Amritsar News : ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ

By : BALJINDERK

Published : Aug 15, 2024, 12:15 pm IST
Updated : Aug 15, 2024, 12:15 pm IST
SHARE ARTICLE
ਸ਼੍ਰੋਮਣੀ ਅਕਾਲੀ ਦੇ ਬਾਗੀ ਧੜਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਦੇ ਹੋਏ
ਸ਼੍ਰੋਮਣੀ ਅਕਾਲੀ ਦੇ ਬਾਗੀ ਧੜਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਦੇ ਹੋਏ

Amritsar News : ਸੁਖਬੀਰ ਬਾਦਲ ਨੂੰ ਪਾਰਟੀ ’ਚੋਂ ਲਾਂਭੇ ਕਰਨ ਦੀ ਕੀਤੀ ਮੰਗ

Amritsar News : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੰਗ-ਪੱਤਰ ਸੌਂਪਿਆ ਗਿਆ। ਸਿੰਘ ਸਾਹਿਬ ਨਾਲ ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਨੂੰ ਮਿਲਣ ਲਈ ਅਕਾਲੀ ਆਗੂਆਂ ਨੂੰ ਕਿਹਾ ਸੀ ਤਾਂ ਜੋ ਚੋਣਾਂ ਵਿਚ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਅਕਾਲੀ ਦਲ ਨੂੰ ਵੱਧ ਤੋਂ ਵੱਧ ਮਿਲ ਸਕਣ। 

ਇਹ ਵੀ ਪੜੋ:Chandigarh News : ਸੁਖਬੀਰ ਬਾਦਲ 'ਤੇ ਭਰੋਸਾ ਨਾ ਹੋਣ ਕਾਰਨ ਇਮਾਨਦਾਰ ਆਗੂ ਛੱਡ ਰਹੇ ਹਨ ਪਾਰਟੀ : ਵਡਾਲਾ

ਉਨ੍ਹਾਂ ਇਹ ਵੀ ਕਿਹਾ ਕਿ ਡੇਰੇ ਜਾਣ ਵਾਲੇ ਤਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਸਜ਼ਾ ਪਹਿਲਾਂ ਹੀ ਭੁਗਤ ਚੁੱਕੇ ਹਨ ਪਰ ਡੇਰੇ ਵੱਲ ਤੋਰਨ ਵਾਲੇ ਨੂੰ ਅਜੇ ਤੱਕ ਕੋਈ ਸਜ਼ਾ ਨਹੀਂ ਮਿਲੀ ਹੈ। ਇਸ ਦੌਰਾਨ ਇੱਥੇ ਪਹੁੰਚੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਅੱਜ ਇਸ ਫੈਸਲੇ ਨੂੰ ਲੈ ਕੇ ਪੂਰੇ ਪੰਥ `ਚ ਚਰਚਾ ਫੈਲ ਚੁੱਕੀ ਹੈ ਅਤੇ ਹੁਣ ਇਹ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਦੇ ਹੱਥ ਵਿਚ ਹੈ। ਉਨ੍ਹਾਂ ਕਿਹਾ ਕਿ ਗਲਤੀ ਦੀ ਸਜ਼ਾ ਧਾਰਮਿਕ ਸੇਵਾ ਹੋ ਸਕਦੀ ਹੈ ਪਰ ਗੁਨਾਹ ਦੀ ਸਜ਼ਾ ਅਹੁਦੇਦਾਰੀਆਂ ਤੋਂ ਘੱਟ ਤੋਂ ਘੱਟ 10 ਸਾਲ ਲਈ ਲਾਂਭੇ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੁਖਬੀਰ ਬਾਦਲ ਨੂੰ ਛੇਤੀ ਤੋਂ ਛੇਤੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਹਟਾਇਆ ਜਾਵੇ।

ਇਹ ਵੀ ਪੜੋ:Allahabad High Court : ਮੇਨਕਾ ਗਾਂਧੀ ਨੂੰ ਇਲਾਹਾਬਾਦ ਹਾਈਕੋਰਟ ਤੋਂ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ 

ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਜਦੋਂ ਬਾਦਲ ਸਾਰੀਆਂ ਗਲਤੀਆਂ ਸਵੀਕਾਰ ਕਰ ਚੁੱਕੇ ਹਨ ਤਾਂ ਪੰਥਕ ਪ੍ਰੰਪਰਾਵਾਂ ਅਨੁਸਾਰ ਗੁਨਾਹਗਾਰ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕੀਤਾ ਜਾਣਾ ਚਾਹੀਦ ਕਿਉਂਕਿ ਉਹ ਪੰਥਕ ਪਾਰਟੀ ਦੀ ਅਗਵਾਈ ਕਰਨ ਦੇ ਯੋਗ ਨਹੀਂ ਹਨ। 
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ, ਰਾਮਪਾਲ ਸਿੰਘ ਬਹਿਣੀਵਾਲ, ਹਰਦੇਵ ਸਿੰਘ, ਮਲਕੀਤ ਸਿੰਘ ਚੰਗਾਲ, ਬੀਬੀ ਪਰਮਜੀਤ ਕੌਰ ਲਾਂਡਰਾ, ਸੁਰਿੰਦਰ ਸਿੰਘ ਭੁੱਲੇਵਾਲ ਵੀ ਹਾਜ਼ਰ ਸਨ। 

(For more news apart from Shiromani Akali rebel faction of submitted demand letter to Jathedar Sri Akal Takht Sahib News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement