
ਹਰਿੰਦਰ ਸਿੰਘ ਖ਼ਾਲਸਾ ਨੂੰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਅਕਾਲੀ ਦਲ ਵਿੱਚ ਕਰਵਾਇਆ ਸ਼ਾਮਲ
ਲੁਧਿਆਣਾ: ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਲੁਧਿਆਣਾ ਵਿਖੇ ਭਾਈ ਹਰਿੰਦਰ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਆਪਣੇ ਸਾਥੀਆਂ ਇਕਬਾਲ ਸਿੰਘ ਝੂੰਦਾ, ਪ੍ਰੇਮ ਸਿੰਘ ਚੰਦੂ ਮਾਜਰਾ, ਦਰਸ਼ਨ ਸਿੰਘ ਸ਼ਿਵਾਲਿਕ, ਸੰਤ ਸਿੰਘ ਉਮੇਦਪੁਰੀ ਸਮੇਤ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਇਕ ਪੱਤਰ ਵੀ ਲਿਖਣਗੇ, ਹੁਣ ਤਾਂ ਸੁਪਰੀਮ ਕੋਰਟ ਵੀ ਹਾਮੀ ਭਰਦੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਾਰੇ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ। ਜੇਕਰ ਜ਼ਰੂਰਤ ਪਈ ਤਾਂ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸੰਘਰਸ਼ ਵੀ ਵਿੱਢਣਗੇ।