
ਦੋਵੇਂ ਮੁਲਾਜ਼ਮ ਹਸਪਤਾਲ ਭਰਤੀ
ਲੁਧਿਆਣਾ: ਲੁਧਿਆਣਾ ਦੇ ਸਿਵਲ ਹਸਪਤਾਲ 'ਚ ਹੰਗਾਮਾ ਕਰਨ ਵਾਲੇ ਸ਼ਰਾਬੀ ਨੌਜਵਾਨਾਂ ਨੇ ਏਐਸਆਈ ਅਤੇ ਹੈੱਡ ਕਾਂਸਟੇਬਲ 'ਤੇ ਹਮਲਾ ਕਰ ਦਿਤਾ। ਜਿਸ ਵਿਚ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਮਾਮਲੇ 'ਚ ਪੁਲਿਸ ਨੇ 6 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਜਦੋਂ ਕੋਈ ਸਿੱਖ ਕੋਵਿਡ ਕਾਲ ’ਚ ਲੰਗਰ ਲਾਉਂਦੈ ਤਾਂ ਭਾਰਤ ਦਾ ਸੀਨਾ ਮਾਣ ਨਾਲ ਚੌੜਾ ਹੋ ਜਾਂਦੈ : ਮੋਦੀ
ਜਾਣਕਾਰੀ ਮੁਤਾਬਕ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਵਾਰਡ 'ਚ ਮਹਿਲਾ ਮਰੀਜ਼ ਨੂੰ ਮਿਲਣ ਆਏ ਨੌਜਵਾਨਾਂ ਨੇ ਸ਼ਰਾਬ ਪੀ ਕੇ ਰੌਲਾ ਪਾਉਣਾ ਸ਼ੁਰੂ ਕਰ ਦਿਤਾ। ਵਾਰਡ ਵਿਚ ਮੌਜੂਦ ਮਹਿਲਾ ਸਟਾਫ ਨਰਸ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਨੌਜਵਾਨਾਂ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿਤਾ। ਨਰਸ ਨੇ ਤੁਰੰਤ ਇਸ ਮਾਮਲੇ ਦੀ ਸੂਚਨਾ ਐਮਰਜੈਂਸੀ ਵਿਚ ਡਿਊਟੀ ’ਤੇ ਮੌਜੂਦ ਡਾਕਟਰ ਨੂੰ ਦਿਤੀ।
ਇਹ ਵੀ ਪੜ੍ਹੋ: ਸੁਤੰਤਰਤਾ ਦਿਵਸ: ਹਰ ਘਰ 'ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੇ ਨਾਂ 'ਤੇ ਰਿਕਾਰਡ, 8.8 ਕਰੋੜ ਲੋਕਾਂ ਨੇ ਅਪਲੋਡ ਕੀਤੀ ਸੈਲਫੀ
ਜਿਸ ਤੋਂ ਬਾਅਦ ਡਾਕਟਰ ਨੇ ਪੁਲਿਸ ਨੂੰ ਸੂਚਨਾ ਦਿਤੀ। ਜਦੋਂ ਏਐਸਆਈ ਮੁਨੀਰ ਮਸੀਹ ਅਤੇ ਹੈੱਡ ਕਾਂਸਟੇਬਲ ਵਰਿੰਦਰ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨਾਂ ਨੂੰ ਰੌਲਾ ਪਾਉਣ ਤੋਂ ਮਨ੍ਹਾ ਕੀਤਾ ਤਾਂ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਸ਼ੁਰੂ ਕਰ ਦਿਤੀ। ਤਕਰਾਰ ਤੋਂ ਬਾਅਦ ਉਨ੍ਹਾਂ ਨੇ ਦੋਵਾਂ 'ਤੇ ਹਮਲਾ ਕਰ ਦਿਤਾ। ਹਮਲੇ ਵਿਚ ਏਐਸਆਈ ਮੁਨੀਰ ਮਸੀਹ ਦੇ ਮੱਥੇ ’ਤੇ 5 ਟਾਂਕੇ ਲੱਗੇ ਅਤੇ ਉਸ ਦਾ ਦੰਦ ਟੁੱਟ ਗਿਆ। ਹੈੱਡ ਕਾਂਸਟੇਬਲ ਵਰਿੰਦਰ ਦੇ ਕੰਨ 'ਤੇ ਸੱਟਾਂ ਅਤੇ ਹੱਥ 'ਤੇ ਦੋ ਟਾਂਕੇ ਲੱਗੇ ਹਨ।