
ਜਲੰਧਰ ਦੇ ਸਾਰੇ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਰਹੇਗੀ ,, CM ਭਗਵੰਤ ਮਾਨ ਨੇ ਕੀਤਾ ਐਲਾਨ
Punjab News : ਪੰਜਾਬ ਸਮੇਤ ਪੂਰੇ ਦੇਸ਼ ਦੇ ਅੰਦਰ ਅੱਜ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਵੱਖ -ਵੱਖ ਸਕੂਲਾਂ ਦੇ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਹਾਜ਼ਰੀ ਭਰੀ ਗਈ, ਜਿਨ੍ਹਾਂ ਦੇ ਲਈ 16 ਅਗਸਤ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ।
ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮੋਹਾਲੀ , ਮਾਨਸਾ, ਫਿਰੋਜ਼ਪੁਰ , ਅਬੋਹਰ , ਗੁਰਦਾਸਪੁਰ , ਜਲੰਧਰ, ਤਰਨਤਾਰਨ, ਫਾਜ਼ਿਲਕਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ ,ਅੰਮ੍ਰਿਤਸਰ, ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਗ ਸਿੰਘ ਸਟੇਡੀਅਮ ਵਿਚ ਸੂਬਾ ਪੱਧਰੀ ਪ੍ਰੋਗਰਾਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਲੰਧਰ ਦੇ ਸਾਰੇ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਰਹੇਗੀ, ਕਿਉਂਕਿ ਕਈ ਦਿਨਾਂ ਤੋਂ ਸਟੇਡੀਅਮ ਦੇ ਅੰਦਰ ਹੋਣ ਵਾਲੇ ਪ੍ਰੋਗਰਾਮ ਲਈ ਬੱਚੇ ਤਿਆਰੀ ਕਰ ਰਹੇ ਸਨ।
ਮੋਹਾਲੀ ਵਿੱਚ ਸੁਤੰਤਰਤਾ ਦਿਵਸ ਤੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਸਮ ਅਦਾ ਕਰਨ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਲ੍ਹ ਮਿਤੀ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।