Punjab News: ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਹੁੰਦੈ - ਜੌੜਾਮਾਜਰਾ
Published : Aug 15, 2024, 5:49 pm IST
Updated : Aug 15, 2024, 5:49 pm IST
SHARE ARTICLE
We feel proud to honor the freedom fighters who contributed significantly to the freedom of the country - Jaudamajra
We feel proud to honor the freedom fighters who contributed significantly to the freedom of the country - Jaudamajra

Punjab News: ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾਨਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Punjab News: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ਼ ਵਿਚ ਅੰਗਰੇਜਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਸ੍ਰ. ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਲਈ ਵਚਨਬੱਧ ਹੈ।

 ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸ.ਐਸ.ਪੀ. ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾਨਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ, ਇੰਨ੍ਹਾਂ ਸ਼ੂਰਬੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁੰਤਤਰ ਸੰਗਰਾਮ ਵਿਚ ਮੂਹਰਲੀਆਂ ਸਫਾਂ ਵਿਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਸਨਮਾਨ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਸੋਹਣਾ ਸਿੰਘ ਕਲੀਪੁਰ ਚੇਅਰਮੇਨ ਸੈਂਟਰਲ ਕੋਆਪਰੇਟਿਵ ਬੈਂਕ, ਜਸਪਾਲ ਸਿੰਘ ਮੱਲ ਸਿੰਘ ਵਾਲਾ, ਬਲਦੇਵ ਸਿੰਘ ਅੱਕਾਂਵਾਲੀ ਮੌਜੂਦ ਸਨ।

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement