Punjab Weather Update: ਪੰਜਾਬ 'ਚ ਚੜ੍ਹਦੀ ਸਵੇਰ ਹੀ ਛਾਈ ਕਾਲੀ ਘਟਾ, ਅੱਠ ਸ਼ਹਿਰਾਂ 'ਚ ਮੀਂਹ ਦਾ ਅਲਰਟ
Published : Aug 15, 2024, 8:33 am IST
Updated : Aug 15, 2024, 11:23 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਦਰਜ ਕੀਤਾ ਗਿਆ।

Punjab Weather Update News in punjabi: ਪੰਜਾਬ 'ਚ ਅੱਜ ਵੀਰਵਾਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਕਿਸੇ ਇੱਕ ਜ਼ਿਲ੍ਹੇ ਵਿੱਚ ਕੋਈ ਅਲਰਟ ਨਹੀਂ ਹੈ। ਦੂਜੇ ਪਾਸੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਇਹ ਔਸਤ ਤਾਪਮਾਨ ਤੋਂ 2.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਇਸ ਦੌਰਾਨ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Independence Day: ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਰਾਜਪਾਲ ਲਾਲ ਚੰਦ ਕਟਾਰੀਆਂ ਦਾ ਸੰਦੇਸ਼ 

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤਹਿਸੀਲ ਪੱਧਰ 'ਤੇ ਸਵੇਰੇ 8 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਰਾਜਪੁਰਾ, ਡੇਰਾਬੱਸੀ, ਮੁਹਾਲੀ, ਖਰੜ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Pusa Wheat Gaurav: ਰੋਟੀ ਹੋਵੇ ਜਾਂ ਪਾਸਤਾ ‘ਪੂਸਾ ਕਣਕ ਗੌਰਵ’ ਦੋਹਾਂ ਲਈ ਢੁਕਵਾਂ  

ਸਰਗਰਮ ਮਾਨਸੂਨ ਕਾਰਨ ਸੂਬੇ 'ਚ ਬਾਰਿਸ਼ ਹੋ ਰਹੀ ਹੈ। ਹਾਲਾਂਕਿ ਮੀਂਹ ਅਜੇ ਵੀ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਬੁੱਧਵਾਰ ਨੂੰ ਲੁਧਿਆਣਾ 'ਚ 66.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਫਤਿਹਗੜ੍ਹ ਸਾਹਿਬ ਵਿੱਚ 3.0 ਮਿਲੀਮੀਟਰ ਅਤੇ ਮੁਹਾਲੀ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਅਗਸਤ ਮਹੀਨੇ ਵਿੱਚ 82.7 ਮਿਲੀਮੀਟਰ ਮੀਂਹ ਪੈਂਦਾ ਹੈ ਪਰ ਹੁਣ 73.5 ਮਿਲੀਮੀਟਰ ਫ਼ੀਸਦ ਮੀਂਹ ਪੈ ਚੁੱਕਾ ਹੈ। ਦੋਵਾਂ ਵਿਚਾਲੇ 11 ਫੀਸਦੀ ਦਾ ਫਰਕ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement