Punjab News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਐਟ ਹੋਮ ਸਮਾਗਮ ਦੀ ਮੇਜ਼ਬਾਨੀ
Published : Aug 15, 2024, 9:56 pm IST
Updated : Aug 15, 2024, 9:56 pm IST
SHARE ARTICLE
Punjab Governor Gulab Chand Kataria
Punjab Governor Gulab Chand Kataria

ਐਨ.ਜੈਡ.ਸੀ.ਸੀ. ਦੇ ਕਲਾਕਾਰਾਂ ਨੇ ਦਿੱਤੀ ਰੋਮਾਂਚਕ ਸੱਭਿਆਚਾਰਕ ਪੇਸ਼ਕਾਰੀ

Punjab News : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮਹਿਮਾਨਾਂ ਲਈ ਸਾਲਾਨਾ 'ਐਟ ਹੋਮ' ਸਮਾਗਮ ਦੀ ਮੇਜ਼ਬਾਨੀ ਕੀਤੀ।

ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5.00 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ 'ਤੇ ਪਹੁੰਚਣ ਨਾਲ ਹੋਈ। ਰਾਜਪਾਲ ਦਾ ਪੁਲਿਸ ਬੈਂਡ ਦੁਆਰਾ ਰਾਸ਼ਟਰੀ ਗੀਤ ਦੇ ਨਾਲ ਰਸਮੀ ਸਵਾਗਤ ਕੀਤਾ ਗਿਆ।

ਅਜ਼ਾਦੀ ਦਿਹਾੜੇ ‘ਤੇ ਬਾਖ਼ੂਬੀ ਢੰਗ ਨਾਲ ਸਜਾਏ ਗਏ ਪੰਜਾਬ ਰਾਜ ਭਵਨ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਲੁਆਈ। ਰਾਜਪਾਲ ਨੇ ਹਾਜ਼ਰ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ।

ਪੰਜਾਬ ਰਾਜ ਭਵਨ, ਚੰਡੀਗੜ ਵਿਖੇ ਕਰਵਾਏ ਗਏ ਐਟ ਹੋਮ ਸਮਾਗਮ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ। ਉੱਤਰੀ ਜ਼ੋਨ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਇਸ ਉਪਰਾਲੇ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਕੌਮੀ ਪੁਰਸਕਾਰ ਜੇਤੂਆਂ ਦੀ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਰੋਮਾਂਚਕ ਬਣਾ ਦਿੱਤਾ।

ਐਟ ਹੋਮ ਸਮਾਗਮ ਵਿੱਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਆ, ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸ੍ਰੀ ਸੱਤਿਆ ਪਾਲ ਜੈਨ, ਵਧੀਕ ਸਾਲਿਸਟਰ ਜਨਰਲ, ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀ.ਵੀ.ਐਸ.ਐਨ. ਪ੍ਰਸਾਦ, ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ, ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਲਾਹਕਾਰ ਯੂਟੀ ਰਾਜੀਵ ਵਰਮਾ, ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ, ਡੀਜੀਪੀ ਯੂਟੀ ਸੁਰੇਂਦਰ ਯਾਦਵ, ਡੀਜੀਪੀ ਹਰਿਆਣਾ ਸ੍ਰੀ ਸ਼ਤਰੂਜੀਤ ਕਪੂਰ, ਸਾਬਕਾ ਸੰਸਦ ਮੈਂਬਰ ਕਿਰਨ ਖੇਰ, ਹਥਿਆਰਬੰਦ ਬਲਾਂ ਦੇ ਅਧਿਕਾਰੀ, ਵਾਈਸ ਚਾਂਸਲਰ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ, ਡਾਕਟਰ, ਪੱਤਰਕਾਰ, ਉਦਯੋਗਪਤੀ, ਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਵਾਈ।

Location: India, Punjab

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement