ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਤੰਤਰਤਾ ਸੰਗਰਾਮੀਆਂ, ਸੰਘਰਸ਼ੀ ਯੋਧਿਆਂ ਤੇ ਜੰਗੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
Published : Aug 15, 2024, 3:44 pm IST
Updated : Aug 15, 2024, 3:44 pm IST
SHARE ARTICLE
Finance Minister Harpal Singh Cheema
Finance Minister Harpal Singh Cheema

ਵੱਖ -ਵੱਖ ਖੇਤਰਾਂ 'ਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 82 ਸ਼ਖਸੀਅਤਾਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹੋਈਆਂ ਸਨਮਾਨਤ

Patiala News : ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਆਰਥਿਕ ਤੇ ਅੰਕੜਾ ਸੰਗਠਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਮਾਨਤ ਕੀਤਾ। ਸਮਾਗਮ ਦੌਰਾਨ ਮੁੱਖ ਮਹਿਮਾਨ ਨੇ ਦੇਸ਼ ਦੀ ਰੱਖਿਆਂ ਲਈ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਅਤੇ ਸੰਘਰਸ਼ੀ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਤ ਕੀਤਾ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੁਤੰਤਰਤਾ ਸੰਗਰਾਮੀਆਂ ਵੱਲੋਂ ਆਜ਼ਾਦੀ ਲਈ ਕੀਤੀਆਂ ਗਈਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।


ਇਸ ਮੌਕੇ ਓਪਰੇਸ਼ਨ ਰਕਸ਼ਕ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। 2003 ਵਿੱਚ ਸ਼ਹੀਦ ਹੋਏ ਸਿਪਾਈ ਰਣਜੋਧ ਸਿੰਘ ਦੇ ਪਿਤਾ ਸ. ਰਣਧੀਰ ਸਿੰਘ ਨੂੰ ਕੈਬਨਿਟ ਮੰਤਰੀ ਹਰਪਾਲ  ਸਿੰਘ ਚੀਮਾ ਨੇ ਸਨਮਾਨ ਚਿੰਨ੍ਹ ਭੇਂਟ ਕੀਤਾ। ਇਸੇ ਤਰ੍ਹਾਂ 2000 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਤਨਾਮ ਸਿੰਘ ਦੇ ਪਤਨੀ ਬਲਵਿੰਦਰ ਕੌਰ ਨੇ ਸਨਮਾਨ ਪ੍ਰਾਪਤ ਕੀਤਾ। 1994 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਾਧੂ ਸਿੰਘ ਦੇ ਪਤਨੀ ਕਰਮਜੀਤ ਕੌਰ, 1999 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸ਼ੀਸ਼ਾ ਸਿੰਘ ਦੇ ਪਤਨੀ ਬਲਬੀਰ ਕੌਰ ਅਤੇ ਸ਼ਹੀਦ ਨਾਇਕ ਮਲਕੀਤ ਸਿੰਘ ਦੇ ਪਤਨੀ ਕਰਮਜੀਤ ਕੌਰ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ।

78ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਸੁਰਿੰਦਰਪਾਲ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਡਾ. ਅਮਨ ਵਾਲੀਆ, ਡਾ. ਦਮਨ ਵਾਲੀਆ, ਡਾ. ਰੌਜੀ ਸਿੰਗਲਾ, ਡਾ. ਦਿਵਜੋਤ ਸਿੰਘ, ਡਾ. ਜਸਪ੍ਰੀਤ ਕੌਰ, ਨਰਸਿੰਗ ਅਫ਼ਸਰ ਪਰਮਿੰਦਰ ਸਿੰਘ, ਡਾ. ਸੰਦੀਪ ਸਿੰਘ, ਡਾ. ਦੀਪ ਸਿੰਘ, ਜਸਪਾਲ ਕੌਰ, ਸੰਤੋਸ਼ ਰਾਣੀ, ਹਰਮਿਲਨ ਕੌਰ, ਗੁਰਨਾਜ ਕੌਰ, ਸਮੀਰ ਮੁਹੰਮਦ, ਸਨੇਹਪ੍ਰੀਤ ਕੌਰ, ਆਰਿਅਨ, ਮੋਹਣ ਸਿੰਘ, ਜਸਪ੍ਰੀਤ ਕੌਰ ਅਤੇ ਪੁਸ਼ਪਿੰਦਰ ਕੌਰ ਨੂੰ ਸਨਮਾਨਤ ਕੀਤਾ ਗਿਆ।

ਇਸੇ ਤਰ੍ਹਾਂ ਰੁਪਿੰਦਰਜੀਤ ਕੌਰ, ਤਰਲੋਚਨ ਸਿੰਘ, ਤੇਜਪਾਲ ਸਿੰਘ ਬੇਨੀਪਾਲ, ਗੁਰਭਾਗ ਸਿੰਘ, ਨਿਰਲੇਪ ਕੌਰ, ਹਰਿੰਦਰ ਸਿੰਘ ਗੌਗਨਾ, ਜਗਦੀਸ਼ ਸਿੰਘ, ਕੇਵਲ ਸਿੰਘ, ਲੈਫਟੀਨੈਂਟ ਨਿਧੀ ਰਾਣੀ ਗੁਪਤਾ, ਸਾਬਕਾ ਸੈਨਿਕ ਮੁਖਤਿਆਰ ਸਿੰਘ, ਡਾ. ਅਭਿਨੰਦਨ ਬੱਸੀ, ਏ.ਐਸ.ਆਈ ਧਰਮਪਾਲ, ਗੁਰਸੇਵਕ ਸਿੰਘ, ਮਿਸ ਨਿਧੀ, ਮਨਦੀਪ ਨੇਹਰਾ, ਗੁਰਦਰਸ਼ਨ ਚਮੌਲੀ, ਰੀਨਾ ਰਾਣੀ, ਅਮਨਦੀਪ ਸਿੰਘ, ਬਿਕਰਮਜੀਤ ਸਿੰਘ, ਪੁਨੀਤ ਗੁਪਤਾ, ਗੁਰਬਚਨ ਸਿੰਘ ਕੱਕੜ, ਸੰਦੀਪ ਸਿੰਘ, ਐਡਵੋਕੇਟ ਮਾਨਿਕ ਰਾਜ ਸਿੰਗਲਾ, ਰਾਜੇਸ਼ ਕੁਮਾਰ, ਆਸ਼ੂ ਮਲਿਕ, ਕੁਲਦੀਪ ਸਿੰਘ, ਨਵੀਨ ਗੁਪਤਾ, ਮਿਸ ਸਮਾਇਰਾ, ਬਲਵਿੰਦਰ ਸਿੰਘ ਤੇ ਬੀ.ਕੇ. ਸ਼ਾਨਤਾ ਨੇ ਸਨਮਾਨ ਪ੍ਰਾਪਤ ਕੀਤਾ।

ਇਸ ਦੌਰਾਨ ਸੰਸਥਾਵਾਂ ਮਿਸ਼ਨ ਸੇਵ ਲਾਈਫ ਵੈਲਫੇਅਰ ਸੋਸਾਇਟੀ, ਮਰੀਜ਼ ਮਿੱਤਰਾ ਵੈਲਫੇਅਰ ਆਰਗੇਨਾਈਜੇਸ਼ਨ, ਹਰਸ਼ ਬਲੱਡ ਡੌਨਰ ਸੋਸਾਇਟੀ, ਸਮਾਜ ਕਲਿਆਣ ਕਲੱਬ, ਰੋਟਰੀ ਕਲੱਬ, ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ, ਹਿਊਮਨ ਰਾਈਟਜ ਓਰਗਾਨਾਈਜੇਸ਼ਨ, ਪੀ.ਐਸ.ਆਰ.ਜੇ. ਵੈਲਫੇਅਰ ਸੋਸਾਇਟੀ, ਯੁਵਕ ਸੇਵਾਵਾਂ ਕਲੱਬ ਖਾਨਪੁਰ ਗੰਡਿਆ ਨੂੰ ਵੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾ ਸਮੇਂ ਮਦਦ ਕਰਨ ਵਾਲਿਆਂ ਲਈ ਸ਼ੁਰੂ ਕੀਤੀ ਗਈ ਫਰਿਸ਼ਤਾ ਸਕੀਮ ਤਹਿਤ ਅਰਜੁਨ, ਗੁਰਸੇਵਕ, ਇਕਬਾਲ ਸਿੰਘ, ਵਿਨੋਦ ਕੁਮਾਰ, ਹੈਪੀ, ਲਵਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਜਗਤਾਰ ਸਿੰਘ ਜੱਗੀ, ਰਵੀ ਸਿੰਘ ਆਹਲੂਵਾਲੀਆ ਨੇ ਵੀ ਸਨਮਾਨ ਪ੍ਰਾਪਤ ਕੀਤਾ।

ਪੁਲਿਸ ਵਿਭਾਗ ਵਿੱਚ ਬਿਹਤਰੀਨ ਕੰਮ ਕਰਨ ਵਾਲੇ 20 ਪੁਲਿਸ ਮੁਲਾਜ਼ਮਾਂ ਨੂੰ ਵੀ ਸਨਮਾਨ ਪ੍ਰਾਪਤ ਕੀਤਾ ਜਿਸ ਵਿੱਚ ਇੰਸਪੈਕਟਰ ਝਰਮਲ ਸਿੰਘ, ਕਰਮਜੀਤ ਸਿੰਘ, ਸੰਦੀਪ ਸਿੰਘ, ਸ਼ੌਕਤ ਅਲੀ, ਅਮਰਜੀਤ ਸਿੰਘ, ਬਲਵੀਰ ਸਿੰਘ, ਨਵਨੀਤ ਸਿੰਘ, ਇੰਸਪੈਕਟਰ ਰਮਨਪ੍ਰੀਤ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਸਿਵਰਾਜ ਸਿੰਘ, ਨਵਪ੍ਰੀਤ ਸਿੰਘ, ਰਵਿੰਦਰ ਸਿੰਘ, ਲਵਦੀਪ ਸਿੰਘ, ਵਿਨਰਪ੍ਰੀਤ ਸਿੰਘ, ਅਮਨਦੀਪ ਸਿੰਘ, ਸ਼ੇਰ ਸਿੰਘ, ਡਿੰਪਲ ਕੁਮਾਰ, ਨਿਰਮਲਜੀਤ ਸਿੰਘ ਤੇ ਹਰਕੀਰਤ ਸਿੰਘ ਸ਼ਾਮਲ ਸਨ।  ਇਸ ਤੋਂ ਇਲਾਵਾ ਸੜ੍ਹਕ ਸੁਰੱਖਿਆ ਫੋਰਸ 'ਚ ਬਿਹਤਰੀਨ ਕੰਮ ਕਰਨ ਵਾਲੇ ਡੀ.ਐਸ.ਪੀ. ਕਰਨੈਲ ਸਿੰਘ, ਸਿਪਾਹੀ ਹਰਪ੍ਰੀਤ ਸਿੰਘ, ਅਮਨਦੀਪ ਕੌਰ, ਆਸ਼ੂ ਅਤੇ ਟਰੇਫ਼ਿਕ ਮਾਰਸ਼ਲ ਅੰਗਰੇਜ਼ ਸਿੰਘ ਨੂੰ ਵੀ ਸਨਮਾਨਤ ਕੀਤਾ ਗਿਆ।
ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਇਕ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਏ.ਡੀ.ਪੀ.ਜੀ. ਸ਼ਿਵੇ ਕੁਮਾਰ ਵਰਮਾ, ਪਟਿਆਲਾ ਮੰਡਲ ਦੇ ਕਮਿਸ਼ਨਰ ਡੀ.ਐਸ. ਮਾਂਗਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. ਮੈਡਮ ਕੰਚਨ, ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਤੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement