੰਨੇ ਉੱਚੇ ਕੀਤੇ ਗਏ ਹਨ, ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ 1988 ਵਿੱਚ ਇਹ ਗੇਟ 4 ਫੁੱਟ ਤੱਕ ਖੋਲ੍ਹੇ ਗਏ ਸਨ।

ਇਸ ਦੇ ਨਾਲ ਹੀ ਭਾਖੜਾ ਡੈਮ 'ਤੇ ਪਾਣੀ ਛੱਡਣ ਦੀ ਕਿਸੇ ਨੂੰ ਵੀ ਤਸਵੀਰਾਂ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਥੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਬੀਬੀਐਮਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ ਅੱਜ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਅੱਜ ਪੌਂਗ ਡੈਮ ਵਿਚ ਪਾਣੀ ਦਾ ਪੱਧਰ 1400 ਫੁੱਟ ਨੂੰ ਪਾਰ ਕਰ ਗਿਆ ਹੈ। ਜਿਸ ਤੋਂ ਬਾਅਦ 1,14,785 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਵਿਚ ਟਰਬਾਈਨ ਰਾਹੀਂ ਸਿਰਫ਼ 17312 ਕਿਊਸਿਕ ਅਤੇ ਫਲੱਡ ਗੇਟ ਰਾਹੀਂ 1,25,473 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਐਨਡੀਆਰਐਫ ਦੀਆਂ ਟੀਮਾਂ ਨੇ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦੀ ਸੂਚਨਾ ਮਿਲਣ ਤੋਂ ਬਾਅਦ ਕੁਝ ਥਾਵਾਂ ’ਤੇ ਚਾਰਜ ਸੰਭਾਲ ਲਿਆ ਹੈ। ਸ਼ਹੀਦ ਜਤਿੰਦਰ ਕੁਮਾਰ ਦਾ ਘਰ ਵੀ ਇਸ ਸਮੇਂ ਪਾਣੀ ਵਿਚ ਘਿਰਿਆ ਹੋਇਆ ਹੈ। ਸ਼ਹੀਦ ਦੇ ਪਰਿਵਾਰ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉਣ ਲਈ ਕੁਝ ਸਮਾਜ ਸੇਵੀ ਉਨ੍ਹਾਂ ਦੇ ਘਰ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement