Punjab News: CM ਭਗਵੰਤ ਸਿੰਘ ਮਾਨ ਵੱਲੋਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
Published : Aug 15, 2024, 3:38 pm IST
Updated : Aug 15, 2024, 3:38 pm IST
SHARE ARTICLE
CM Bhagwant Singh Maan honored eminent personalities with state awards
CM Bhagwant Singh Maan honored eminent personalities with state awards

ਇਨ੍ਹਾਂ ਪੁਰਸਕਾਰ ਜੇਤੂਆਂ ’ਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ

 

Punjab News: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ।

ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।

ਮੁੱਖ ਮੰਤਰੀ ਨੇ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਖੁਸਰੋਪੁਰ, ਜਲੰਧਰ), ਗੁਰਵਿੰਦਰਵੀਰ ਸਿੰਘ (ਪੱਤੇਵਾਲ, ਜਲੰਧਰ), ਮਾਸਟਰ ਅਜ਼ਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸੱਭਰਵਾਲ (ਪਟਿਆਲਾ), ਰਛਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਪਿੰਡ ਮਸਤੀ ਪਾਲ ਕੋਟ, ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ (ਪਠਾਨਕੋਟ) ਅਤੇ ਲਾਂਬੜਾ ਕਾਂਗੜੀ ਬਹੁਮੰਤਵੀ ਸਹਿਕਾਰੀ ਸੇਵਾ ਸੁਸਾਇਟੀ ਲਾਂਬੜਾ ਨੂੰ ਸਰਟੀਫਿਕੇਟ ਅਤੇ ਪੁਰਸਕਾਰ ਪ੍ਰਦਾਨ ਕੀਤੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਮਨਦੀਪ ਕੁਮਾਰ ਐਸ.ਆਈ., ਜਸਬੀਰ ਸਿੰਘ ਏ.ਐਸ.ਆਈ ਅਤੇ ਰਣਜੀਤ ਸਿੰਘ ਕਾਂਸਟੇਬਲ ਸਮੇਤ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ। ਭਗਵੰਤ ਸਿੰਘ ਮਾਨ ਨੇ ਜਗਵਿੰਦਰ ਸਿੰਘ ਕਮਾਂਡੈਂਟ, ਜਸਕਿਰਨਜੀਤ ਸਿੰਘ ਤੇਜਾ ਡੀ.ਸੀ.ਪੀ ਲੁਧਿਆਣਾ, ਸਵਰਨਦੀਪ ਸਿੰਘ ਏ.ਆਈ.ਜੀ., ਵਿਕਾਸ ਸੱਭਰਵਾਲ ਏ.ਆਈ.ਜੀ., ਮਨੀਸ਼ ਕੁਮਾਰ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਸੁਖਵਿੰਦਰ ਸਿੰਘ ਇੰਸਪੈਕਟਰ, ਪਰਮਜੀਤ ਸਿੰਘ ਇੰਸਪੈਕਟਰ, ਅਮਰਜੀਤ ਸਿੰਘ ਇੰਸਪੈਕਟਰ, ਨਵਜੋਤ ਸਿੰਘ ਸਿੱਧੂ ਇੰਸਪੈਕਟਰ, ਕੁਲਵਿੰਦਰ ਸਿੰਘ ਇੰਸਪੈਕਟਰ, ਜਤਿੰਦਰ ਸਿੰਘ ਇੰਸਪੈਕਟਰ, ਜਗਨਦੀਪ ਸਿੰਘ ਸਬ-ਇੰਸਪੈਕਟਰ, ਭੋਲਾ ਨਾਥ ਸਬ-ਇੰਸਪੈਕਟਰ, ਜਗਦੀਸ਼ ਸਿੰਘ ਏ.ਐੱਸ.ਆਈ., ਹਰਪ੍ਰੀਤ ਕੌਰ ਏ.ਐੱਸ.ਆਈ., ਹਰਜੀਤ ਸਿੰਘ ਏ.ਐੱਸ.ਆਈ., ਰਤਨ ਲਾਲ ਏ.ਐੱਸ.ਆਈ ਅਤੇ ਸੁਖਜੀਤ ਸਿੰਘ ਹੈੱਡ ਕਾਂਸਟੇਬਲ ਸਮੇਤ 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਗ੍ਰਾਮ ਪੰਚਾਇਤ ਰੁੜਕਾਂ ਕਲਾਂ ਅਤੇ ਸੁਮਿਤਰੀ ਦੇਵੀ ਆਸ਼ਾ ਵਰਕਰ ਪਿੰਡ ਬੁਲੰਦਪੁਰ (ਜਲੰਧਰ) ਨੂੰ ਵੀ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਡੀ.ਆਈ.ਜੀ ਇੰਦਰਬੀਰ ਸਿੰਘ, ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ ਅਤੇ ਦੀਪਕਰਨ ਸਿੰਘ ਪੀ.ਪੀ.ਐਸ ਦੀ ਅਗਵਾਈ ਵਾਲੀ ਟੈਂਟ ਪੈੱਗਿੰਗ ਟੀਮ ਨੂੰ ਵੀ ਸਨਮਾਨਿਤ ਕੀਤਾ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement